ਕਥਾ ਕੀਰਤਨ ਗੁਰਮਤਿ ਸਮਾਗਮ ਦੌਰਾਨ ਭਾਈ ਕੇਵਲ ਸਿੰਘ ਨੇ ਚਲਾਇਆ ਕਥਾ ਪ੍ਰਵਾਹ
ਮਾਛੀਵਾੜਾ ਸਾਹਿਬ, 28 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਗੁਰੂ ਅਮਰਦਾਸ ਸਾਹਿਬ ਜੀ ਦੇ ਜੋਤੀ-ਜੋਤਿ ਸਮਾਉਣ ਤੇ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮਹੀਨਾਵਾਰ ਕਥਾ ਕੀਰਤਨ ਗੁਰਮਤਿ ਸਮਾਗਮ ਕਰਵਾਇਆ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰਾ ਦਿਨ ਗੁਰਦੁਆਰਾ ਸਾਹਿਬ ਵਿਖੇ ਭਾਰੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ।
ਅਜੀਤ ਡੈਸਕ
30-09-2026