06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਦ੍ਰਿਸ਼ਟੀ ਸਕੂਲ ਨਾਰੰਗਵਾਲ ਵਿਖੇ ਅਧਿਆਪਕ ਦਿਵਸ ਦੇ ਸੰਬੰਧ ਵਿਚ ਸਮਾਗਮ ਪਿੰਡ ਅਖਾੜਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਜਗਰਾਉਂ, 5 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਅਖਾੜਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਕਰਵਾਏ ਸਮਾਗਮ ਦੌਰਾਨ ਰਾਗੀ ਭਾਈ ਅਮਨਦੀਪ ਸਿੰਘ ਦੇ ਕੀਰਤਨੀਏ ਜਥੇ ਵੱਲੋਂ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ।

ਅਜੀਤ ਡੈਸਕ 06-09-2026
ਜਗਰਾਉਂ, 5 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਅਖਾੜਾ ਵਿਖੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਕਰਵਾਏ ਸਮਾਗਮ ਦੌਰਾਨ ਰਾਗੀ ਭਾਈ ਅਮਨਦੀਪ ਸਿੰਘ ਦੇ ਕੀਰਤਨੀਏ ਜਥੇ ਵੱਲੋਂ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਭਾਜਪਾ ਆਗੂ ਅਜੀਤ ਸਿੰਘ ਅਖਾੜਾ ਨੇ ਕਿਹਾ ਸਾਨੂੰ ਆਪਣੇ ਗੁਰੂਆਂ ਅਤੇ ਮਹਾਨ ਸ਼ਹੀਦਾਂ ਦੇ ਦਿਹਾੜੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ ਤੇ ਨਾਲ ਹੀ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਮੌਕੇ ਗੁਰਦੁਆਰਾ ਦੇ ਨਿਸ਼ਾਨ ਸਾਹਿਬ ’ਤੇ ਚੋਲਾ ਸਾਹਿਬ ਚੜ੍ਹਾਉਣ ਦੀ ਸੇਵਾ ਵੀ ਕੀਤੀ, ਉਪਰੰਤ ਚਾਹ ਦੇ ਲੰਗਰ ਵਰਤਾਏ ਗਏ। ਇਸ ਸਮੇਂ ਪ੍ਰਧਾਨ ਨਛੱਤਰ ਸਿੰਘ, ਡਾ: ਭੋਲਾ ਸਿੰਘ, ਠੇਕੇਦਾਰ ਬਲਵਿੰਦਰ ਸਿੰਘ, ਸੰਤੋਖ ਸਿੰਘ, ਬੇਅੰਤ ਸਿੰਘ, ਸ਼ੇਰਾ ਸਿੰਘ, ਜੱਗਾ ਸਿੰਘ, ਜਸ਼ਨ ਸਿੰਘ, ਰਵੀ ਸਿੰਘ, ਲਵਪ੍ਰੀਤ ਸਿੰਘ, ਗਿੱਲ ਅਖਾੜੇ ਵਾਲਾ, ਹਰਕੇਸ਼ ਸਿੰਘ, ਮਨਜੀਤ ਕੌਰ, ਜਿੰਦਰ ਸਿੰਘ ਠੇਕੇਦਾਰ, ਬਲਦੇਵ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬਲਵਿੰਦਰ ਸਿੰਘ ਸੰਧੂ ਵਲੋਂ ਸ਼ਿੰਦਰਪਾਲ ਸਿੰਘ ਆਂਡਲੂ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਬੁੱਢੇਵਾਲ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।