01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਪਾਇਲ, 30 ਸਤੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਵਲੋਂ ਸਰਕਲ ਪਾਇਲ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਇੱਕ ਵਿਸ਼ੇਸ਼ ਸਮਾਗਮ ਜ਼ਿਲ੍ਹਾ ਚੇਅਰਮੈਨ ਯੂਥ ਵਿੰਗ ਰਾਜਕੋਮਲ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਪਾਇਲ ਵਿਖੇ ਕਰਵਾਇਆ ਗਿਆ ਜਿਸ ਵਿਚ ਮੰਚ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਸਕੱਤਰ ਹਰਭਜਨ ਸਿੰਘ ਜੱਲੋਵਾਲ ਤੇ ਕਮਲ ਰਾਵਤ ਚੇਅਰਪਰਸਨ ਇਸਤਰੀ ਵਿੰਗ ਤਾਮਿਲਨਾਡੂ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ। ਇਸ ਮੌਕੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਭਗਤ ਸਿੰਘ ਵਿੱਚ ਬਚਪਨ ਤੋਂ ਹੀ ਦੇਸ਼ ਦੀ ਆਜ਼ਾਦੀ ਅਤੇ ਲੋਕਾਂ ਦੀ ਭਲਾਈ ਲਈ ਡੂੰਘੀ ਚਿੰਤਾ ਸੀ।

ਅਜੀਤ ਡੈਸਕ 01-10-2026
ਪਾਇਲ, 30 ਸਤੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਵਲੋਂ ਸਰਕਲ ਪਾਇਲ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਇੱਕ ਵਿਸ਼ੇਸ਼ ਸਮਾਗਮ ਜ਼ਿਲ੍ਹਾ ਚੇਅਰਮੈਨ ਯੂਥ ਵਿੰਗ ਰਾਜਕੋਮਲ ਸਿੰਘ ਧੀਮਾਨ ਦੀ ਪ੍ਰਧਾਨਗੀ ਹੇਠ ਪਾਇਲ ਵਿਖੇ ਕਰਵਾਇਆ ਗਿਆ ਜਿਸ ਵਿਚ ਮੰਚ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਸਕੱਤਰ ਹਰਭਜਨ ਸਿੰਘ ਜੱਲੋਵਾਲ ਤੇ ਕਮਲ ਰਾਵਤ ਚੇਅਰਪਰਸਨ ਇਸਤਰੀ ਵਿੰਗ ਤਾਮਿਲਨਾਡੂ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ। ਇਸ ਮੌਕੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਭਗਤ ਸਿੰਘ ਵਿੱਚ ਬਚਪਨ ਤੋਂ ਹੀ ਦੇਸ਼ ਦੀ ਆਜ਼ਾਦੀ ਅਤੇ ਲੋਕਾਂ ਦੀ ਭਲਾਈ ਲਈ ਡੂੰਘੀ ਚਿੰਤਾ ਸੀ। ਉਨ੍ਹਾਂ ਨੇ ਆਪਣੀ ਜ਼ਿੰਦਗੀ ਨੂੰ ਆਰਾਮ ਅਤੇ ਨਿੱਜੀ ਸੁਖਾਂ ਦੀ ਬਜਾਏ ਦੇਸ਼ ਅਤੇ ਸਮਾਜ ਦੇ ਭਵਿੱਖ ਲਈ ਸਮਰਪਿਤ ਕਰ ਦਿੱਤਾ। ਇਸ ਸਮੇਂ ਸੰਜੀਵ ਕੁਮਾਰ ਗੌੜ, ਸਵਰਨਜੀਤ ਸਿੰਘ ਬਾਘਾ, ਸੋਹਨ ਸਿੰਘ ਕੱਦੋਂ, ਸੁਰਿੰਦਰ ਪਾਲ ਸਿੰਘ ਹੰਝਣ ਲਖਵਿੰਦਰ ਕੌਰ, ਸੁਖਮਿੰਦਰ ਕੌਰ, ਜਸਕਰਨ ਸਿੰਘ, ਕੋਮਲਪ੍ਰੀਤ ਸਿੰਘ, ਸਤਿੰਦਰ ਸਿੰਘ, ਰਵੀਇੰਦਰ ਸਿੰਘ, ਜਗਦੀਪ ਸਿੰਘ ਪਾਲਾ, ਅਸ਼ੋਕ ਕੁਮਾਰ, ਬਲਜੀਤ ਸਿੰਘ, ਜਸਪ੍ਰੀਤ ਸਿੰਘ, ਸੁਰਜੀਤ ਸਿੰਘ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਟੀ. ਐਸ. ਯੂ. ਜਰਗ ਦੀ ਹੋਈ ਚੋਣ, ਅਮਨਦੀਪ ਸਿੰਘ ਲਾਈਨਮੈਨ ਪ੍ਰਧਾਨ ਬਣੇ ਅਗਲੀ ਖ਼ਬਰ ਸਰਕਾਰੀ ਤੈਅ ਕੀਤੇ ਰੇਟ ਤੋਂ ਘੱਟ ਰੇਟ ’ਤੇ ਝੋਨੇ ਦੀ ਖ਼ਰੀਦ ਨਾ ਕਰਨ ਸੰਬੰਧੀ ਬੀ. ਕੇ. ਯੂ. ਕਾਦੀਆਂ ਨੇ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।