13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕੋਟਾਂ ਕਾਲਜ ਵਿਖੇ 19 ਪੰਜਾਬ ਬਟਾਲੀਅਨ ਦੇ ਐੱਨ. ਸੀ. ਸੀ. ਕੈਡਿਟਸ ਦੀ ਚੋਣ ਪ੍ਰਕਿਰਿਆ ਸੰਪੰਨ

ਬੀਜਾ, 12 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ) ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਦੀ ਸੁਯੋਗ ਅਗਵਾਈ ਹੇਠ 19 ਪੰਜਾਬ ਬਟਾਲੀਅਨ, ਲੁਧਿਆਣਾ ਦੇ ਐੱਨ.

ਅਜੀਤ ਡੈਸਕ 13-09-2026
ਬੀਜਾ, 12 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ) ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਦੀ ਸੁਯੋਗ ਅਗਵਾਈ ਹੇਠ 19 ਪੰਜਾਬ ਬਟਾਲੀਅਨ, ਲੁਧਿਆਣਾ ਦੇ ਐੱਨ. ਸੀ. ਸੀ. ਆਰਮੀ ਵਿੰਗ ਲਈ ਕੈਡਿਟਸ ਦੀ ਚੋਣ ਪ੍ਰਕਿਰਿਆ ਕਰਵਾਈ ਗਈ। ਇਸ ਮੌਕੇ ਕਾਲਜੀਏਟ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਉਤਸ਼ਾ ਪੂਰਵਕ ਭਾਗ ਲਿਆ। ਐੱਨ. ਸੀ. ਸੀ. ਕੈਡਿਟਸ ਦੀ ਇਹ ਚੋਣ ਕਮਾਂਡਿੰਗ ਅਫ਼ਸਰ ਕਰਨਲ ਰਿਸ਼ੀ ਖੋਸਲਾ, ਐਡਮ ਅਫਸਰ ਲੈਫ਼ਟੀਨੈਂਟ ਕਰਨਲ ਫ਼ੈਜ਼ਾਨ ਜ਼ਹੂਰ, ਸੂਬੇਦਾਰ ਮੇਜਰ ਗੁਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੋਫੈਸਰ ਲੈਫ਼ਟੀਨੈਂਟ ਸੁਰਿੰਦਰ ਕੌਰ ਦੀ ਨਿਗਰਾਨੀ ਹੇਠ ਹਵਲਦਾਰ ਸੁਰਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਵਲੋਂ ਕੀਤੀ ਗਈ। ਚੋਣ ਪ੍ਰਕਿਰਿਆ ਦੌਰਾਨ ਵਿਦਿਆਰਥੀਆਂ ਦੀ ਸਰੀਰਕ ਤੰਦਰੁਸਤੀ, ਯੋਗਤਾ ਅਤੇ ਗਿਆਨ ਨੂੰ ਪਰਖਣ ਲਈ ਵੱਖ-ਵੱਖ ਪੜਾਵਾਂ ਵਿੱਚ ਪ੍ਰੀਖਿਆਵਾਂ ਕਰਵਾਈਆਂ ਗਈਆਂ। ਚੋਣ ਦੇ ਪਹਿਲੇ ਪੜਾਅ ਵਿੱਚ ਵਿਦਿਆਰਥੀਆਂ ਦੀ ਸਰੀਰਕ ਪ੍ਰੀਖਿਆ ਲਈ ਗਈ, ਜਿਸ ਵਿਚ ਉਨ੍ਹਾਂ ਦੀ ਸਰੀਰਕ ਸਮਰੱਥਾ, ਤੰਦਰੁਸਤੀ ਅਤੇ ਅਨੁਸ਼ਾਸਨ ਨੂੰ ਪਰਖਿਆ ਗਿਆ। ਸਰੀਰਕ ਪ੍ਰੀਖਿਆ ਵਿਚ ਸਫਲ ਰਹੇ ਵਿਦਿਆਰਥੀਆਂ ਦੀ ਇਸ ਤੋਂ ਬਾਅਦ ਲਿਖਤੀ ਪ੍ਰੀਖਿਆ ਲਈ ਗਈ। ਦੋਵੇਂ ਪੜਾਵਾਂ ਵਿਚ ਆਪਣੀ ਯੋਗਤਾ ਦਾ ਸਫਲਤਾਪੂਰਵਕ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ 19 ਪੰਜਾਬ ਬਟਾਲੀਅਨ ਦੇ ਐੱਨ. ਸੀ. ਸੀ. ਕੈਡਿਟਸ ਵਜੋਂ ਚੁਣਿਆ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਐੱਨ. ਸੀ. ਸੀ. ਨੌਜਵਾਨਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ, ਸਰੀਰਕ ਤੰਦਰੁਸਤੀ ਅਤੇ ਦੇਸ਼-ਸੇਵਾ ਦੀ ਭਾਵਨਾ ਪੈਦਾ ਕਰਨ ਦਾ ਮਹੱਤਵਪੂਰਨ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਐੱਨ. ਸੀ. ਸੀ. ਨਾਲ ਜੁੜ ਕੇ ਵਿਦਿਆਰਥੀਆਂ ਨੂੰ ਆਪਣੇ ਵਿਅਕਤੀਤਵ ਨੂੰ ਨਿਖਾਰਨ ਦੇ ਨਾਲ-ਨਾਲ ਭਵਿੱਖ ਵਿਚ ਫ਼ੌਜ ਅਤੇ ਹੋਰ ਸੇਵਾਵਾਂ ਵਿਚ ਕਰੀਅਰ ਬਣਾਉਣ ਲਈ ਵੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਨੇ ਨਵੇਂ ਚੁਣੇ ਗਏ ਕੈਡਿਟਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਚੋਣ ਉਨ੍ਹਾਂ ਦੀ ਮਿਹਨਤ ਅਤੇ ਸਮਰੱਥਾ ਦਾ ਪ੍ਰਮਾਣ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਗਲੇ ਪੜਾਅ ਦੀਆਂ ਪ੍ਰੀਖਿਆਵਾਂ ਅਤੇ ਭਰਤੀ ਪ੍ਰਕਿਰਿਆ ਲਈ ਪੂਰੀ ਲਗਨ, ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਤਿਆਰੀ ਕਰਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰੋਫੈਸਰ ਲੈਫ਼ਟੀਨੈਂਟ ਸੁਰਿੰਦਰ ਕੌਰ, ਲੈਕਚਰਾਰ ਕਰਮਪ੍ਰੀਤ ਕੌਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ। ਸਮੁੱਚੀ ਚੋਣ ਪ੍ਰਕਿਰਿਆ ਸੁਚੱਜੇ ਅਤੇ ਅਨੁਸ਼ਾਸਿਤ ਢੰਗ ਨਾਲ ਸੰਪੰਨ ਹੋਈ।
ਪਿਛਲੀ ਖ਼ਬਰ ਅਮਰੀਕ ਸਿੰਘ ਬਾਲੇਵਾਲ, ਤਜਿੰਦਰ ਸਿੰਘ ਭਾਗੋਵਾਲ, ਕੁਲਦੀਪ ਸਿੰਘ ਕੋਟ ਮਜਲਿਸ, ਸਤਨਾਮ ਸਿੰਘ ਜੇ.ਈ., ਹਰਜੀਤ ਸਿੰਘ ਹਰਸ਼ੀਆਂ।... ਅਗਲੀ ਖ਼ਬਰ 18 ਫੁੱਟ ਚੌੜੀ ਸੜਕ ਦਾ ਕੰਮ ਸ਼ੁਰੂ ਹੋਣ ਦੀ ਖੁਸ਼ੀ ਵਿਚ ਪਿੰਡ ਨਿਜ਼ਾਮਪੁਰ ਵਾਸੀਆਂ ਨੇ ਵਿਧਾਇਕ ਗਿਆਸਪੁਰਾ ਦਾ ਮੂੰਹ ਮਿੱਠਾ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।