10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅੱਖਾਂ ਦਾ ਮੁਫ਼ਤ ਕੈਂਪ 12 ਨੂੰ

ਬੀਜਾ, 9 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰੂਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸਿਵਲ ਸਰਜਨ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਖੰਨਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕ ਕੈਂਪ 12ਸਤੰਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਦਵਿੰਦਰ ਸਿੰਘ ਖਟੜਾ ਦੇ ਸਪੁੱਤਰ ਨਵਤੇਜ ਸਿੰਘ ਖੱਟੜਾ ਤੇ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਦਸਿਆ ਕਿ ਇਸ ਕੈਂਪ ਨਾਲ ਅੱਖਾਂ ਦੇ ਮਰੀਜ਼ਾਂ ਨੂੰ ਬਹੁਤ ਹੀ ਲਾਭ ਪੁੱਜੇਗਾ।

ਨਵਤੇਜ ਸਿੰਘ ਖੱਟੜਾ, ਮੈਨੇਜਰ ਇਕਬਾਲ ਸਿੰਘ ਝਬਾਲ। 10-09-2026
ਬੀਜਾ, 9 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰੂਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸਿਵਲ ਸਰਜਨ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਖੰਨਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕ ਕੈਂਪ 12ਸਤੰਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਦਵਿੰਦਰ ਸਿੰਘ ਖਟੜਾ ਦੇ ਸਪੁੱਤਰ ਨਵਤੇਜ ਸਿੰਘ ਖੱਟੜਾ ਤੇ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਦਸਿਆ ਕਿ ਇਸ ਕੈਂਪ ਨਾਲ ਅੱਖਾਂ ਦੇ ਮਰੀਜ਼ਾਂ ਨੂੰ ਬਹੁਤ ਹੀ ਲਾਭ ਪੁੱਜੇਗਾ। ਸਿਵਲ ਹਸਪਤਾਲ ਵਲੋਂ ਚੁੱਕਿਆ ਗਿਆ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ। ਇਸ ਕੈਂਪ ਵਿੱਚ ਨਜ਼ਦੀਕ ਦੇ ਚਸ਼ਮੇ ਅਤੇ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। ਲੋੜਵੰਦ ਮਰੀਜ਼ਾਂ ਦੀ ਅੱਖਾਂ ਦੇ ਮੋਤਿਅਬਿੰਦ (ਕੈਟਰੇਕਟ) ਦੇ ਅਪਰੇਸ਼ਨ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਇਹ ਦਸਿਆ ਕਿ ਮਰੀਜ਼ ਆਪਣਾ ਆਧਾਰ ਕਾਰਡ ਨਾਲ ਲੈ ਕੇ ਜ਼ਰੂਰ ਆਉਣ।
ਪਿਛਲੀ ਖ਼ਬਰ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਰਾਏਕੋਟ ਬੱਸ ਸਟੈਂਡ ’ਚ ਅਚਨਚੇਤ ਚੈਕਿੰਗ ਜਗਰਾਉਂ ਸ਼ਹਿਰ ਦੇ ਅੰਬੇਡਕਰ ਚੌਂਕ ਦੀ ਟ੍ਰ... ਅਗਲੀ ਖ਼ਬਰ ਸੁਖਵਿੰਦਰ ਸੁੱਖੀ ਜਲਦੀ ਲੈ ਕੇ ਆ ਰਿਹਾ ਗੀਤ ‘ਸੱਜਣ ਚੰਨ ਵਰਗਾ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।