22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸ਼੍ਰੋਮਣੀ ਅਕਾਲੀ ਦਲ (ਬ) ਲਈ ਨਵਾਂ ਮੀਲ ਪੱਥਰ ਸਾਬਤ ਹੋਵੇਗੀ ਛਪਾਰ ਮੇਲਾ ਕਾਨਫਰੰਸ- ਇੰਜੀਨੀਅਰ ਬੋਪਾਰਾਏ ਕਿਹਾ- ਹਲਕਾ ਪਾਇਲ ਤੋਂ ਹਜ਼ਾਰਾਂ ਵਰਕਰ ਕਰਨਗੇ ਸ਼ਮੂਲੀਅਤ

ਰਾੜਾ ਸਾਹਿਬ, 21 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ 26 ਸਤੰਬਰ ਨੂੰ ਮੇਲਾ ਛਪਾਰ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਸ਼ਾਲ ਕਾਨਫਰੰਸ ਪਾਰਟੀ ਲਈ ਨਵਾਂ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਤੌਰ ’ਤੇ ਸੰਬੋਧਨ ਕਰਨਗੇ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ, ਕਿਸਾਨਾਂ, ਨੌਜਵਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਪਾਰਟੀ ਦੀ ਨੀਤੀ ਅਤੇ ਭਵਿੱਖ ਦੀ ਰਣਨੀਤੀ ਲੋਕਾਂ ਸਾਹਮਣੇ ਰੱਖਣਗੇ।

ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਪਾਇਲ 22-09-2026
ਰਾੜਾ ਸਾਹਿਬ, 21 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ 26 ਸਤੰਬਰ ਨੂੰ ਮੇਲਾ ਛਪਾਰ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਿਸ਼ਾਲ ਕਾਨਫਰੰਸ ਪਾਰਟੀ ਲਈ ਨਵਾਂ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਤੌਰ ’ਤੇ ਸੰਬੋਧਨ ਕਰਨਗੇ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ, ਕਿਸਾਨਾਂ, ਨੌਜਵਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਪਾਰਟੀ ਦੀ ਨੀਤੀ ਅਤੇ ਭਵਿੱਖ ਦੀ ਰਣਨੀਤੀ ਲੋਕਾਂ ਸਾਹਮਣੇ ਰੱਖਣਗੇ। ਉਨ੍ਹਾਂ ਕਿਹਾ ਕਿ ਇਹ ਕਾਨਫਰੰਸ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਪੰਜਾਬ ਦੀ ਰਾਜਨੀਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਮੌਜੂਦਗੀ ਦਾ ਸੰਦੇਸ਼ ਦੇਵੇਗੀ। ਇੰਜੀਨੀਅਰ ਬੋਪਾਰਾਏ ਨੇ ਕਿਹਾ ਕਿ ਹਲਕਾ ਪਾਇਲ ਵਿਚ ਕਾਨਫਰੰਸ ਨੂੰ ਲੈ ਕੇ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਹਲਕਾ ਪਾਇਲ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰ ਕਾਨਫਰੰਸ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਸਮੂਹ ਪਾਰਟੀ ਵਰਕਰਾਂ, ਨੌਜਵਾਨਾਂ, ਬੀਬੀਆਂ ਅਤੇ ਹਲਕਾ ਪਾਇਲ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਸਤੰਬਰ ਨੂੰ ਮੇਲਾ ਛਪਾਰ ਵਿਖੇ ਵੱਡੀ ਗਿਣਤੀ ਵਿੱਚ ਪਹੰੁਚਣ ਅਤੇ ਕਾਨਫਰੰਸ ਨੂੰ ਇਤਿਹਾਸਕ ਸਫਲ ਬਣਾਉਣ ਲਈ ਆਪਣਾ ਯੋਗਦਾਨ ਪਾਉਣ। ਇਸ ਮੌਕੇ ਮਨਪ੍ਰੀਤ ਸਿੰਘ ਬਿੱਲਾ ਘੁਡਾਣੀ, ਬੇਅੰਤ ਸਿੰਘ ਪੰਧੇਰਖੇੜੀ, ਵਿਜੇ ਕੁਮਾਰ ਨੇਤਾ ਆਦਿ ਆਗੂ ਸਨ।
ਪਿਛਲੀ ਖ਼ਬਰ ਡੀ. ਪੀ. ਐਸ. ਪਲੇਅ-ਵੇ ਖੰਨਾ ਵਿਚ ਪਹਿਲਾ ‘ਗ੍ਰੈਂਡਪੇਰੈਂਟਸ ਡੇ’ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ’ਤੇ ਲਾਪਤਾ ਹੋਇਆ ਬਜ਼ੁਰਗ ਪਰਿਵਾਰ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।