24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪੈਰਾਗੌਨ ਸਕੂਲ ਨੰਗਲ ਵਿਖੇ ਮਾਤ ਭਾਸ਼ਾ ਪੰਜਾਬੀ ਦਿਵਸ ਮਨਾਇਆ

ਡੇਹਲੋਂ, 23 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਬਾਬਾ ਸ਼ੇਖ਼ ਫਰੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਾਤ ਭਾਸ਼ਾ ਪੰਜਾਬੀ ਦਿਵਸ ਉਤਸ਼ਾਹ ਅਤੇ ਸਾਹਿੱਤਿਕ ਰੰਗ ਨਾਲ ਮਨਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਹਾਕਮ ਸਿੰਘ ਅਹਿਮਦਗੜ੍ਹ ਅਤੇ ਗੁਰਪ੍ਰੀਤ ਸਿੰਘ ਉਰਫ਼ ਜਿੰਮੀ ਅਹਿਮਦਗੜ੍ਹ ਨੇ ਸ਼ਿਰਕਤ ਕੀਤੀ ਅਤੇ ਵਿਸ਼ੇਸ਼ ਮਹਿਮਾਨ ਰਣਜੀਤ ਸਿੰਘ ਧੂਲਕੋਟੀ, ਹਰਵਿੰਦਰ ਸਿੰਘ ਲਹਿਰਾ ਅਤੇ ਪ੍ਰਸਿੱਧ ਗਜ਼ਲਕਾਰ ਹਰਮਨ ਸੂਫ਼ੀ ਪੁੱਜੇ।

ਅਜੀਤ ਡੈਸਕ 24-09-2026
ਡੇਹਲੋਂ, 23 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਬਾਬਾ ਸ਼ੇਖ਼ ਫਰੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਾਤ ਭਾਸ਼ਾ ਪੰਜਾਬੀ ਦਿਵਸ ਉਤਸ਼ਾਹ ਅਤੇ ਸਾਹਿੱਤਿਕ ਰੰਗ ਨਾਲ ਮਨਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਹਾਕਮ ਸਿੰਘ ਅਹਿਮਦਗੜ੍ਹ ਅਤੇ ਗੁਰਪ੍ਰੀਤ ਸਿੰਘ ਉਰਫ਼ ਜਿੰਮੀ ਅਹਿਮਦਗੜ੍ਹ ਨੇ ਸ਼ਿਰਕਤ ਕੀਤੀ ਅਤੇ ਵਿਸ਼ੇਸ਼ ਮਹਿਮਾਨ ਰਣਜੀਤ ਸਿੰਘ ਧੂਲਕੋਟੀ, ਹਰਵਿੰਦਰ ਸਿੰਘ ਲਹਿਰਾ ਅਤੇ ਪ੍ਰਸਿੱਧ ਗਜ਼ਲਕਾਰ ਹਰਮਨ ਸੂਫ਼ੀ ਪੁੱਜੇ। ਇਸ ਸਮੇਂ ਸਮੂਹ ਮੁੱਖ ਮਹਿਮਾਨਾਂ ਅਤੇ ਵਿਸ਼ੇਸ਼ ਮਹਿਮਾਨਾਂ ਵਲੋਂ ਆਪਣੀਆਂ ਰਚਨਾਵਾਂ ਵਿਚੋਂ ਕੁੱਝ ਬੋਲ ਸਟੇਜ ਤੋਂ ਸਾਂਝੇ ਕੀਤੇ। ਉਨ੍ਹਾਂ ਨੇ ਰਚਨਾਵਾਂ ਰਾਹੀਂ ਪੰਜਾਬੀ ਮਾਂ ਬੋਲੀ ਦੀ ਖ਼ੂਬਸੂਰਤੀ, ਪੰਜਾਬੀ ਸਾਹਿਤ ਦੀ ਅਮੀਰੀ ਅਤੇ ਭਾਸ਼ਾ ਦੀ ਮਹੱਤਤਾ ਨੂੰ ਬਾਖ਼ੂਬੀ ਉਜਾਗਰ ਕੀਤਾ। ਬੁਲਾਰਿਆਂ ਨੇ ਪੰਜਾਬੀ ਭਾਸ਼ਾ ਦੀ ਸੰਭਾਲ, ਸਤਿਕਾਰ ਅਤੇ ਪ੍ਰਚਾਰ-ਪ੍ਰਸਾਰ ਲਈ ਜਾਗਰੂਕ ਕਰਦਿਆਂ ਆਪਣੀ ਮਾਂ ਬੋਲੀ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ। ਇਸ ਤੋਂ ਇਲਾਵਾ ਸਕੂਲ ਦੇ ਅਧਿਆਪਕਾਂ ਵਲੋਂ ਵੀ ਸਵੇਰ ਦੀ ਵਿਸ਼ੇਸ਼ ਅਸੈਂਬਲੀ ਦੌਰਾਨ ਲਿਖੀਆਂ ਕਵਿਤਾਵਾਂ, ਰਚਨਾਵਾਂ ਅਤੇ ਸਾਹਿੱਤਿਕ ਬੋਲ ਪੇਸ਼ ਕੀਤੇ ਗਏ। ਸਕੂਲ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਸਿੰਘ ਸੋਫਤ ਅਤੇ ਪ੍ਰਿੰਸੀਪਲ ਮਨਜੀਤ ਕੌਰ ਸਿੱਧੂ ਵਲੋਂ ਸਮਾਗਮ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਸਨਮਾਨ ਦਿੱਤਾ ਗਿਆ। ਡਾ. ਸੋਫਤ ਨੇ ਕਿਹਾ ਕਿ ਮਾਂ ਬੋਲੀ ਸਾਡੀ ਪਹਿਚਾਣ, ਵਿਰਾਸਤ ਅਤੇ ਸਭਿਆਚਾਰ ਦੀ ਰੂਹ ਹੈ ਅਤੇ ਇਸ ਨੂੰ ਸਾਂਭਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਸਮਾਗਮ ਦਾ ਸਟੇਜ ਸੰਚਾਲਨ ਅਧਿਆਪਕਾ ਪ੍ਰਭਜੋਤ ਕੌਰ ਵਲੋਂ ਬਾਖ਼ੂਬੀ ਕੀਤਾ ਗਿਆ।
ਪਿਛਲੀ ਖ਼ਬਰ ਅਕਾਲੀ ਆਗੂ ਹੀ ਪੰਥਕ ਆਗੂਆਂ ਨੂੰ ਖੁਆਰ ਕਰਨ ਦੇ ਰਾਹ ਤੁਰੇ- ਜਗਜੀਵਨ ਸਿੰਘ ਗਿੱਲ ਆਗੂਆਂ ਦੀ ਕਿਰਦਾਰਕੁਸ਼ੀ ’ਚ ਵਲਟੋਹਾ ਅਤ... ਅਗਲੀ ਖ਼ਬਰ ਹਰਿਆਣਾ ’ਚ ਕਿਸਾਨਾਂ ਤੇ ਪੁਲਿਸ ਜਬਰ ਦੀ ਜ਼ੋਰਦਾਰ ਨਿੰਦਾ - ਲੱਖੋਵਾਲ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਅਤੇ ਡੀ. ਏ. ਪੀ ਦੀ ਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।