13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮੁੱਖ ਅਧਿਆਪਕ ਅਸ਼ੋਕ ਸਿੰਘ ਘਲੋਟੀ ਦਾ ਵੱਖ-ਵੱਖ ਸਖਸ਼ੀਅਤਾਂ ਵਲੋਂ ਸਨਮਾਨ

ਮਲੌਦ, 12 ਸਤੰਬਰ (ਸਹਾਰਨ ਮਾਜਰਾ)-ਪਦ ਉੱਨਤ ਹੋਏ ਮੁੱਖ ਅਧਿਆਪਕ ਅਸ਼ੋਕ ਸਿੰਘ ਘਲੋਟੀ ਨੇ ਮੁੜ ਵਾਪਿਸ ਸਰਕਾਰੀ ਗਰਲਜ਼ ਹਾਈ ਸਕੂਲ ਸਿਆੜ ਦੇ ਸਕੂਲ ਬਤੌਰ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਆਪ ਪਾਰਟੀ ਦੇ ਆਗੂ ਪ੍ਰਗਟ ਸਿੰਘ ਸਿਆੜ ਨੇ ਉਨ੍ਹਾਂ ਸਵਾਗਤ ਕੀਤਾ ਅਤੇ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ।

ਅਜੀਤ ਡੈਸਕ 13-09-2026
ਮਲੌਦ, 12 ਸਤੰਬਰ (ਸਹਾਰਨ ਮਾਜਰਾ)-ਪਦ ਉੱਨਤ ਹੋਏ ਮੁੱਖ ਅਧਿਆਪਕ ਅਸ਼ੋਕ ਸਿੰਘ ਘਲੋਟੀ ਨੇ ਮੁੜ ਵਾਪਿਸ ਸਰਕਾਰੀ ਗਰਲਜ਼ ਹਾਈ ਸਕੂਲ ਸਿਆੜ ਦੇ ਸਕੂਲ ਬਤੌਰ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਆਪ ਪਾਰਟੀ ਦੇ ਆਗੂ ਪ੍ਰਗਟ ਸਿੰਘ ਸਿਆੜ ਨੇ ਉਨ੍ਹਾਂ ਸਵਾਗਤ ਕੀਤਾ ਅਤੇ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ । ਅਪਣਾ ਅਹੁਦਾ ਸੰਭਲਣ ਉਪਰੰਤ ਅਸ਼ੋਕ ਸਿੰਘ ਘਲੋਟੀ ਨੇ ਸਮੁੱਚੇ ਸਕੂਲ ਸਟਾਫ਼ ਵਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਵਾਅਦਾ ਕੀਤਾ ਕਿ ਉਹ ਸਿੱਖਿਆ ਵਿਭਾਗ ਵਲੋਂ ਦਿੱਤੀ ਜਿੰਮੇਵਾਰੀ ਨੂੰ ਪੂਰਨ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਹਨ। ਇਸ ਮੌਕੇ ਸਰਪੰਚ ਪ੍ਰਗਟ ਸਿੰਘ, ਸਿਕੰਦਰ ਸਿੰਘ ਭੀਖੀ, ਖੁਸ਼ਵਿੰਦਰ ਸਿੰਘ ਘਲੋਟੀ, ਹਰਜਿੰਦਰ ਸਿੰਘ ਘਲੋਟੀ, ਮੁੱਖ ਅਧਿਆਪਕ ਕੁਲਵੰਤ ਸਿੰਘ, ਮੁੱਖ ਅਧਿਆਪਕ ਲਵਦੀਪ ਸਿੰਘ, ਗੁਰਪ੍ਰੀਤ ਕੌਰ, ਗੁਰਜੀਤ ਕੌਰ, ਪਰਦੀਪ ਕੌਰ, ਜਸਪ੍ਰੀਤ ਕੌਰ, ਹਰਜਿੰਦਰ ਕੌਰ, ਪਰਮਜੀਤ ਕੌਰ ਮਲੌਦ, ਮਨਪ੍ਰੀਤ ਕੌਰ, ਕੁਲਵਿੰਦਰ ਸਿੰਘ, ਸਰਬਜੀਤ ਸਿੰਘ ਤੋਂ ਇਲਾਵਾ ਐੱਸ. ਐੱਮ. ਸੀ. ਮੈਂਬਰ ਅਤੇ ਪਤਵੰਤੇ ਸੱਜਣਾਂ ਵਲੋਂ ਅਸ਼ੋਕ ਸਿੰਘ ਘਲੋਟੀ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਏ. ਐੱਸ. ਕਾਲਜ ਵਿਖੇ ਅੰਤਰਰਾਸ਼ਟਰੀ ਪੁਸਤਕ ਜਾਰੀ, 50 ਖੋਜ ਪੱਤਰ ਸ਼ਾਮਿਲ ਅਗਲੀ ਖ਼ਬਰ ਕਿਲ੍ਹਾ ਰਾਏਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।