ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਖੰਨਾ ਵੱਲੋਂ ਅੱਜ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ, ਪਿਆਰ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਜਿਸ ਵਿੱਚ ਅੰਮ੍ਰਿਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਪਾਠ ਦੇ ਭੋਗ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਗ
ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਮਨਾਉਣ ਸਮੇਂ ਹਾਜ਼ਰ ਸੰਗਤ। ਤਸਵੀਰ : ਸੋਨੀ ਗਿੱਲ
13-09-2026
ਖੰਨਾ, 12 ਸਤੰਬਰ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਖੰਨਾ ਵੱਲੋਂ ਅੱਜ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ, ਪਿਆਰ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਜਿਸ ਵਿੱਚ ਅੰਮ੍ਰਿਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਪਾਠ ਦੇ ਭੋਗ ਉਪਰੰਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜੱਥੇ ਨੇ ਗੁਰਬਾਣੀ ਕੀਰਤਨ ਅਤੇ ਕਥਾ ਵਿਖਿਆਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਧਾਨ ਕਰਮਜੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਚੱਲ ਰਹੀ ਕਾਰਸੇਵਾ ਵਿੱਚ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਬੇਨਤੀ ਕੀਤੀ। ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪ੍ਰੋਗਰਾਮ ਦੀ ਸਮਾਪਤੀ ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਨਾਮਦੇਵ ਸਭਾ ਰਜਿ ਖੰਨਾ ਦੇ ਪ੍ਰਧਾਨ ਕਰਮਜੀਤ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ ਔਲਖ ਤੇ ਦਵਿੰਦਰ ਸਿੰਘ ਮੋਹਲ ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਖ਼ਜ਼ਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ, ਮਨਦੀਪ ਸਿੰਘ ਮਰਜਾਰਾ, ਬਲਬੀਰ ਸਿੰਘ ਮਾਨ, ਮੰਗਤ ਸਿੰਘ ਬੇਦੀ, ਅਰਵਿੰਦਰ ਸਿੰਘ, ਜਰਨੈਲ ਸਿੰਘ ਤੱਗੜ, ਕੁਲਵੰਤ ਸਿੰਘ ਫੌਜੀ, ਰਜਿੰਦਰ ਸਿੰਘ ਤੱਗੜ, ਧਰਮ ਸਿੰਘ, ਅੰਮ੍ਰਿਤ ਸਿੰਘ, ਗੁਰਮੀਤ ਸਿੰਘ ਕਾਲਾ, ਮੰਗਤ ਸਿੰਘ ਬਿਜਲੀ ਵਾਲੇ, ਹਰਸ਼, ਬਾਬਾ ਕੁਲਦੀਪ ਸਿੰਘ, ਡਾਕਟਰ ਗੁਰਮੀਤ ਸਿੰਘ, ਸੁਖਦੇਵ ਸਿੰਘ ਕਢਾਈ ਵਾਲੇ, ਬੀਬੀ ਮਨਜੀਤ ਕੌਰ, ਬੀਬੀ ਬਲਜੀਤ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਗੁਰਸ਼ਰਨ ਕੌਰ ਅਤੇ ਰਾਣੀ ਆਦਿ ਹਾਜ਼ਰ ਸਨ।