14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 28 ਤਰੀਕ ਨੂੰ ਗਿੱਲ ਅਤੇ ਸਾਹਨੇਵਾਲ ਹਲਕੇ ਵਿੱਚ ਪਹੁੰਚੇਗੀ / ਸੰਨੀ ਕੈਂਥ

ਸਾਹਨੇਵਾਲ 13 ਸਤੰਬਰ (ਅਮਰਜੀਤ ਸਿੰਘ ਮੰਗਲੀ)-ਲੁਧਿਆਣਾ ਦਿਹਾਤੀ ਵਿੱਚ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਹੋਵੇਗੀ ਯਾਤਰਾ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚੋਂ ਹੁੰਦੀ ਹੋਈ 28 ਤਰੀਕ ਨੂੰ ਲੁਧਿਆਣਾ ਦਿਹਾਤੀ ਦੇ ਹਲਕਾ ਗਿੱਲ ਅਤੇ ਹਲਕਾ ਸਾਹਨੇਵਾਲ ਵਿੱਚ ਪਹੁੰਚੇਗੀ। ਲੁਧਿਆਣਾ ਦਿਹਾਤੀ ਵਿੱਚ ਇਹ ਯਾਤਰਾ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਹੋਵੇਗੀ।

ਲਾਈਫ ਕੇਅਰ ਫਾਊਡੇਸ਼ਨ ਲੈਬੋਰਟਰੀ ਦਾ ਉਦਘਾਟਨ ਕਰਦੇ ਹੋਏ ਐਨ. ਜੀ.ਓ ਵਰਕਰ ਸਤੀਸ਼ ਤੇ ਹੋਰ। ਤਸਵੀਰ: ਕੁਲਵਿੰਦਰ ਸਿੰਘ ਨਿਜ਼ਾਮਪੁਰ 14-09-2026
ਸਾਹਨੇਵਾਲ 13 ਸਤੰਬਰ (ਅਮਰਜੀਤ ਸਿੰਘ ਮੰਗਲੀ)-ਲੁਧਿਆਣਾ ਦਿਹਾਤੀ ਵਿੱਚ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਹੋਵੇਗੀ ਯਾਤਰਾ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚੋਂ ਹੁੰਦੀ ਹੋਈ 28 ਤਰੀਕ ਨੂੰ ਲੁਧਿਆਣਾ ਦਿਹਾਤੀ ਦੇ ਹਲਕਾ ਗਿੱਲ ਅਤੇ ਹਲਕਾ ਸਾਹਨੇਵਾਲ ਵਿੱਚ ਪਹੁੰਚੇਗੀ। ਲੁਧਿਆਣਾ ਦਿਹਾਤੀ ਵਿੱਚ ਇਹ ਯਾਤਰਾ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਹੋਵੇਗੀ। ਇਸ ਸਬੰਧੀ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਯਾਤਰਾ ਦੇ ਇੰਚਾਰਜ ਜਤਿੰਦਰ ਮਿੱਤਲ ਅਤੇ ਸਹਿ-ਇੰਚਾਰਜ ਰੰਜਮ ਕਾਮਰਾ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੇ ਦਫ਼ਤਰ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ। ਇਸ ਮੌਕੇ ਜਨਰਲ ਸਕੱਤਰ ਅਵਤਾਰ ਸਿੰਘ ਭਾਟੀਆ ਅਤੇ ਗੁਰਬਖਸ਼ ਸਿੰਘ ਵਿੱਕੀ ਬਾਜਵਾ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਨੇ ਦੱਸਿਆ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ 28 ਤਰੀਕ ਨੂੰ ਦੁਪਹਿਰ 3 ਵਜੇ ਹਲਕਾ ਗਿੱਲ ਦੇ ਪਿੰਡ ਦੋਲੋਂ ਕਲਾਂ ਵਿਖੇ ਪਹੁੰਚੇਗੀ। ਇਸ ਤੋਂ ਬਾਅਦ ਯਾਤਰਾ ਸ਼ਾਮ 5 ਵਜੇ ਹਲਕਾ ਸਾਹਨੇਵਾਲ ਦੇ ਪਿੰਡ ਭੈਰੋਮੁੰਨਾ ਵਿਖੇ ਪਹੁੰਚੇਗੀ। ਸਨੀ ਕੈਂਥ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਬੁਰਾਈ ਤੋਂ ਮੁਕਤ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਅਤੇ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਸ਼ਾ ਵਿਰੋਧੀ ਮੁਹਿੰਮ ਨਾਲ ਵੱਧ ਤੋਂ ਵੱਧ ਜੁੜਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਵਿੱਚ ਆਪਣਾ ਯੋਗਦਾਨ ਪਾਉਣ।
ਪਿਛਲੀ ਖ਼ਬਰ ਕੋਟਾਂ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਹੋਇਆ ਸਮਾਗਮ ਅਗਲੀ ਖ਼ਬਰ ਸਾਬਕਾ ਮੰਤਰੀ ਦਾਖਾ ਵਲੋਂ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨਾਲ ਅਹਿਮ ਮੁਲਾਕਾਤ ਅਗਾਮੀ ਵਿਧਾਨ ਸਭਾ ਚੋਣਾਂ ਅਤੇ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।