28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਕਮਾਲਪੁਰਾ ਦੀਆਂ ਵਿਦਿਆਰਥਣਾਂ ਨੇ ਬੀ.ਐੱਡ ਸਮੈਸਟਰ-ਦੂਜਾ ਦੇ ਨਤੀਜੇ ’ਚ ਮੱਲਾਂ ਮਾਰੀਆਂ

ਰਾਏਕੋਟ, 27 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਕਮਾਲਪੁਰਾ ਦੀਆਂ ਵਿਦਿਆਰਥਣਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੀ. ਐੱਡ.

ਅਜੀਤ ਡੈਸਕ 28-09-2026
ਰਾਏਕੋਟ, 27 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਕਮਾਲਪੁਰਾ ਦੀਆਂ ਵਿਦਿਆਰਥਣਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੀ.ਐੱਡ. ਸਮੈਸਟਰ-ਦੂਜੇ ਦੇ ਨਤੀਜੇ ’ਚ ਮੱਲਾਂ ਮਾਰੀਆਂ ਹਨ। ਇਸ ਮੌਕੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਗੀਤਾ ਸ਼ਰਮਾ ਨੇ ਦੱਸਿਆ ਕਿ ਵਿਦਿਆਰਥਣਾਂ ਨੇ ਅਕਾਦਮਿਕ ਖੇਤਰ ਵਿਚ ਆਪਣੀ ਲਗਨ, ਅਣਥੱਕ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਸਦਕਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਕਮਲਜੀਤ ਕੌਰ ਨੇ 84 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾਂ ਸਥਾਨ, ਸ਼ੈਫ਼ਾਲੀ ਖੰਨਾ ਨੇ 83.3 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਸੰਦੀਪ ਕੌਰ ਨੇ 81.3 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ। ਪ੍ਰਿੰਸੀਪਲ ਸ਼੍ਰੀਮਤੀ ਡਾ. ਗੀਤਾ ਸ਼ਰਮਾ ਨੇ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਸਮੇਤ ਸਮੁੱਚੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੀਆਂ ਬਿਹਤਰ ਪ੍ਰਾਪਤੀਆਂ ਲਈ ਹੌਂਸਲਾ ਅਫ਼ਜਾਈ ਕੀਤੀ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਵੀ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ, ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿਚ ਨਵੀਆਂ ਬੁਲੰਦੀਆਂ ਛੂਹ ਸਕਣ।ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਵਲੋਂ ਵੀ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਦੇ ਸਮੁੱਚੇ ਸਟਾਫ਼ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸੰਸਥਾ ਦੇ ਪ੍ਰਧਾਨ ਬਲਜਿੰਦਰ ਸਿੰਘ ਹੰਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਹੰਸਰਾ, ਸਕੱਤਰ ਮਲਕੀਅਤ ਸਿੰਘ ਰਾਜਲ, ਮੈਨੇਜਮੈਂਟ ਮੈਂਬਰ ਦਰਸ਼ਨ ਸਿੰਘ ਹੰਸਰਾ, ਸ਼ੇਰ ਸਿੰਘ ਹੰਸਰਾ, ਸੁਪਰਵਾਈਜ਼ਰ ਅਵਤਾਰ ਸਿੰਘ ਚੀਮਾ ਵਲੋਂ ਇਸ ਸ਼ਾਨਦਾਰ ਨਤੀਜੇ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਲਜ ਦਾ ਮਨੋਰਥ ਹਮੇਸ਼ਾ ਵਿਦਿਆਰਥਣਾਂ ਨੂੰ ਉੱਚ ਦਰਜੇ ਦੀ ਮਿਆਰੀ ਸਿੱਖਿਆ ਦੇ ਕੇ ਇਕ ਸਫ਼ਲ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ। ਉਨ੍ਹਾਂ ਵਿਦਿਆਰਥਣਾਂ ਦੇ ਸੁਨਿਹਰੇ ਅਤੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਹੌਜ਼ਰੀ ਦਾ ਸਾਮਾਨ ਹਾਸਿਲ ਕਰ ਕੇ ਕੀਤੀ ਲੱਖਾਂ ਦੀ ਧੋਖਾਧੜੀ ਅਗਲੀ ਖ਼ਬਰ ਪੇਂਡੂ ਮਜ਼ਦੂਰ ਯੂਨੀਅਨ ਇਕਾਈ ਪ੍ਰਧਾਨ ਸੂਬਾ ਸਿੰਘ ਦੀ ਯਾਦ ’ਚ ਸ਼ਰਧਾਂਜਲੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।