29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਚੋਣ ਕਮਿਸ਼ਨ ਤੇ ਐਸ. ਆਈ. ਆਰ. ਖਿਲਾਫ਼ ਰੋਸ ਪ੍ਰਦਰਸ਼ਨ

ਖੰਨਾ, 28 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਚੋਣ ਕਮਿਸ਼ਨ ਤੇ ਐਸ. ਆਈ.

ਚੋਣ ਕਮਿਸ਼ਨ ਅਤੇ ਐਸ. ਆਈ. ਆਰ. ਨੂੰ ਲੈ ਕੇ ਰੋਸ ਪ੍ਰਦਰਸ਼ਨ ਦੌਰਾਨ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਦੇ ਹੋਏ ਸਾਬਕਾ ਮੰਤਰੀ ਗੁਰਕੀਰਤ ਸਿੰਘ ਨਾਲ ਹੋਰ। ਤਸਵੀਰ : ਸੋਨੀ ਗਿੱਲ 29-09-2026
ਖੰਨਾ, 28 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਚੋਣ ਕਮਿਸ਼ਨ ਤੇ ਐਸ. ਆਈ. ਆਰ. ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਏ. ਡੀ. ਸੀ. ਦਫਤਰ ਅੱਗੇ ਚੋਣ ਕਮਿਸ਼ਨ ਦਾ ਪੁਤਲਾ ਵੀ ਫੂਕਿਆ। ਸਮਰਾਲਾ ਚੌਂਕ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੇ ਕਥਿਤ ਵੋਟ ਚੋਰੀ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਕਾਂਗਰਸ ਆਗੂਆਂ ਨੇ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਦੀ ਸੋਧ ਨੂੰ ਲੈ ਕੇ ਸਵਾਲ ਚੁੱਕੇ। ਇਸ ਮੌਕੇ ਕਾਂਗਰਸ ਦੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਤੇ ਪਾਇਲ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਲੱਖਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ। ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਅੱਜ ਦਾ ਇਹ ਪ੍ਰਦਰਸ਼ਨ ਸਿੱਧੇ ਤੌਰ ’ਤੇ ਚੋਣ ਕਮਿਸ਼ਨ ਤੇ ਉਨ੍ਹਾਂ ਸਿਆਸੀ ਪਾਰਟੀਆਂ ਖ਼ਿਲਾਫ਼ ਹੈ ਜੋ ਕਥਿਤ ਵੋਟ ਚੋਰੀ ਰਾਹੀਂ ਸੱਤਾ ’ਤੇ ਬਣੇ ਰਹਿਣਾ ਚਾਹੁੰਦੀਆਂ ਹਨ। ਉਨ੍ਹਾਂ ਭਾਜਪਾ ਅਤੇ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਨੂੰ ਇਸ ਗੰਭੀਰ ਮੁੱਦੇ ਪ੍ਰਤੀ ਜਾਗਰੂਕ ਕਰ ਰਹੀ ਹੈ। ਇਸ ਮੌਕੇ ਪਾਇਲ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਲੱਖਾ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਣ ਉਪਰੰਤ ਦੱਸਿਆ ਕਿ ਸਾਲ 2024 ਤੋਂ ਵੋਟ ਚੋਰੀ ਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ. ਆਈ. ਆਰ.) ਤਹਿਤ ਵੱਡੀ ਗਿਣਤੀ ਵਿਚ ਵੋਟਾਂ ਕੱਟਣ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਵੱਖ-ਵੱਖ ਸੂਬਿਆਂ ਵਿਚ 20 ਲੱਖ ਤੋਂ ਲੈ ਕੇ 70-80 ਲੱਖ ਤੱਕ ਵੋਟਾਂ ਕੱਟੀਆਂ ਗਈਆਂ ਹਨ ਅਤੇ 2024 ਦੀ ਕੇਂਦਰ ਸਰਕਾਰ ਸਮੇਤ ਕਈ ਰਾਜਾਂ ਦੀਆਂ ਸਰਕਾਰਾਂ ਇਸੇ ਕਥਿਤ ਧਾਂਦਲੀ ਦੇ ਸਹਾਰੇ ਸੱਤਾ ਵਿਚ ਆਈਆਂ ਹਨ। ਕਾਂਗਰਸ ਪਾਰਟੀ ਨੇ ਮੰਗ ਕੀਤੀ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੁਅੱਤਲ ਕੀਤਾ ਜਾਵੇ ਅਤੇ ਸਮੁੱਚੀ ਚੋਣ ਪ੍ਰਕਿਰਿਆ ਦੀ ਨਿਰਪੱਖ ਜਾਂਚ ਯਕੀਨੀ ਬਣਾਈ ਜਾਵੇ। ਇਸ ਮੌਕੇ ਪ੍ਰਸ਼ਾਸਨ ਨੂੰ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਭੇਜਿਆ ਗਿਆ। ਪਾਰਟੀ ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿਚ ਇਸ ਮੁੱਦੇ ਨੂੰ ਬੂਥ ਅਤੇ ਬਲਾਕ ਪੱਧਰ ਤੱਕ ਲੈ ਕੇ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਰੁਪਿੰਦਰ ਸਿੰਘ ਰਾਜਾ ਗਿੱਲ, ਸਾਬਕਾ ਪ੍ਰਧਾਨ ਕਮਲਜੀਤ ਸਿੰਘ ਲੱਧੜ, ਰਣਬੀਰ ਸਿੰਘ ਪੀ. ਏ., ਗੁਰਦੀਪ ਸਿੰਘ, ਗੁਰਮੇਲ ਸਿੰਘ ਬਲਾਕ ਪ੍ਰਧਾਨ, ਬੰਤ ਸਿੰਘ ਦੋਬੁਰਜੀ, ਯਾਦਵਿੰਦਰ ਸਿੰਘ ਜੰਡਾਲੀ, ਸਤਨਾਮ ਸਿੰਘ ਸੋਨੀ, ਕਸਤੂਰੀ ਲਾਲ, ਜਸਪ੍ਰੀਤ ਸਿੰਘ, ਵਿਜੈ ਕੁਮਾਰ, ਗਗਨਦੀਪ ਸਿੰਘ, ਸੁਖਦੇਵ ਸਿੰਘ, ਮਨਦੀਪ ਸਿੰਘ, ਰੁਪਿੰਦਰ ਸਿੰਘ, ਗੁਰਮੀਤ ਸਿੰਘ ਨਾਗਪਾਲ, ਰਾਜ ਸਾਹਨੇਵਾਲੀਆ, ਹੀਰਾ ਲਾਲ, ਅਨਿਲ ਸ਼ੁਕਲਾ, ਤੇਜਿੰਦਰ ਸ਼ਰਮਾ, ਅਸ਼ੋਕ ਰਾਜੇਵਾਲੀਆ, ਪ੍ਰਵੀਨ, ਜਸਵੀਰ ਕੁਮਾਰ, ਅਜੀਤਪਾਲ ਸਿੰਘ, ਨਰਿੰਦਰ ਬੌਬੀ, ਵਿਕਾਸ ਮਹਿਤਾ, ਅਮਰੀਸ਼ ਕਾਲੀਆ, ਅਮਿਤ ਤਿਵਾੜੀ, ਸੁਖਵਿੰਦਰ ਸਿੰਘ, ਬਲਵੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਾਨਕਸਰ ਦਰਬਾਰ ਡਾਂਗੋ ਵਿਖੇ ਸਮਾਗਮ ਜਾਰੀ, ਸਮਾਪਤੀ 30 ਨੂੰ- ਸੰਤ ਡਾਂਗੋ ਅਗਲੀ ਖ਼ਬਰ ਮੰਤਰੀ ਸੌਂਦ ਨੇ ਚੌਰਾਹਿਆਂ ਦੀ ਸਫਾਈ ਕਰਵਾਈ ਤੇ ਹੁਣ ਕਾਂਗਰਸ ਚਿੱਟੀਆਂ ਚਾਦਰਾਂ ਵਿਛਾ ਕੇ ਧਰਨਾ ਦੇ ਰਹੀ ਹੈ-ਪੁਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।