24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਡੇਹਲੋਂ ਮੁੱਖ ਚੌਕ ਵਿਖੇ ਨਿਹੰਗ ਜਥੇਬੰਦੀਆਂ ਵਲੋਂ ਰੋਸ ਧਰਨਾ

ਪਾਇਲ, 23 ਸਤੰਬਰ (ਨਿਜਾਮਪੁਰ-ਰਜਿੰਦਰ ਸਿੰਘ)-ਪਾਇਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਾਣਜੇ ਗੁਰਪ੍ਰੀਤ ਸਿੰਘ ਦੇ ਘਰ ਹੋਈ ਈਡੀ ਦੀ ਰੇਡ ਦਾ ਸਖ਼ਤ ਵਿਰੋਧ ਕੀਤਾ ਹੈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਭਾਜਪਾ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਵਿਰੋਧੀ ਆਵਾਜ਼ਾਂ ਨੂੰ ਡਰਾਉਣ ਅਤੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅਜੀਤ ਡੈਸਕ 24-09-2026
ਪਾਇਲ, 23 ਸਤੰਬਰ (ਨਿਜਾਮਪੁਰ-ਰਜਿੰਦਰ ਸਿੰਘ)-ਪਾਇਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਭਾਣਜੇ ਗੁਰਪ੍ਰੀਤ ਸਿੰਘ ਦੇ ਘਰ ਹੋਈ ਈਡੀ ਦੀ ਰੇਡ ਦਾ ਸਖ਼ਤ ਵਿਰੋਧ ਕੀਤਾ ਹੈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਭਾਜਪਾ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਵਿਰੋਧੀ ਆਵਾਜ਼ਾਂ ਨੂੰ ਡਰਾਉਣ ਅਤੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹੀਆਂ ਕਾਰਵਾਈਆਂ ਰਾਹੀਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਗਿਆਸਪੁਰਾ ਨੇ ਦੋਸ਼ ਲਾਇਆ ਕਿ ਭਾਜਪਾ ਦੀ ਨਜ਼ਰ ਪੰਜਾਬ ਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਤੇ ਹੈ ਅਤੇ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਸਿਆਸੀ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਲੋਕ ਨਾ ਤਾਂ ਡਰਨ ਵਾਲੇ ਹਨ ਅਤੇ ਨਾ ਹੀ ਕਿਸੇ ਧੱਕੇਸ਼ਾਹੀ ਅੱਗੇ ਝੁਕਣ ਵਾਲੇ ਹਨ। ਜੇਕਰ ਕਿਸੇ ਤਰ੍ਹਾਂ ਦੀ ਧੱਕੇਸ਼ਾਹੀ ਕੀਤੀ ਗਈ ਤਾਂ ਉਸਦਾ ਸਿਆਸੀ ਅਤੇ ਲੋਕਤੰਤਰਿਕ ਢੰਗ ਨਾਲ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੂਰੀ ਲੀਡਰਸ਼ਿਪ ਅਤੇ ਵਰਕਰ ਹਰਦੀਪ ਸਿੰਘ ਮੁੰਡੀਆਂ ਦੇ ਨਾਲ ਖੜ੍ਹੇ ਹਨ। ਗਿਆਸਪੁਰਾ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਦੇ ਲੋਕਾਂ ਵੱਲੋਂ ਸਵੀਕਾਰ ਨਹੀਂ ਕੀਤਾ ਜਾਵੇਗਾ ਅਤੇ ਲੋਕ ਲੋਕਤੰਤਰਿਕ ਤਰੀਕੇ ਨਾਲ ਇਸਦਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਦੂਜੇ ਸੂਬਿਆਂ ਵਾਂਗ ਪੰਜਾਬ ਵਿੱਚ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਸਿੱਧੂ ਹਸਪਤਾਲ ਦੋਰਾਹਾ ਵਿਖੇ ਖੰਡੂਏ ਤੇ ਤਾਲੂਏ ਦੇ ਮੁਫਤ ਆਪਰੇਸ਼ਨ ਜਾਰੀ- ਡਾਕਟਰ ਸਿੱਧੂ ਪੰਜ ਹਜਾਰ ਤੋਂ ਵੱਧ ਕੀਤੇ ਜਾ ਚ... ਅਗਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਪਿੰਡ ਬਰਮਾਲੀਪੁਰ ਵਿਚ ਪੰਨਾ ਪ੍ਰਮੁੱਖ ਜਥੇਬੰਦਕ ਮੁਹਿੰਮ ਤਹਿਤ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।