05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗੁਰੂ ਤੇਗ ਬਹਾਦਰ ਸਕੂਲ ਦੀ ਦਲਜੀਤ ਕੌਰ ਨੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ

ਮਾਛੀਵਾੜਾ ਸਾਹਿਬ, 4 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੇਡੋਂ ਬੇਟ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਦਲਜੀਤ ਕੌਰ ਨੇ ਜ਼ਿਲ੍ਹਾ ਪੱਧਰੀ ਖੇਡਾਂ ‘ਚ ਭਾਗ ਲੈਂਦਿਆਂ ਪਾਵਰ ਲਿਫ਼ਟਿੰਗ ਅੰਡਰ-19 ਸਾਲ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ। ਐੱਮ.

ਅਜੀਤ ਡੈਸਕ 05-09-2026
ਮਾਛੀਵਾੜਾ ਸਾਹਿਬ, 4 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਤੇਗ ਬਹਾਦਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਹੇਡੋਂ ਬੇਟ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਦਲਜੀਤ ਕੌਰ ਨੇ ਜ਼ਿਲ੍ਹਾ ਪੱਧਰੀ ਖੇਡਾਂ ‘ਚ ਭਾਗ ਲੈਂਦਿਆਂ ਪਾਵਰ ਲਿਫ਼ਟਿੰਗ ਅੰਡਰ-19 ਸਾਲ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ। ਐੱਮ. ਡੀ. ਹਰਪਾਲ ਕੌਰ ਨੇ ਵਿਦਿਆਰਥਣ ਦਲਜੀਤ ਕੌਰ ਨੂੰ ਸਨਮਾਨਿਤ ਕੀਤਾ ਤੇ ਉਸ ਦੀ ਪ੍ਰਾਪਤੀ ਲਈ ਉਸ ਨੂੰ ਵਧਾਈ ਦਿੱਤੀ। ਸਕੂਲ ਪ੍ਰਿੰਸੀਪਲ ਬੰਤ ਸਿੰਘ ਨੇ ਵਿਦਿਆਰਥਣ ਦੀ ਇਸ ਪ੍ਰਾਪਤੀ ‘ਤੇ ਉਸ ਦੀ ਹੌਸਲਾ ਅਫ਼ਜਾਈ ਕੀਤੀ ਤੇ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਪੋਰਟਸ ਇੰਚਾਰਜ ਦਵਿੰਦਰ ਸਿੰਘ ਦੀ ਮਿਹਨਤ ਅਤੇ ਉਨ੍ਹਾਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਬਾਕੀ ਸਟਾਫ਼ ਮੈਂਬਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਦੋਰਾਹਾ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਅਕਾਲ ਅਕੈਡਮੀ ਜੰਡਿਆਲੀ ਦੀਆਂ ਵਿਦਿਆਰਥਣਾਂ ਨੇ ਰਗਬੀ ਮੁਕਾਬਲੇ ’ਚ ਮੱਲ੍ਹਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।