22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪ੍ਰਧਾਨ ਪੂਜਾ ਭਾਟੀਆ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਾਹਨੇਵਾਲ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਹਨੇਵਾਲ, 21 ਸਤੰਬਰ (ਹਨੀ ਚਾਠਲੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਸੀਨੀਅਰ ਸਿਟੀਜ਼ਨ ਦੀ ਆਸਥਾ ਨੂੰ ਧਿਆਨ ਵਿਚ ਰੱਖਦੇ ਹੋਏ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਸਾਹਨੇਵਾਲ ਦੇ ਵਾਰਡ ਨੰਬਰ 15 ਦੇ ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ ਪਤਨੀ ਅਜਮੇਰ ਸਿੰਘ ਧਾਲੀਵਾਲ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਲੁਧਿਆਣਾ ਦਿਹਾਤੀ ਦੀ ਅਗਵਾਈ ‘ਚ ਇਕ ਬੱਸ ਰਵਾਨਾ ਹੋਈ। ਇਹ ਬੱਸ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ ਨਿਰਦੇਸ਼ ਤਹਿਤ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਰਾਣੀ ਭਾਟੀਆ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਅਜੀਤ ਡੈਸਕ 22-09-2026
ਸਾਹਨੇਵਾਲ, 21 ਸਤੰਬਰ (ਹਨੀ ਚਾਠਲੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਸੀਨੀਅਰ ਸਿਟੀਜ਼ਨ ਦੀ ਆਸਥਾ ਨੂੰ ਧਿਆਨ ਵਿਚ ਰੱਖਦੇ ਹੋਏ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਸਾਹਨੇਵਾਲ ਦੇ ਵਾਰਡ ਨੰਬਰ 15 ਦੇ ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ ਪਤਨੀ ਅਜਮੇਰ ਸਿੰਘ ਧਾਲੀਵਾਲ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਲੁਧਿਆਣਾ ਦਿਹਾਤੀ ਦੀ ਅਗਵਾਈ ‘ਚ ਇਕ ਬੱਸ ਰਵਾਨਾ ਹੋਈ। ਇਹ ਬੱਸ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ ਨਿਰਦੇਸ਼ ਤਹਿਤ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਰਾਣੀ ਭਾਟੀਆ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪ੍ਰਧਾਨ ਪੂਜਾ ਰਾਣੀ ਭਾਟੀਆ, ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ ਤੇ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਸੰਗਤ ਦੇ ਰੂਪ ਵਿਚ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਵਾਲਮੀਕਿ ਮੰਦਰਸ ਵਾਹਗਾ ਬਾਰਡਰ ਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰ ਕੇ ਵਾਪਸ ਪਰਤਣਗੇ। ਉਨ੍ਹਾਂ ਦੱਸਿਆ ਕਿ ਬੱਸ ਰਵਾਨਾ ਕਰਨ ਤੋਂ ਪਹਿਲਾਂ ਮੰਤਰੀ ਮੁੰਡੀਆਂ ਵਲੋਂ ਮੋਬਾਈਲ ਫ਼ੋਨ ‘ਤੇ ਗੱਲਬਾਤ ਦੌਰਾਨ ਯਾਤਰਾ ‘ਤੇ ਜਾਣ ਵਾਲੇ ਇਨ੍ਹਾਂ ਸ਼ਰਧਾਲੂ ਸਿਟੀਜ਼ਨ ਦੀ ਹਮੇਸ਼ਾ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਪੂਜਾ ਭਾਟੀਆ, ਕੁਲਵਿੰਦਰ ਕੌਰ ਧਾਲੀਵਾਲ ਤੇ ਅਜਮੇਰ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਸ਼ਰਧਾਲੂਆਂ ਵਿਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਰਜਿਸਟਰੇਸ਼ਨ ਦਾ ਕੰਮ ਲਗਾਤਾਰ ਜਾਰੀ ਹੈ। ਇਸ ਮੌਕੇ ਕੌਂਸਲਰ ਕੁਲਵਿੰਦਰ ਕੌਰ ਧਾਲੀਵਾਲ ਤੇ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਧੰਨਵਾਦੀ ਹਾਂ ਮੰਤਰੀ ਮੁੰਡੀਆਂ, ਪ੍ਰਧਾਨ ਪੂਜਾ ਭਾਟੀਆ ਅਤੇ ਜ਼ਿਲ੍ਹਾ ਪ੍ਰਧਾਨ ਰਾਜਦੀਪ ਭਾਟੀਆ ਦਾ ਜਿਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਤਹਿਤ ਸਾਹਨੇਵਾਲ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਨੂੰ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ, ਬੱਬੂ ਬਿਰਦੀ, ਪੱਪੂ ਤਲਵਾੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੌਂਸਲਰ ਬਿਮਰੋ ਨੇ ਨਵ ਨਿਯੁਕਤ ਏ. ਡੀ. ਸੀ. ਪ੍ਰਗਤੀ ਵਰਮਾ ਨੂੰ ਸਾਹਨੇਵਾਲ ਕਸਬੇ ਦੀਆਂ ਮੁੱਖ ਸਮੱਸਿਆਵਾਂ ਸੰਬੰਧੀ ਕਰਵਾਇਆ... ਅਗਲੀ ਖ਼ਬਰ ਘੁਡਾਣੀ ਕਲਾਂ ਵਿਖੇ ਬਾਬਾ ਸ੍ਰੀਚੰਦ ਜੀ ਦੇ 532ਵੇਂ ਜਨਮ ਦਿਹਾੜੇ ਮੌਕੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।