ਪਿੰਡ ਕੋਟਆਗਾਂ ਵਿਖੇ ਬੀ. ਕੇ. ਯੂ ਏਕਤਾ ਉਗਰਾਹਾਂ ਵਲੋਂ ਮੀਟਿੰਗ
ਡੇਹਲੋਂ, 29 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਕੋਟਾਆਗਾਂ ਵਿਖੇ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਸੰਗਠਨ ਸਕੱਤਰ ਚਰਨਜੀਤ ਸਿੰਘ ਫੱਲੇਵਾਲ ਨੇ ਦੱਸਿਆ ਕਿ 5 ਅਕਤੂਬਰ ਨੂੰ ਕਿਸਾਨਾਂ ਮਜ਼ਦੂਰਾਂ ਦੀ ਮੰਗਾਂ ਮਨਵਾਉਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਦਾ ਘਿਰਾਓ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ ਲਈ, ਕਿਸਾਨਾਂ ਮਜ਼ਦੂਰਾਂ ਦੇ ਕਰਜੇ ਖਤਮ ਕਰਨ ਲਈ, ਸੰਘਰਸ਼ ਦੌਰਾਨ ਪਾਏ ਕੇਸ ਵਾਪਸ ਲੈਣ ਤੇ ਪਰਾਲੀ ਸਾੜਨ ਤੇ ਪਾਏ ਕੇਸ ਰੱਦ ਕਰਵਾਉਣ ਲਈ, ਬਿਜਲੀ ਬਿੱਲ, ਬੀਜ ਬਿੱਲ ਰੱਦ ਕਰਨ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਕਾਰਪੋਰੇਟ ਘਰਾਣਿਆਂ ਤੇ ਟੈਕਸ ਲਾ ਕੇ ਖਜ਼ਾਨਾ ਭਰਨ ਦੀ ਸਲਾਹ ਵੀ ਸਰਕਾਰ ਨੂੰ ਦਿੱਤੀ।
ਕ
ਕਲੱਬ ਵਲੋਂ ਕੀਤਾ ਧੰਨਵਾਦ ਤੇ ਸਨਮਾਨਿਤ
30-09-2026
ਡੇਹਲੋਂ, 29 ਸਤੰਬਰ (ਅੰਮ੍ਰਿਤਪਾਲ ਸਿੰਘ ਕੈਲੇ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਕੋਟਾਆਗਾਂ ਵਿਖੇ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਸੰਗਠਨ ਸਕੱਤਰ ਚਰਨਜੀਤ ਸਿੰਘ ਫੱਲੇਵਾਲ ਨੇ ਦੱਸਿਆ ਕਿ 5 ਅਕਤੂਬਰ ਨੂੰ ਕਿਸਾਨਾਂ ਮਜ਼ਦੂਰਾਂ ਦੀ ਮੰਗਾਂ ਮਨਵਾਉਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਦਾ ਘਿਰਾਓ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ ਲਈ, ਕਿਸਾਨਾਂ ਮਜ਼ਦੂਰਾਂ ਦੇ ਕਰਜੇ ਖਤਮ ਕਰਨ ਲਈ, ਸੰਘਰਸ਼ ਦੌਰਾਨ ਪਾਏ ਕੇਸ ਵਾਪਸ ਲੈਣ ਤੇ ਪਰਾਲੀ ਸਾੜਨ ਤੇ ਪਾਏ ਕੇਸ ਰੱਦ ਕਰਵਾਉਣ ਲਈ, ਬਿਜਲੀ ਬਿੱਲ, ਬੀਜ ਬਿੱਲ ਰੱਦ ਕਰਨ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਕਾਰਪੋਰੇਟ ਘਰਾਣਿਆਂ ਤੇ ਟੈਕਸ ਲਾ ਕੇ ਖਜ਼ਾਨਾ ਭਰਨ ਦੀ ਸਲਾਹ ਵੀ ਸਰਕਾਰ ਨੂੰ ਦਿੱਤੀ। ਉਹਨਾਂ ਕਿਹਾ ਮਾਨ ਸਰਕਾਰ ਵਲੋਂ ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ, ਹੜ੍ਹ ਪੀੜਤਾਂ ਨੂੰ ਮੁਆਵਜਾ ਦਿੱਤਾ ਜਾਵੇ ਤੇ ਆਬਾਦਕਾਰਾਂ ਨੂੰ ਮਾਲਕੀ ਹੱਕ ਦਿਵਾਉਣ ਲਈ 5 ਅਕਤੂਬਰ ਨੂੰ ਪੰਜਾਬ ਅੰਦਰ ਸਾਰੇ ਡਿਪਟੀ ਕਮਿਸ਼ਨਰਾਂ ਦੇ ਘਿਰਾਓ ਤਹਿਤ ਡੀ. ਸੀ. ਲੁਧਿਆਣਾ ਦਾ ਘਿਰਾਓ ਕਰਨ ਦੀ ਤਿਆਰੀ ਲਈ ਮੀਟਿੰਗਾਂ ਜਾਰੀ ਹਨ। ਇਸ ਸਮੇਂ ਬਲਾਕ ਪ੍ਰਧਾਨ ਹਾਕਮ ਸਿੰਘ ਜਰਗੜੀ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਤੋਂ ਇਲਾਵਾ ਜਸਵੀਰ ਸਿੰਘ, ਮੁਕੰਦ ਸਿੰਘ, ਹਰਜੀਤ ਸਿੰਘ, ਹਰਮਿੰਦਰ ਸਿੰਘ, ਸਵਰਨਜੀਤ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ ਤੇ ਸੁਰਜੀਤ ਸਿੰਘ ਸਮੇਤ ਹੋਰ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ। 29 ਖੰਨਾ14 ਪਿੰਡ ਕੋਟਆਗਾਂ ਵਿਖੇ ਕਿਸਾਨੀ ਮੰਗਾਂ ਦੇ ਮੱਦੇਨਜ਼ਰ ਅਹਿਮ ਮੀਟਿੰਗ ਸਮੇਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਤੇ ਵਰਕਰ। ਤਸਵੀਰ-ਅੰਮ੍ਰਿਤਪਾਲ ਸਿੰਘ ਕੈਲੇ