22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਮਹਾਨ ਸੰਤਾਂ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ-ਜਥੇ. ਮਦਨੀਪੁਰ, ਜਥੇ. ਪੰਧੇਰਖੇੜੀ

ਰਾੜਾ ਸਾਹਿਬ, 21 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਉਦਾਸੀ ਮੱਤ ਦੇ ਬਾਨੀ ਬਾਬਾ ਸ੍ਰੀਚੰਦ ਦੇ ਪਾਵਨ ਜਨਮ ਦਿਹਾੜੇ ਮੌਕੇ ਪਿੰਡ ਸਿਆੜ ਸਮੇਤ ਵੱਖ-ਵੱਖ ਪਿੰਡਾਂ ਵਿਚ ਵਿਖੇ ਕਰਵਾਏ ਧਾਰਮਿਕ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਪਾਇਲ ਦੇ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਅਤੇ ਕੌਮੀ ਮੀਤ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਪੰਧੇਰਖੇੜੀ ਨੇ ਸਮਾਗਮਾਂ ਵਿਚ ਹਾਜ਼ਰੀ ਭਰ ਕੇ ਬਾਬਾ ਸ੍ਰੀਚੰਦ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮਨਜੀਤ ਸਿੰਘ ਮਦਨੀਪੁਰ ਨੇ ਸਮੂਹ ਸੰਗਤ ਨੂੰ ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਹਾਨ ਸੰਤਾਂ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ।

ਅਜੀਤ ਡੈਸਕ 22-09-2026
ਰਾੜਾ ਸਾਹਿਬ, 21 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਉਦਾਸੀ ਮੱਤ ਦੇ ਬਾਨੀ ਬਾਬਾ ਸ੍ਰੀਚੰਦ ਦੇ ਪਾਵਨ ਜਨਮ ਦਿਹਾੜੇ ਮੌਕੇ ਪਿੰਡ ਸਿਆੜ ਸਮੇਤ ਵੱਖ-ਵੱਖ ਪਿੰਡਾਂ ਵਿਚ ਵਿਖੇ ਕਰਵਾਏ ਧਾਰਮਿਕ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਪਾਇਲ ਦੇ ਇੰਚਾਰਜ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਅਤੇ ਕੌਮੀ ਮੀਤ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਪੰਧੇਰਖੇੜੀ ਨੇ ਸਮਾਗਮਾਂ ਵਿਚ ਹਾਜ਼ਰੀ ਭਰ ਕੇ ਬਾਬਾ ਸ੍ਰੀਚੰਦ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮਨਜੀਤ ਸਿੰਘ ਮਦਨੀਪੁਰ ਨੇ ਸਮੂਹ ਸੰਗਤ ਨੂੰ ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮਹਾਨ ਸੰਤਾਂ ਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਆਪਸੀ ਸਾਂਝ ਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਐਸ. ਸੀ. ਵਿੰਗ ਪਾਇਲ ਦੇ ਪ੍ਰਧਾਨ ਬਲਵਿੰਦਰ ਸਿੰਘ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਹੁਦੇਦਾਰ ਅਤੇ ਵਰਕਰ ਸਨ।
ਪਿਛਲੀ ਖ਼ਬਰ ਘੁਡਾਣੀ ਕਲਾਂ ਵਿਖੇ ਬਾਬਾ ਸ੍ਰੀਚੰਦ ਜੀ ਦੇ 532ਵੇਂ ਜਨਮ ਦਿਹਾੜੇ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਆਟੋ ਨੂੰ ਮਾਰੀ ਫੇਟ, ਆਟੋ ਚਾਲਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।