15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸੰਧੂ ਦੀ ਅਗਵਾਈ ’ਚ ਸੈਂਕੜੇ ਨੌਜਵਾਨਾਂ ਦਾ ਕਾਫਲਾ ਪਟਿਆਲਾ ਵਿਖੇ ਰੱਖੇ ਰੋਸ ਪ੍ਰਦਰਸ਼ਨ ’ਚ ਹੋਇਆ ਸ਼ਾਮਿਲ

ਸਾਹਨੇਵਾਲ, 14 ਸਤੰਬਰ (ਹਨੀ ਚਾਠਲੀ)-ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟਾਂ ਨੇ ਸੂਬੇ ਦੀ ਮੌਜੂਦਾ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਨਿਰਵਿਘਨ ਬਿਜਲੀ ਦੀ ਸਪਲਾਈ ਦੇਣ ਦੇ ਵਾਅਦਿਆਂ ਦੀ ਫੂਕ ਕੱਢ ਕੇ ਰੱਖ ਦਿੱਤੀ ਹੈ ਤੇ ‘ਆਪ’ ਸਰਕਾਰ ਵਲੋਂ ਜਿਸ ਤਰ੍ਹਾਂ ਦੀਆਂ ਕਈ ਕ੍ਰਾਂਤੀਆਂ ਦੇ ਦਾਅਵੇ ਕੀਤੇ ਗਏ ਸਨ, ਉਸੇ ਤਰ੍ਹਾਂ ਦੀ ਬਿਜਲੀ ਕ੍ਰਾਂਤੀ ਵੀ ਹੁਣ ਲੋਕਾਂ ਸਾਹਮਣੇ ਫ਼ੇਲ੍ਹ ਸਾਬਤ ਹੋ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਟਿਆਲਾ ਵਿਖੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਖਿਲਾਫ ਰੱਖੇ ਰੋਸ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਤੋਂ ਪਹਿਲਾ ਸੀਨੀਅਰ ਕਾਂਗਰਸੀ ਆਗੂ ਲੱਕੀ ਸੰਧੂ ਨੇ ਸੈਂਕੜੇ ਨੌਜਵਾਨਾ ਦੇ ਭਰਵੇ ਇਕੱਠ ਦੌਰਾਨ ਗੱਲਬਾਤ ਕਰਦਿਆਂ ਪ੍ਰਗਟ ਕੀਤਾ।

ਅਜੀਤ ਡੈਸਕ 15-09-2026
ਸਾਹਨੇਵਾਲ, 14 ਸਤੰਬਰ (ਹਨੀ ਚਾਠਲੀ)-ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟਾਂ ਨੇ ਸੂਬੇ ਦੀ ਮੌਜੂਦਾ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਨਿਰਵਿਘਨ ਬਿਜਲੀ ਦੀ ਸਪਲਾਈ ਦੇਣ ਦੇ ਵਾਅਦਿਆਂ ਦੀ ਫੂਕ ਕੱਢ ਕੇ ਰੱਖ ਦਿੱਤੀ ਹੈ ਤੇ ‘ਆਪ’ ਸਰਕਾਰ ਵਲੋਂ ਜਿਸ ਤਰ੍ਹਾਂ ਦੀਆਂ ਕਈ ਕ੍ਰਾਂਤੀਆਂ ਦੇ ਦਾਅਵੇ ਕੀਤੇ ਗਏ ਸਨ, ਉਸੇ ਤਰ੍ਹਾਂ ਦੀ ਬਿਜਲੀ ਕ੍ਰਾਂਤੀ ਵੀ ਹੁਣ ਲੋਕਾਂ ਸਾਹਮਣੇ ਫ਼ੇਲ੍ਹ ਸਾਬਤ ਹੋ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਟਿਆਲਾ ਵਿਖੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਖਿਲਾਫ ਰੱਖੇ ਰੋਸ ਪ੍ਰਦਰਸ਼ਨ ’ਚ ਸ਼ਾਮਿਲ ਹੋਣ ਤੋਂ ਪਹਿਲਾ ਸੀਨੀਅਰ ਕਾਂਗਰਸੀ ਆਗੂ ਲੱਕੀ ਸੰਧੂ ਨੇ ਸੈਂਕੜੇ ਨੌਜਵਾਨਾ ਦੇ ਭਰਵੇ ਇਕੱਠ ਦੌਰਾਨ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਲੱਕੀ ਸੰਧੂ ਨੇ ਮੰਗ ਕਰਦਿਆਂ ਕਿਹਾ ਕਿ ਸਰਕਾਰ ਬਿਜਲੀ ਸੰਕਟ ਦਾ ਪੱਕਾ ਹੱਲ ਕਰੇ ਅਤੇ ਖੇਤੀਬਾੜੀ, ਉਦਯੋਗ ਤੇ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏ। ਇਸ ਮੌਕੇ ਪਰਮਿੰਦਰ ਸਿੰਘ, ਦਿਲਪ੍ਰੀਤ ਮੰਗਲੀ, ਰਵਿੰਦਰ ਮੰਗਲੀ, ਜੱਸਪ੍ਰੀਤ ਸਾਹਨੇਵਾਲ, ਗੁਰਕੀਰਤ ਸਿੰਘ ਤੇ ਅਨਮੋਲ ਸਿੰਘ, ਅੰਮਿਤ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਲ ਜਥੇਦਾਰ ਕੁਲਦੀਪ ਜਾਤੀਵਾਲ ਵਲੋਂ ਨਵ-ਨਿਯੁਕਤ ਯੂਥ ਵਿੰਗ ਦੇ ਕਾਰਜਕਾਰੀ ਪ੍ਰਧਾਨ ਦਾ ਸਨਮਾਨ ਅਗਲੀ ਖ਼ਬਰ ਚੌਥਾ ਮੰਗ-ਪੱਤਰ ਰੰਗ ਲਿਆਇਆ, ਦੋਰਾਹਾ ਨਗਰ ਕੌਂਸਲ ਵਲੋਂ ਖਸਤਾ ਸੜਕ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।