28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਕੂੰਮ ਕਲਾਂ ਸਰਕਾਰੀ ਹਸਪਤਾਲ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ

ਕੁਹਾੜਾ, 27 ਸਤੰਬਰ (ਸੰਦੀਪ ਸਿੰਘ ਕੁਹਾੜਾ)-ਕੂੰਮ ਕਲਾਂ ਦੇ ਸਰਕਾਰੀ ਹਸਪਤਾਲ ਵਿਖੇਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮਿਲਣ ਦੀ ਸਹੂਲਤ ਮਿਲੇਗੀ।

ਅਜੀਤ ਡੈਸਕ 28-09-2026
ਕੁਹਾੜਾ, 27 ਸਤੰਬਰ (ਸੰਦੀਪ ਸਿੰਘ ਕੁਹਾੜਾ)-ਕੂੰਮ ਕਲਾਂ ਦੇ ਸਰਕਾਰੀ ਹਸਪਤਾਲ ਵਿਖੇਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮਿਲਣ ਦੀ ਸਹੂਲਤ ਮਿਲੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਵਿੰਦਰ ਸਿੰਘ ਗਰੇਵਾਲ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰ ਕੇ ਲਾਭਪਾਤਰੀਆਂ ਨੂੰ ਕਾਰਡ ਵੰਡੇ। ਇਸ ਮੌਕੇ ਐੱਸ. ਐੱਮ. ਓ. ਕੂੰਮ ਕਲਾਂ ਰੁਪਿੰਦਰ ਸਿੰਘ ਗਿੱਲ, ਡਾ. ਗੀਤਾਂਜਲੀ, ਇੰਸਪੈਕਟਰ ਗੁਰਦੇਵ ਸਿੰਘ ਸਮੇਤ ਹਸਪਤਾਲ ਦਾ ਸਮੂਹ ਸਟਾਫ਼, ਸਰਪੰਚ ਕੂੰਮ ਕਲਾਂ ਆਤਮਾ ਸਿੰਘ, ਬਲਾਕ ਪ੍ਰਧਾਨ ਐੱਸ. ਸੀ. ਵਿੰਗ ਅਮਨਦੀਪ ਸਿੰਘ, ਬੂਥ ਪ੍ਰਧਾਨ ਜਗਦੇਵ ਸਿੰਘ, ਸਰਪੰਚ ਮਨਜੀਤ ਸਿੰਘ, ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਇਲਾਕਾ ਵਾਸੀ ਹਾਜ਼ਰ ਸਨ। ਇਸ ਮੌਕੇ ਸਰਪੰਚ ਸਰਪੰਚ ਰਵਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਿਹਤ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪ ਸਰਕਾਰ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ।
ਪਿਛਲੀ ਖ਼ਬਰ ਵਿਧਾਇਕ ਗਿਆਸਪੁਰਾ ਵਲੋਂ ਦਾਊਮਾਜਰਾ ਦੀ ਡੇਰਾ ਬਸਤੀ ਵਿਖੇ ਸ਼ੈੱਡ ਦੀ ਉਸਾਰੀ ਤੇ ਜਿੰਮ ਦਾ ਉਦਘਾਟਨ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਮਿਹਨਤ, ਕਿਰਤ ਅਤੇ ਇਮਾਨਦਾਰੀ ਦਾ ਸੰਦੇਸ਼ ਦਿੰਦੀਆਂ ਹਨ- ਇੰਜੀ. ਬੋਪਾਰਾਏ ਪਿੰਡ ਘੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।