09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਿੰਡ ਤੱਖਰਾਂ ਵਿਖੇ ਛਿੰਝ ਮੇਲੇ ’ਚ ਮਨਪ੍ਰੀਤ ਸਿੰਘ ਇਯਾਲੀ ਨੇ ਲਗਵਾਈ ਹਾਜ਼ਰੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਦਿੱਤਾ ਸੁਨੇਹਾ

ਮਾਛੀਵਾੜਾ ਸਾਹਿਬ, 8 ਸਤੰਬਰ (ਰਾਜਦੀਪ ਸਿੰਘ ਅਲਬੇਲਾ) - ਪਿੰਡ ਤੱਖਰਾਂ ਵਿਖੇ ਕਰਵਾਏ ਗਏ ਛਿੰਝ ਮੇਲੇ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ ਗਈ। ਇਸ ਮੌਕੇ ਉਨ੍ਹਾਂ ਨੇ ਦੰਗਲ ਕਮੇਟੀ ਅਤੇ ਨਗਰ ਪੰਚਾਇਤ ਵੱਲੋਂ ਕਰਵਾਏ ਗਏ ਇਸ ਖੇਡ ਮੇਲੇ ਲਈ ਧੰਨਵਾਦ ਕੀਤਾ।

ਅਜੀਤ ਡੈਸਕ 09-09-2026
ਮਾਛੀਵਾੜਾ ਸਾਹਿਬ, 8 ਸਤੰਬਰ (ਰਾਜਦੀਪ ਸਿੰਘ ਅਲਬੇਲਾ) - ਪਿੰਡ ਤੱਖਰਾਂ ਵਿਖੇ ਕਰਵਾਏ ਗਏ ਛਿੰਝ ਮੇਲੇ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ ਗਈ। ਇਸ ਮੌਕੇ ਉਨ੍ਹਾਂ ਨੇ ਦੰਗਲ ਕਮੇਟੀ ਅਤੇ ਨਗਰ ਪੰਚਾਇਤ ਵੱਲੋਂ ਕਰਵਾਏ ਗਏ ਇਸ ਖੇਡ ਮੇਲੇ ਲਈ ਧੰਨਵਾਦ ਕੀਤਾ। ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਵੱਧ ਤੋਂ ਵੱਧ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦੰਗਲ ਅਤੇ ਖੇਡ ਮੇਲੇ ਨੌਜਵਾਨਾਂ ਅੰਦਰ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਉਨ੍ਹਾਂ ਨਾਲ ਹਲਕਾ ਸਮਰਾਲਾ ਤੋਂ ਸੀਨੀਅਰ ਆਗੂ ਬਲਜਿੰਦਰ ਸਿੰਘ ਬਬਲੂ ਲੋਪੋਂ, ਸਰਪੰਚ ਜਗਦੀਸ਼ ਸਿੰਘ, ਸਾਬਕਾ ਸਰਪੰਚ ਅਜਮੇਰ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ, ਅਵਨੀਤ ਬੈਨੀਪਾਲ, ਹਰਦਿਲਮੋਹਨ ਸਿੰਘ, ਰੁਪਿੰਦਰ ਸਿੰਘ , ਹਰਜੰਟ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਏ. ਐਸ. ਕਾਲਜ ਫ਼ਾਰ ਵੂਮੈਨ, ਖੰਨਾ ਵਿਖੇ ਐਨ. ਐਸ. ਐਸ. ਵਿਭਾਗ ਵਲੋਂ ਵਿਸ਼ਵ ਸਾਖਰਤਾ ਦਿਵਸ ਮਨਾਇਆ ਅਗਲੀ ਖ਼ਬਰ ਚਾਠਲੀਆਂ ਦੇ ਜਠੇਰਿਆਂ ਦਾ ਮੇਲਾ ਕੱਲ੍ਹ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।