27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗਣੇਸ਼ ਵਿਸਰਜਨ ਮੌਕੇ ਭਗਤਾਂ ਦਾ ਪਿਛਲੇ ਸਾਲ ਦਾ ਰਿਕਾਰਡ ਟੁੱਟਿਆ, ਪਰ ਸੁਰੱਖਿਆ ਦੇ ਇੰਤਜ਼ਾਮਾਂ ਤੋਂ ਖ਼ਫ਼ਾ ਰਹੇ ਆਮ ਲੋਕ

ਮਲੌਦ, 26 ਸਤੰਬਰ (ਦਿਲਬਾਗ ਸਿੰਘ ਚਾਪੜਾ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮੁਫ਼ਤ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਦੇ ਬੀਮਾ ਕਾਰਡ ਬਣਾਉਂਣ ਲਈ ਨਗਰ ਪੰਚਾਇਤ ਮਲੌਦ ਦੀ ਪ੍ਰਧਾਨ ਸੋਨੀਆ ਗੋਇਲ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਹਤ ਵਿਭਾਗ ਦੀ ਟੀਮ ਨੇ ਵੀ ਸ਼ਿਰਕਤ ਕੀਤੀ।

10 ਲੱਖ ਰੁਪਏ ਬੀਮਾ ਕਾਰਡ ਬਣਾਉਂਣ ਲਈ ਕੈਂਪ ਲਗਾਇਆ 27-09-2026
ਮਲੌਦ, 26 ਸਤੰਬਰ (ਦਿਲਬਾਗ ਸਿੰਘ ਚਾਪੜਾ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮੁਫ਼ਤ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਦੇ ਬੀਮਾ ਕਾਰਡ ਬਣਾਉਂਣ ਲਈ ਨਗਰ ਪੰਚਾਇਤ ਮਲੌਦ ਦੀ ਪ੍ਰਧਾਨ ਸੋਨੀਆ ਗੋਇਲ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਹਤ ਵਿਭਾਗ ਦੀ ਟੀਮ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਪ੍ਰਧਾਨ ਸੋਨੀਆ ਗੋਇਲ ਨੇ ਕਿਹਾ ਕਿ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਿਸ਼ਾ ਨਿਰਦੇਸ਼ਾ ਹੇਠ ਸ਼ਹਿਰ ਦੇ ਸਾਰੇ ਵਾਰਡਾਂ ਦੇ ਲੋਕਾਂ ਨੂੰ ਸਰਕਾਰ ਦੀਆਂ ਸਹੂਲਤਾਂ ਪਹੁੰਚਾਉਂਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਮ ਪਰਿਵਾਰਾਂ ਲਈ ਬੇਹੱਦ ਲਾਵੇਹੰਦ ਸਾਬਿਤ ਹੋ ਰਹੀ ਹੈ ਜਿਸ ਸਦਕਾ ਐਮਰਜੈਂਸੀ ਦੀ ਹਾਲਤ ਵਿੱਚ ਲੱਖਾਂ ਰੁਪਏ ਦਾ ਇਲਾਜ਼ ਮੁਫ਼ਤ ਹੋ ਰਿਹਾ ਹੈ ਜਿਸ ਕਾਰਣ ਹੁਣ ਇਸ ਸਕੀਮ ਤੋਂ ਵਾਂਝੇ ਪਰਿਵਾਰਾਂ ਦੇ ਕਾਰਡ ਬਣਾਏ ਜਾ ਰਹੇ ਹਨ। ਇਸ ਮੌਕੇ ਜੂਨੀਅਰ ਸਹਾਇਕ ਗੁਰਜੀਤ ਸਿੰਘ, ਕਲਰਕ ਰਾਕੇਸ਼ ਕੁਮਾਰ, ਕਲਰਕ ਗੁਰਜੀਤ ਕੌਰ, ਸੋਨੂੰ ਗਰੇਵਾਲ ਤੋਂ ਇਲਾਵਾ ਸਿਹਤ ਵਿਭਾਗ ਦੇ ਕਰਮਚਾਰੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਸਹਿਜੋ ਮਾਜਰਾ ਵਿਖੇ ਬਾਬਾ ਸ਼ਾਹ ਸ਼ਰਫ਼ ਦਾ ਮੇਲਾ ਤੇ ਭੰਡਾਰਾ ਕਰਵਾਇਆ ਖੰਨਾ ਦੀ ਪਲਕ ਵਰਮਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ... ਅਗਲੀ ਖ਼ਬਰ 4 ਸਾਲ ਤੋਂ ਲਗਾਤਾਰ ਸ਼ਿਕਾਇਤਾਂ ਦੇ ਬਾਵਜੂਦ ਪਿੰਡ ਹਰਿਓ ਕਲਾਂ ਤੋਂ ਲਲਹੇੜੀ ਵਿਚਕਾਰ ਬਣੀ ਹੱਡਾਰੋੜੀ ਦੀ ਸਮੱਸਿਆ ਹੱਲ ਨਹੀਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।