05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਛੌੜੀਆਂ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਮਾਛੀਵਾੜਾ ਸਾਹਿਬ, 4 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਬਲਾਕ ਮਾਛੀਵਾੜਾ ਅਧੀਨ ਪੈਂਦੇ ਪਿੰਡ ਛੌੜੀਆਂ ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਿੰਡ ਦੇ ਮੰਦਰ ਵਿਚ ਸਵੇਰੇ ਸ਼ਰਧਾਲੂਆਂ ਵਲੋਂ ਪੂਜਾ ਅਰਚਨਾ ਕੀਤੀ ਗਈ ਅਤੇ ਭਗਵਾਨ ਕ੍ਰਿਸ਼ਨ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ।

ਅਜੀਤ ਡੈਸਕ 05-09-2026
ਮਾਛੀਵਾੜਾ ਸਾਹਿਬ, 4 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਬਲਾਕ ਮਾਛੀਵਾੜਾ ਅਧੀਨ ਪੈਂਦੇ ਪਿੰਡ ਛੌੜੀਆਂ ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਿੰਡ ਦੇ ਮੰਦਰ ਵਿਚ ਸਵੇਰੇ ਸ਼ਰਧਾਲੂਆਂ ਵਲੋਂ ਪੂਜਾ ਅਰਚਨਾ ਕੀਤੀ ਗਈ ਅਤੇ ਭਗਵਾਨ ਕ੍ਰਿਸ਼ਨ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਦਰਸ਼ਨ ਕੁਮਾਰ ਕੁੰਦਰਾ ਪੁੱਜੇ ਜਿਨ੍ਹਾਂ ਨੇ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਸ਼ਾਮ ਲਾਲ ਕੁੰਦਰਾ, ਮੇਘ ਰਾਜ, ਤਰਸੇਮ ਲਾਲ, ਸਾਬਕਾ ਸਰਪੰਚ ਗੁਰਦੇਵ ਸਿੰਘ ਢੀਂਡਸਾ, ਮਨਮੋਹਣਜੀਤ ਸਿੰਘ, ਵਰਿੰਦਰ ਸਿੰਘ ਢਿੱਲੋਂ, ਜਗਜੀਤ ਮਹਿਰਾ, ਪੰਡਿਤ ਰਾਜੀਵ ਸ਼ਾਸਤਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਭਗਵਾਨ ਕ੍ਰਿਸ਼ਨ ਦੇ ਜਨਮ ਦਿਵਸ ’ਤੇ ਗਊ ਸੇਵਾ ਕਰਨ ਪੁੱਜੇ ਸ਼ਹਿਰ ਵਾਸੀਆਂ ਨੂੰ ਸ਼੍ਰੀ ਕ੍ਰਿਸ਼... ਅਗਲੀ ਖ਼ਬਰ ਜਨਮ ਅਸ਼ਟਮੀ ਮੌਕੇ ਖੀਰ ਦਾ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।