ਕਾਂਗਰਸ ਵਲੋਂ ਚੰਡੀਗੜ੍ਹ ਵਿਖੇ ਦਿੱਤਾ ਜਾਣ ਵਾਲਾ ਧਰਨਾ ਸਰਕਾਰ ਨੂੰ ਹਿਲਾ ਕੇ ਰੱਖ ਦੇ ਦੇਵੇਗਾ- ਗਿੱਲ ਬੇਰ ਕਲਾਂ
ਮਲੌਦ, 5 ਸਤੰਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਨੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਪੰਜਾਬ ਕਾਂਗਰਸ ਵੱਲੋ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ 8 ਤਰੀਕ ਨੂੰ ਚੰਡੀਗੜ ਵਿਖੇ ਕੀਤੇ ਜਾ ਰਹੇ ਰੋਸ ਧਰਨੇ ਨੂੰ ਲੈ ਕੇ ਮੀਟਿੰਗ ਕੀਤੀ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਰੋਸ ਧਰਨੇ ਸਬੰਧੀ ਲਾਮਬੰਦ ਕੀਤਾ ਅਤੇ ਧਰਨੇ ਵਿੱਚ ਪੁੱਜਣ ਦੀ ਅਪੀਲ ਕੀਤੀ।
ਅਜੀਤ ਡੈਸਕ
06-09-2026