19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਖੰਨਾ ਤੋਂ ਰਾਕੇਸ਼ ਸ਼ੋਰੀ ਕਈ ਸਾਥੀਆਂ ਸਮੇਤ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ ਸਾਬਕਾ ਮੰਤਰੀ ਗੁਰਕੀਰਤ ਕੋਟਲੀ ਨੇ ਕੀਤਾ ਸਵਾਗਤ

ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਕਾਂਗਰਸ ਪਾਰਟੀ ਦੀਆਂ ਜਨ ਹਿਤੈਸ਼ੀ ਨੀਤੀਆਂ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਰਾਕੇਸ਼ ਸ਼ੋਰੀ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਪਰਿਵਾਰ ਵਿਚ ਸ਼ਾਮਲ ਹੋ ਗਏ ਹਨ। ਖੰਨਾ ਤੋਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਰਹਿਨੁਮਾਈ ਹੇਠ ਕਰਵਾਏ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਉਨ੍ਹਾਂ ਦਾ ਪਾਰਟੀ ‘ਚ ਰਸਮੀ ਤੌਰ ‘ਤੇ ਸਵਾਗਤ ਕੀਤਾ ਗਿਆ।

ਅਜੀਤ ਡੈਸਕ 19-09-2026
ਖੰਨਾ, 18 ਸਤੰਬਰ (ਹਰਜਿੰਦਰ ਸਿੰਘ ਲਾਲ)-ਕਾਂਗਰਸ ਪਾਰਟੀ ਦੀਆਂ ਜਨ ਹਿਤੈਸ਼ੀ ਨੀਤੀਆਂ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਰਾਕੇਸ਼ ਸ਼ੋਰੀ ਆਪਣੇ ਦਰਜਨਾਂ ਸਾਥੀਆਂ ਸਮੇਤ ਕਾਂਗਰਸ ਪਰਿਵਾਰ ਵਿਚ ਸ਼ਾਮਲ ਹੋ ਗਏ ਹਨ। ਖੰਨਾ ਤੋਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਰਹਿਨੁਮਾਈ ਹੇਠ ਕਰਵਾਏ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਉਨ੍ਹਾਂ ਦਾ ਪਾਰਟੀ ‘ਚ ਰਸਮੀ ਤੌਰ ‘ਤੇ ਸਵਾਗਤ ਕੀਤਾ ਗਿਆ। ਕਾਂਗਰਸ ‘ਚ ਸ਼ਾਮਲ ਹੋਣ ਵਾਲਿਆਂ ਵਿਚ ਰਾਕੇਸ਼ ਸ਼ੋਰੀ ਤੋਂ ਇਲਾਵਾ ਜੀਵਨ ਸ਼ਰਮਾ, ਰਾਜ ਕੁਮਾਰ, ਪਵਨ ਕੁਮਾਰ, ਕੁਲਦੀਪ ਸਿੰਘ, ਪ੍ਰਦੀਪ ਸ਼ਰਮਾ, ਰਾਜੇਸ਼ ਗੁਜਰਾਲ ਅਤੇ ਟਿੰਕੂ ਮਾਸਟਰ ਮੁੱਖ ਤੌਰ ‘ਤੇ ਸ਼ਾਮਲ ਹਨ। ਸਾਬਕਾ ਮੰਤਰੀ ਗੁਰਕੀਰਤ ਸਿੰਘ ਨੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਵਿਚ ਜੀ ਆਇਆਂ ਨੂੰ ਆਖਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਨੇ ਆਖਿਆ ਕਿ ਪਾਰਟੀ ਵਿਚ ਨਵੇਂ ਸਾਥੀਆਂ ਦੇ ਆਉਣ ਨਾਲ ਖੰਨਾ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਬਲ ਮਿਲੇਗਾ। ਨਵੇਂ ਸ਼ਾਮਲ ਹੋਏ ਆਗੂਆਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਜਨ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਲਗਨ ਨਾਲ ਕੰਮ ਕਰਨਗੇ। ਇਸ ਮੌਕੇ ਲਛਮਣ ਸਿੰਘ ਗਰੇਵਾਲ, ਸਾਬਕਾ ਪ੍ਰਧਾਨ ਕਮਲਜੀਤ ਸਿੰਘ ਲੱਧੜ, ਰਾਜਬੀਰ ਸ਼ਰਮਾ, ਜਗਜੀਤ ਸਿੰਘ ਔਜਲਾ, ਰਾਜੂ ਸਮੇਤ ਭਾਰੀ ਗਿਣਤੀ ਵਿਚ ਪਾਰਟੀ ਅਹੁਦੇਦਾਰ ਅਤੇ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ ਪਾਇਲ ਸ਼ਹਿਰ ’ਚ ਭਗਵਾਨ ਸ੍ਰੀ ਗਣੇਸ਼ ਜੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਖੰਨਾ ਵਿਚ ‘ਪਰਚਾ ਕਲਚਰ’ ਅਤੇ ਧੱਕੇਸ਼ਾਹੀ ਖ਼ਿਲਾਫ਼ ਗੁਰਕੀਰਤ ਕੋਟਲੀ ਦੇ ਸੂਬਾ ਸਰਕਾਰ ‘ਤੇ ਤਿੱਖੇ ਹਮਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।