07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

‘ ਆਪ’ ਸਰਕਾਰ ਨੇ ਲੋਕਤੰਤਰ ਦੇ ਘਾਣ ਦੀਆਂ ਸਾਰੀਆਂ ਹੱਦਾਂ ਪਾਰ ਕੀਤੀਆਂ-ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ ਕਿਹਾ, ਇਨਸਾਫ਼ ਅਤੇ ਜਵਾਬ ਮੰਗਣ ਵਾਲਿਆਂ ’ਤੇ ਪੁਲਿਸ ਜਬਰ ਢਾਹੁਣਾ ਮੰਦਭਾਗਾ

ਰਾਏਕੋਟ, 6 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਹਿ ’ਤੇ ਪੁਲਿਸ ਜ਼ਬਰ ਰਾਹੀਂ ਸੂਬੇ ਵਿਚ ਲੋਕਤੰਤਰ ਦਾ ਸ਼ਰੇ੍ਆਮ ਘਾਣ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 07-09-2026
ਰਾਏਕੋਟ, 6 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਹਿ ’ਤੇ ਪੁਲਿਸ ਜ਼ਬਰ ਰਾਹੀਂ ਸੂਬੇ ਵਿਚ ਲੋਕਤੰਤਰ ਦਾ ਸ਼ਰੇ੍ਆਮ ਘਾਣ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਸਰਪੰਚ ਮਨਪ੍ਰੀਤ ਸਿੰਘ ਨੱਥੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਬੋਲਦਿਆਂ ਕਿਹਾ ਕਿ ਪੰਜਾਬ ਦਾ ਪੁਲਿਸ ਪ੍ਰਸ਼ਾਸਨ ਸਰਕਾਰ ਦੇ ਇਸ਼ਾਰਿਆਂ ’ਤੇ ਕੰਮ ਕਰ ਰਿਹਾ ਹੈ ਅਤੇ ਜੋ ਵੀ ਵਿਅਕਤੀ ਸਰਕਾਰ ਦੀਆਂ ਨਾਕਾਮੀਆਂ ਖਿਲਾਫ਼ ਆਵਾਜ਼ ਉਠਾਉਂਦਾ ਹੈ, ਉਸ ਉੱਤੇ ਪ੍ਰਸ਼ਾਸਨ ਵਲੋਂ ਬੇਰਹਿਮੀ ਨਾਲ ਤਸ਼ੱਦਦ ਢਾਹਿਆ ਜਾਂਦਾ ਹੈ। ਅਕਾਲੀ ਆਗੂ ਨੇ ਆਖਿਆ ਕਿ ਪਿਛਲੇ ਦਿਨੀਂ ਪਿੰਡ ਸ਼ੇਰੋਂ ਦੇ ਵਸਨੀਕ ਮੋਹਨਜੀਤ ਸਿੰਘ ਨੇ ਸਰਕਾਰ ਦੀਆਂ ਨੀਤੀਆਂ ’ਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਆਪਣਾ ਰੋਸ ਜ਼ਾਹਿਰ ਕੀਤਾ ਸੀ, ਪਰ ਇਨਸਾਫ਼ ਅਤੇ ਜਵਾਬ ਦੇਣ ਦੀ ਬਜਾਏ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਪੁਲਿਸ ਨੇ ਉਸ ਨੌਜਵਾਨ ’ਤੇ ਅੰਨ੍ਹਾ ਜਬਰ ਢਾਹਿਆ, ਜੋ ਕਿ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੋਹਨਜੀਤ ਸਿੰਘ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਉਸ ਨੂੰ ਬਣਦਾ ਇਨਸਾਫ਼ ਦਿਵਾਇਆ ਜਾਵੇਗਾ।ਮਨਪ੍ਰੀਤ ਸਿੰਘ ਨੱਥੋਵਾਲ ਨੇ ਆਖਿਆ ਕਿ ਬੀਤੇ ਦਿਨੀਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ਦੀਆਂ ਧੀਆਂ-ਭੈਣਾਂ ਦੀ ਇੱਜ਼ਤ ਅਤੇ ਇਨਸਾਫ਼ ਦੀ ਅਵਾਜ਼ ਬੁਲੰਦ ਕਰਨ ਲਈ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਗਏ ਤਾਂ ਸਰਕਾਰ ਨੇ ਮਸਲੇ ਹੱਲ ਕਰਨ ਦੀ ਥਾਂ ਬੀਬਾ ਬਾਦਲ ਨੂੰ ਗ੍ਰਿਫ਼ਤਾਰ ਕਰ ਲਿਆ। ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਅੰਦਰ ਧੱਕੇਸ਼ਾਹੀ ਬੰਦ ਨਾ ਹੋਈ ਤਾਂ ਸ਼੍ਰੋਮਣੀ ਅਕਾਲੀ ਦਲ ਇਸ ਸੰਘਰਸ਼ ਨੂੰ ਪੰਜਾਬ ਦੀਆਂ ਸੜਕਾਂ ’ਤੇ ਲੈ ਕੇ ਆਵੇਗਾ।
ਪਿਛਲੀ ਖ਼ਬਰ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰ ਕੇ ਪਰਤ ਰਹੇ ਸ਼ਰਧਾਲੂ ਦੀ ਸੜਕ ਹਾਦਸੇ ’ਚ ਮੌਤ ਅਗਲੀ ਖ਼ਬਰ ਪਿੰਡ ਉਸਮਾਨਪੁਰ ਵਿਖੇ ਅਧਿਆਪਕ ਦਿਵਸ ਸੰਬੰਧੀ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।