22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ, ਭੀਖੀ ਵਿਖੇ ਅੱਸੂ ਮਹੀਨੇ ਦੀ ਦਸਮੀ ਦਾ ਦਿਹਾੜਾ ਮਨਾਇਆ

ਰਾੜਾ ਸਾਹਿਬ, 21 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ, ਭੀਖੀ ਵਿਖੇ ਅਸਥਾਨ ਦੇ ਮੋਜੂਦਾ ਮੁਖੀ ਸੰਤ ਬਾਬਾ ਸਤਨਾਮ ਸਿੰਘ ਦੀ ਦੇਖ ਰੇਖ ਹੇਠ ਅੱਸੂ ਮਹੀਨੇ ਦੀ ਦਸਮੀਂ ਦਾ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।

ਅਜੀਤ ਡੈਸਕ 22-09-2026
ਰਾੜਾ ਸਾਹਿਬ, 21 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਗੁਰਦੁਆਰਾ ਕਿਸ਼ਨਪੁਰਾ ਸਿੱਧਸਰ ਸਾਹਿਬ, ਭੀਖੀ ਵਿਖੇ ਅਸਥਾਨ ਦੇ ਮੋਜੂਦਾ ਮੁਖੀ ਸੰਤ ਬਾਬਾ ਸਤਨਾਮ ਸਿੰਘ ਦੀ ਦੇਖ ਰੇਖ ਹੇਠ ਅੱਸੂ ਮਹੀਨੇ ਦੀ ਦਸਮੀਂ ਦਾ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਬਾਬਾ ਦਰਸ਼ਨ ਸਿੰਘ ਨੇ ਗੁਰਬਾਣੀ ਕੀਰਤਨ ਅਤੇ ਵਿਖਿਆਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਨਾਮ ਸਿਮਰਨ, ਸੇਵਾ, ਨਿਮਰਤਾ ਅਤੇ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਅੱਜ ਦੇ ਭਟਕਾਅ ਭਰੇ ਸਮੇਂ ਵਿੱਚ ਗੁਰੂ ਘਰ ਨਾਲ ਜੁੜ ਕੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨਾ ਹੀ ਮਨੁੱਖਾ ਜੀਵਨ ਦੀ ਸਫਲਤਾ ਹੈ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਅੱਜ ਵੀ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਕ ਹੈ। ਸਮਾਗਮ ਦੇ ਅੰਤ ਵਿੱਚ ਬਾਬਾ ਗੁਰਜੀਤ ਸਿੰਘ ਹੈੱਡ ਗ੍ਰੰਂਥੀ ਵੱਲੋਂ ਅਰਦਾਸ ਬੇਨਤੀ ਕੀਤੀ ਗਈ ਅਤੇ ਸਰਬੱਤ ਦੇ ਭਲੇ ਦੀ ਸੁੱਖ ਮੰਗੀ। ਇਸ ਮੌਕੇ ਭਾਈ ਕੇਵਲ ਸਿੰਘ, ਭਾਈ ਹਰਜੀਤ ਸਿੰਘ, ਭਾਈ ਸਰਬਜੀਤ ਸਿੰਘ ਮਠਾੜੂ, ਭਾਈ ਅਮਨਪ੍ਰੀਤ ਸਿੰਘ, ਭਾਈ ਬਲਜੀਤ ਸਿੰਘ, ਭਾਈ ਮਲਕੀਤ ਸਿੰਘ, ਭਾਈ ਮਨਜਿੰਦਰ ਸਿੰਘ, ਭਾਈ ਧੰਨਾ ਸਿੰਘ, ਭਾਈ ਗੁਰਨਾਮ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ।
ਪਿਛਲੀ ਖ਼ਬਰ ਦੇਰ ਸ਼ਾਮ ਮੇਅਰ ਕੈਂਪ ਵਿਖੇ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਹਰਪ੍ਰੀਤ ਸਿੰਘ ਸਿੰਮਕ ਵਲੋਂ ਮੇਲਾ ਛਪਾਰ ਵਿਖੇ ਅਕਾਲੀ ਦਲ ਬਾਦਲ ਦੀ ਕਾਨਫ਼ਰੰਸ ਸੰਬੰਧੀ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।