08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸੈਕਰਡ ਹਾਰਟ ਕਾਨਵੈਂਟ ਸਕੂਲ ਸਮਰਾਲਾ ’ਚ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਸਮਰਾਲਾ, 7 ਸਤੰਬਰ (ਕੁਲਵਿੰਦਰ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਸਮਰਾਲਾ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਮੁੱਖ ਮਹਿਮਾਨ ਵਜੋਂ ਸਿਸਟਰ ਐਨ.

ਅਜੀਤ ਡੈਸਕ 08-09-2026
ਸਮਰਾਲਾ, 7 ਸਤੰਬਰ (ਕੁਲਵਿੰਦਰ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਸਮਰਾਲਾ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਮੁੱਖ ਮਹਿਮਾਨ ਵਜੋਂ ਸਿਸਟਰ ਐਨ. ਰੋਜ਼ ਅਤੇ ਸਿਸਟਰ ਲੀਜੀਆ ਨੇ ਸ਼ਿਰਕਤ ਕੀਤੀ। ਪ੍ਰਾਰਥਨਾ ਸਭਾ ਦੇ ਆਰੰਭ ਵਿਚ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਧਾਰਮਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਵਿਦਿਆਰਥੀਆਂ ਵਲੋਂ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸੰਬੰਧਿਤ ਸੁੰਦਰ ਕਵਿਤਾ ਪੇਸ਼ ਕੀਤੀ ਗਈ। ਸਮਾਗਮ ਦਾ ਮੁੱਖ ਆਕਰਸ਼ਣ ਬੱਚਿਆਂ ਵਲੋਂ ਨਾਟਕ ਦੇ ਰੂਪ ਵਿਚ ਸ਼੍ਰੀ ਕ੍ਰਿਸ਼ਨ ਜੀ ਦਾ ਜੀਵਨ ਲੀਲਾ ਪੇਸ਼ ਕੀਤਾ। ਨਾਟਕ ਦੌਰਾਨ ਪੇਸ਼ ਕੀਤੀ ਗਈ ਰਾਸ ਲੀਲਾ ਨੇ ਦਰਸ਼ਕਾਂ ਦਾ ਵਿਸ਼ੇਸ਼ ਧਿਆਨ ਖਿੱਚਿਆ। ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ। ਸਭਾ ਦੇ ਅੰਤ ਵਿਚ ਪ੍ਰਿਅੰਕਾ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਨੇ ਬੱਚਿਆਂ ਨੂੰ ਪ੍ਰੇਮ, ਭਗਤੀ ਅਤੇ ਸ਼ਰਧਾ ਵਰਗੇ ਗੁਣ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਮੁੱਚਾ ਸਮਾਗਮ ਖ਼ੁਸ਼ੀ, ਸ਼ਰਧਾ ਅਤੇ ਧਾਰਮਿਕ ਭਾਵਨਾ ਨਾਲ ਭਰਪੂਰ ਰਿਹਾ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜਨਰਲ ਕੌਂਸਲ ਮੈਂਬਰਾਂ ਦਾ ਮਦਨੀਪੁਰ ’ਚ ਸਨਮਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਕਾਨਫ਼ਰੰਸ ‘ਆਪ’ ਦੇ ਪਤਨ ਦਾ ਕਾਰਨ ਬਣੇਗੀ-ਸਿੰਮਕ, ਭੈਰੋਮੁੰਨਾਂ, ਬਾਠ, ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।