04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜ਼ਿਲ੍ਹਾ ਪੱਧਰੀ ਅੰਡਰ-14 ਸੈਪਕ ਟਾਕਰਾ ਮੁਕਾਬਲਿਆਂ ਵਿਚ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ

ਬੀਜਾ, 3 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਚੱਲ ਰਹੀਆਂ ਸਕੂਲੀ ਖੇਡਾਂ ਵਿੱਚ ਇੱਕ ਵਾਰ ਫਿਰ ਤੋਂ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹਾ ਪੱਧਰੀ ਅੰਡਰ-14 ਸੈਪਕ ਟਾਕਰਾ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 04-09-2026
ਬੀਜਾ, 3 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਚੱਲ ਰਹੀਆਂ ਸਕੂਲੀ ਖੇਡਾਂ ਵਿੱਚ ਇੱਕ ਵਾਰ ਫਿਰ ਤੋਂ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹਾ ਪੱਧਰੀ ਅੰਡਰ-14 ਸੈਪਕ ਟਾਕਰਾ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੋਚ ਗੁਰਵਿੰਦਰ ਸਿੰਘ ਡੀ. ਪੀ. ਈ. ਦੀ ਦੇਖ-ਰੇਖ ਹੇਠ ਸਕੂਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਸਪੁੱਤਰ ਵਰਿੰਦਰ ਸਿੰਘ, ਰਾਜਵੀਰ ਸਿੰਘ ਸਪੁੱਤਰ ਸਿਕੰਦਰ ਸਿੰਘ, ਸੰਤੋਖ ਸਿੰਘ ਸਪੁੱਤਰ ਹਰਜਿੰਦਰ ਸਿੰਘ, ਅਰਮਨਦੀਪ ਸਿੰਘ ਸਪੁੱਤਰ ਜਗਦੀਪ ਸਿੰਘ ਅਤੇ ਤਰਨਜੋਤ ਸਿੰਘ ਸਪੁੱਤਰ ਜਗਰੂਪ ਸਿੰਘ ਨੇ ਜ਼ਿਲ੍ਹਾ ਪੱਧਰੀ ਅੰਡਰ-14 ਸੈਪਕ ਟਾਕਰਾ ਮੁਕਾਬਲਿਆਂ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਆਪਣੀ ਟੀਮ ਦੀ ਸਫਲਤਾ ਵਿੱਚ ਅਹਿਮ ਯੋਗਦਾਨ ਪਾਇਆ। ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਸਕੂਲ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵੀ ਇਨ੍ਹਾਂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਕੋਚ ਅਤੇ ਸਮੂਹ ਸਕੂਲ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਇਹ ਉਪਲਬਧੀਆਂ ਸਕੂਲ ਲਈ ਮਾਣ ਵਾਲੀ ਗੱਲ ਹਨ ਅਤੇ ਇਹ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨਗੀਆਂ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਅਤੇ ਬਾਣੀ ’ਤੇ ਹੋਇਆ ਸੈਮੀਨਾਰ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਦੋਰਾਹਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।