03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੋਟਾਂ ਕਾਲਜ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ‘ਗੁਰਮੁਖੀ ਦਿਹਾੜਾ’ ਬੜੇ ਉਤਸ਼ਾਹ ਨਾਲ ਮਨਾਇਆ

ਬੀਜਾ, 2 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਮਹਾਰਾਜ ਦੇ ਗੁਰਿਆਈ ਦਿਵਸ ਨੂੰ ਸਮਰਪਿਤ ‘ਗੁਰਮੁਖੀ ਦਿਵਸ’ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬੀ ਭਾਸ਼ਾ, ਗੁਰਮੁਖੀ ਲਿਪੀ ਅਤੇ ਇਸ ਦੀ ਮਹਾਨ ਵਿਰਾਸਤ ਨਾਲ ਵਿਦਿਆਰਥੀਆਂ ਨੂੰ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ।

ਅਜੀਤ ਡੈਸਕ 03-10-2026
ਬੀਜਾ, 2 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਮਹਾਰਾਜ ਦੇ ਗੁਰਿਆਈ ਦਿਵਸ ਨੂੰ ਸਮਰਪਿਤ ‘ਗੁਰਮੁਖੀ ਦਿਵਸ’ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬੀ ਭਾਸ਼ਾ, ਗੁਰਮੁਖੀ ਲਿਪੀ ਅਤੇ ਇਸ ਦੀ ਮਹਾਨ ਵਿਰਾਸਤ ਨਾਲ ਵਿਦਿਆਰਥੀਆਂ ਨੂੰ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਲੜੀ ਤਹਿਤ 30 ਜੁਲਾਈ 2026 ਨੂੰ ਗੁਰਮੁਖੀ ਲਿਪੀ ਅਤੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਤੇ ਯੋਗਦਾਨ ਨਾਲ ਸੰਬੰਧਿਤ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ ਸੀ, ਜਿਸ ਵਿੱਚ ਕਾਲਜ ਦੇ ਤਕਰੀਬਨ 40 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੇ ਪੋਸਟਰਾਂ ਰਾਹੀਂ ਗੁਰਮੁਖੀ ਲਿਪੀ ਦੀ ਮਹੱਤਤਾ, ਪੰਜਾਬੀ ਭਾਸ਼ਾ ਪ੍ਰਤੀ ਪਿਆਰ ਅਤੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਮਹਾਨ ਯੋਗਦਾਨ ਨੂੰ ਰਚਨਾਤਮਕ ਢੰਗ ਨਾਲ ਪੇਸ਼ ਕੀਤਾ। ਅੱਜ ਪੰਜਾਬੀ ਵਿਭਾਗ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਪ੍ਰੋ. ਮਨਜੀਤ ਕੌਰ ਭੱਟੀ ਅਤੇ ਡਾ. ਰੂਪਾ ਕੌਰ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਵੱਲੋਂ ਗੁਰਮੁਖੀ ਲਿਪੀ ਦੇ ਪ੍ਰਚਾਰ-ਪ੍ਰਸਾਰ ਅਤੇ ਪੰਜਾਬੀ ਭਾਸ਼ਾ ਦੇ ਵਿਕਾਸ ਵਿੱਚ ਪਾਏ ਗਏ ਮਹੱਤਵਪੂਰਨ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਕਿਹਾ ਕਿ ਗੁਰਮੁਖੀ ਕੇਵਲ ਇੱਕ ਲਿਪੀ ਹੀ ਨਹੀਂ, ਸਗੋਂ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਸਾਡੀ ਗੌਰਵਮਈ ਵਿਰਾਸਤ ਦੀ ਪਹਿਚਾਣ ਵੀ ਹੈ। ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਨੂੰ ਵਿਵਸਥਿਤ ਕਰਕੇ ਇਸ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਲੈਕਚਰਾਰ ਸੁਰਿੰਦਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਮੁਹਾਰਨੀ ਲਿਖਣ ਦੇ ਗੁਰ ਸਮਝਾਉਂਦਿਆਂ ਅੱਖਰਾਂ ਦੀ ਪਹਿਚਾਣ, ਉਚਾਰਨ ਅਤੇ ਪੰਜਾਬੀ ਭਾਸ਼ਾ ਵਿੱਚ ਅੱਖਰਾਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰਮੁਖੀ ਅੱਖਰਾਂ ਦੀ ਸਹੀ ਬਣਤਰ ਅਤੇ ਲਿਖਤ ਨਾਲ ਜਾਣੂ ਕਰਵਾਉਂਦਿਆਂ ਆਪਣੀ ਮਾਂ-ਬੋਲੀ ਪੰਜਾਬੀ ਅਤੇ ਗੁਰਮੁਖੀ ਲਿਪੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੇ ਗੁਰਮੁਖੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਨੂੰ ਲੋਕਾਂ ਤੱਕ ਪਹੁੰਚਾ ਕੇ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਪ੍ਰਸਾਰ ਲਈ ਮਹਾਨ ਕਾਰਜ ਕੀਤਾ।
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ— ਸ਼ਾਹਪੁਰ ਅਗਲੀ ਖ਼ਬਰ ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਦਾ ਬੀ. ਐੱਸ. ਸੀ. (ਸਮੈਸਟਰ ਪਹਿਲੇ) ਦਾ ਨਤੀਜਾ 100 ਫ਼ੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।