04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਕਿੰਡਰ ਗਾਰਟਨ ਸਕੂਲ ਸਮਰਾਲਾ ’ਚ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਸਮਰਾਲਾ, 3 ਸਤੰਬਰ (ਗੋਪਾਲ ਸੋਫਤ)-ਸਥਾਨਕ ਕਿੰਡਰ ਗਾਰਟਨ ਐਂਡ ਸੀ. ਸੈਂ.

ਅਜੀਤ ਡੈਸਕ 04-09-2026
ਸਮਰਾਲਾ, 3 ਸਤੰਬਰ (ਗੋਪਾਲ ਸੋਫਤ)-ਸਥਾਨਕ ਕਿੰਡਰ ਗਾਰਟਨ ਐਂਡ ਸੀ. ਸੈਂ. ਸਕੂਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਇਸ ਸਾਲ ਹੀ ਬੜੀ ਸ਼ਰਧਾ ਦੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਵਿਚ ਬੱਚੇ ਰਾਧਾ ਕ੍ਰਿਸ਼ਨ ਜੀ ਦੇ ਰੂਪ ਵਿਚ ਤਿਆਰ ਹੋ ਕੇ ਆਏ ਤੇ ਰਾਧਾ ਕ੍ਰਿਸ਼ਨ ਜੀ ਨਾਲ ਸੰਬੰਧਿਤ ਗੀਤਾਂ ‘ਤੇ ਨਾਚ ਅਤੇ ਧਾਰਮਿਕ ਪ੍ਰੋਗਰਾਮ ਪੇਸ਼ ਕੀਤੇ। ਇਸ ਸਮੇਂ ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਨੇ ਜਨਮ ਅਸ਼ਟਮੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਬੱਚਿਆਂ ਨੂੰ ਵਿਸਥਾਰਪੂਰਵਕ ਦੱਸਿਆ ਕਿ ਇਸ ਦਿਨ ਸ਼੍ਰੀ ਕ੍ਰਿਸ਼ਨ ਜੀ ਦਾ ਜਨਮ ਮਥੁਰਾ ਵਿਖੇ ਹੋਇਆ ਸੀ। ਧਾਰਮਿਕ ਮਾਨਤਾਵਾਂ ਦੇ ਅਨੁਸਾਰ ਸ਼੍ਰੀ ਕ੍ਰਿਸ਼ਨ ਤਿੰਨ ਦੇਵਤੇ ਬ੍ਰਹਮਾ, ਵਿਸ਼ਨੂੰ ਤੇ ਮਹੇਸ਼ ‘ਚੋਂ ਭਗਵਾਨ ਵਿਸ਼ਨੂੰ ਦਾ ਅਵਤਾਰ ਹਨ। ਕੰਸ ਦੇ ਅੱਤਿਆਚਾਰਾਂ ਤੋਂ ਧਰਤੀ ਨੂੰ ਬਚਾਉਣ ਲਈ ਭਗਵਾਨ ਵਿਸ਼ਨੂੰ ਨੇ ਖ਼ੁਦ ਧਰਤੀ ‘ਤੇ ਅਵਤਾਰ ਧਾਰਿਆ ਸੀ। ਇਨ੍ਹਾਂ ਮਾਨਤਾਵਾਂ ਅਨੁਸਾਰ ਹਰ ਸਾਲ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਜਾਂਦੀ ਹੈ। ਜਨਮ ਅਸ਼ਟਮੀ ਦੇ ਦਿਨ ਦੇਸ਼ ਵਿਚ ਥਾਂ-ਥਾਂ ‘ਤੇ ਦਹੀਹਾਂਡੀ ਪ੍ਰਤੀਯੋਗਤਾ ਦਾ ਪ੍ਰਬੰਧ ਕੀਤਾ ਜਾਂਦਾ ਹੈ ਅਤੇ ਬੱਚਿਆਂ ਦੁਆਰਾ ਮਟਕੀ ਤੋੜੀ ਜਾਂਦੀ ਹੈ। ਅੰਤ ਵਿਚ ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾਹੀ, ਡਾਇਰੈਕਟਰ ਸਰਬਜੀਤ ਕੌਰ, ਪ੍ਰਿੰਸੀਪਲ ਰਣਜੋਤ ਕੌਰ ਨੇ ਅਧਿਆਪਕਾਂ ਤੇ ਬੱਚਿਆਂ ਨੂੰ ਜਨਮ ਅਸ਼ਟਮੀ ਦੇ ਤਿਉਹਾਰ ਦੀ ਵਧਾਈ ਵੀ ਦਿੱਤੀ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋ ਵਿਧਾਇਕ ਇਆਲੀ ਦੀ ਅਗਵਾਈ ਵਿਚ ਹਲਕਾ ਪਾਇਲ ਵਿਚ ਨਵੀ ਨਿਯੁਕਤੀਆ ਕਰ ਕੇ ਲਾਮਬੰਦੀ ਅਗਲੀ ਖ਼ਬਰ ਬੇਅਦਬੀ ਕਾਨੂੰਨ ’ਚ ਸੋਧ ਨਾ ਕੀਤਾ ਤਾਂ ਅਕਾਲ ਤਖ਼ਤ ਸਾਹਿਬ ਤੋਂ ਪੰਥ ਦੋਖੀਆਂ ਨੂੰ ਭੱਜਣ ਨਹੀਂ ਦੇਵੇਗਾ-ਜਥੇਦਾਰ ਗੜਗੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।