06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਨਨਕਾਣਾ ਸਾਹਿਬ ਪਬਲਿਕ ਸਕੂਲ ਬੁੱਢੇਵਾਲ ਵਿਖੇ ਅਧਿਆਪਕ ਦਿਵਸ ਮਨਾਇਆ

ਕੁਹਾੜਾ, 5 ਸਤੰਬਰ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁੱਢੇਵਾਲ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ ਅਤੇ ਖ਼ੁਸ਼ੀ ਭਰੇ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਸਕੂਲ ਕੌਂਸਲ ਦੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ਵਿਚ ਸ਼ਾਨਦਾਰ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਕਰਵਾਇਆ ਗਿਆ।

ਅਜੀਤ ਡੈਸਕ 06-09-2026
ਕੁਹਾੜਾ, 5 ਸਤੰਬਰ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁੱਢੇਵਾਲ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ ਅਤੇ ਖ਼ੁਸ਼ੀ ਭਰੇ ਮਾਹੌਲ ਵਿਚ ਮਨਾਇਆ ਗਿਆ। ਇਸ ਮੌਕੇ ਸਕੂਲ ਕੌਂਸਲ ਦੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ਵਿਚ ਸ਼ਾਨਦਾਰ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਧੰਨਵਾਦ ਦੀ ਭਾਵਨਾ ਪ੍ਰਗਟ ਕਰਦਿਆਂ ਕੀਤੀ ਗਈ। ਸਕੂਲ ਦੇ ਪ੍ਰੈਜ਼ੀਡੈਂਟ ਵਿਦਿਆਰਥੀ ਵਲੋਂ ਅਧਿਆਪਕਾਂ ਦੀ ਮਹੱਤਤਾ, ਉਨ੍ਹਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ ਗਿਆ। ਇਸ ਉਪਰੰਤ ਅਧਿਆਪਕਾਂ ਲਈ ਵੱਖ-ਵੱਖ ਮਨੋਰੰਜਨ ਭਰਪੂਰ ਖੇਡਾਂ ਅਤੇ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਅਮਰਦੀਪ ਕੌਰ ਗਿੱਲ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਅਤੇ ਸਮਾਗਮ ਨੂੰ ਸਫਲ ਬਣਾਉਣ ਲਈ ਸਕੂਲ ਕੌਂਸਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਦ੍ਰਿਸ਼ਟੀ ਸਕੂਲ ਨਾਰੰਗਵਾਲ ਵਿਖੇ ਅਧਿਆਪਕ ਦਿਵਸ ਦੇ ਸੰਬੰਧ ਵਿਚ ਸਮਾਗਮ ਪਿੰਡ ਅਖਾੜਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦਾ ਇਸਤਰੀ ਵਿੰਗ ਘਰ ਨਹੀਂ ਬੈਠੇਗਾ-ਬੀਬੀ ਅੜੈਚਾਂ ਅਤੇ ਕੱਦੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।