15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਜਾਅਲੀ ਪੁਲਿਸ ਕਰਮਚਾਰੀ ਬਣ ਕੇ, ਭਰਤੀ ਕਰਵਾਉਣ ਲਈ 10 ਲੱਖ ਰੁਪਏ ਠੱਗਣ ਦਾ ਦੋਸ਼, ਕਥਿਤ ਦੋਸ਼ੀ ਕਾਬੂ

ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਐਸ. ਐਸ.

14 ਖੰਨਾ05ਕਾਬੂ ਕੀਤੇ ਕਥਿਤ ਦੋਸ਼ੀ ਨਾਲ ਪੁਲਿਸ ਅਧਿਕਾਰੀ।ਤਸਵੀਰ : ਸੋਨੀ ਗਿੱਲ 15-09-2026
ਖੰਨਾ, 14 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਅਗਵਾਈ ਹੇਠ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੋਰਾਨ ਐਸ਼ ਪੀ. ਡੀ. ਰਾਕੇਸ਼ ਯਾਦਵ ਦੀ ਅਗਵਾਈ ਹੇਠ ਡੀ. ਐਸ. ਪੀ. ਡੀ. ਮੋਹਿਤ ਕੁਮਾਰ ਸਿੰਗਲਾ, ਡੀ. ਐਸ. ਪੀ. ਪ੍ਰਿਤਪਾਲ ਸਿੰਘ, ਇੰਸਪੈਕਟਰ ਅਕਾਸ਼ ਦੱਤ, ਇੰਚਾਰਜ ਸੀ. ਆਈ. ਏ, ਖੰਨਾ, ਐਸ. ਆਈ. ਸਤਨਾਮ ਸਿੰਘ, ਮੁੱਖ ਅਫਸਰ, ਥਾਣਾ ਸਮਰਾਲਾ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ 1 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ ਇੱਕ ਪੰਜਾਬ ਪੁਲਿਸ ਦਾ ਜਾਅਲੀ ਆਈ. ਡੀ. ਕਾਰਡ ਬ੍ਰਾਮਦ ਕੀਤਾ ਹੈ। ਅਮਨਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਹਰਿਓ ਕਲਾਂ ਥਾਣਾ ਸਮਰਾਲਾ ਜਿਲਾ ਲੁਧਿਆਣਾ ਨੇ ਦੱਸਿਆ ਕਿ ਗੋਬਿੰਦ ਸਿੰਘ ਉਰਫ ਸੰਜੂ ਪੁੱਤਰ ਸ਼ਿਵ ਕੁਮਾਰ ਵਾਸੀ ਹਿੰਮਤ ਨਗਰ ਸਮਰਾਲਾ ਨੇ ਉਸਨੂੰ ਪੰਜਾਬ ਪੁਲਿਸ ਵਿੱਚ ਸਿਪਾਹੀ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਉਸ ਤੋਂ ਵੱਖ-ਵੱਖ ਤਰੀਕਾਂ ਨੂੰ ਕਰੀਬ 10 ਲੱਖ ਰੁਪਏ ਲਏ ਹਨ ਅਤੇ ਨਾ ਹੀ ਮੈਨੂੰ ਪੰਜਾਬ ਪੁਲਿਸ ਵਿਚ ਭਰਤੀ ਕਰਵਾਇਆ ਅਤੇ ਨਾ ਹੀ ਮੇਰੇ ਪੈਸੇ ਵਾਪਸ ਦਿੱਤੇ ਹਨ। ਪੈਸੇ ਵਾਪਸ ਮੰਗਣ ਤੇ ਮੈਨੂੰ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਖੰਨਾ ਪੁਲਿਸ ਪੁਲਿਸ ਵਲੋ ਤੁਰੰਤ ਕਰਵਾਈ ਕਰਦੇ ਹੋਏ ਗੋਬਿੰਦ ਸਿੰਘ ਉਰਫ ਸੰਜੂ ਖਿਲਾਫ਼ ਕਾਰਵਾਈ ਸ਼ੁਰੂ ਕੀਤੀ ਗਈ।ਲਿਆਦੀ ਗਈ। ਖੰਨਾ ਪੁਲਿਸ ਵਲੋ ਵੱਖ-2 ਟੀਮਾਂ ਤਿਆਰ ਕਰਕੇ ਕਥਿਤ ਦੋਸ਼ੀ ਗੋਬਿੰਦ ਸਿੰਘ ਉਰਫ ਸੰਜੂ ਨੂੰ ਗ੍ਰਿਫਤਾਰ ਕਰ ਲਿਆ।
ਪਿਛਲੀ ਖ਼ਬਰ ਬਿਜਲੀ ਦੇ ਲੰਮੇ ਕੱਟਾਂ ਨਾਲ ਪੰਜਾਬ ਲੜਖੜਾਇਆ-ਕੋਟ ਪਨੈਚ ਅਗਲੀ ਖ਼ਬਰ ਐੱਨ. ਓ. ਸੀ. ਨਾ ਮਿਲਣ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ-ਬਲਵੀਰ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।