03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ਚ 25 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ— ਸ਼ਾਹਪੁਰ

ਪਾਇਲ 2 ਅਕਤੂਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਕੇਂਦਰ ਸਰਕਾਰ ਵੱਲੋਂ ਹਾੜੀ ਦੀਆਂ 6 ਫ਼ਸਲਾਂ ਦਾ ਸਮਰਥਨ ਮੁੱਲ ਵਧਾਉਣ ਦੇ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਕਣਕ ਦੇ ਸਮਰਥਨ ਮੁੱਲ ਕੀਤਾ ਗਿਆ 25 ਰੁਪਏ ਦਾ ਇਹ ਵਾਧਾ ਖੇਤੀ ਲਾਗਤ ਕਮਿਸ਼ਨ ਦੀ ਸਿਫ਼ਾਰਸ਼ ਦੇ ਅਧਾਰ ਤੇ ਖੇਤੀ ਮੰਤਰਾਲੇ ਵੱਲੋਂ ਕੀਤਾ ਗਿਆ ਹੈ।

ਅਜੀਤ ਡੈਸਕ 03-10-2026
ਪਾਇਲ 2 ਅਕਤੂਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਕੇਂਦਰ ਸਰਕਾਰ ਵੱਲੋਂ ਹਾੜੀ ਦੀਆਂ 6 ਫ਼ਸਲਾਂ ਦਾ ਸਮਰਥਨ ਮੁੱਲ ਵਧਾਉਣ ਦੇ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਕਣਕ ਦੇ ਸਮਰਥਨ ਮੁੱਲ ਕੀਤਾ ਗਿਆ 25 ਰੁਪਏ ਦਾ ਇਹ ਵਾਧਾ ਖੇਤੀ ਲਾਗਤ ਕਮਿਸ਼ਨ ਦੀ ਸਿਫ਼ਾਰਸ਼ ਦੇ ਅਧਾਰ ਤੇ ਖੇਤੀ ਮੰਤਰਾਲੇ ਵੱਲੋਂ ਕੀਤਾ ਗਿਆ ਹੈ। ਇਸ ਬਾਰੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸਾਬਕਾ ਜ਼ਿਲਾ ਵੈਟਨਰੀ ਇੰਸਪੈਕਟਰ ਅਤੇ ਕਿਸਾਨ ਤੇ ਕਿਸਾਨਾਂ ਦੇ ਹਮਦਰਦ ਡਾ. ਸੁਰਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਹਾੜੀ ਦੀ ਮੁੱਖ ਫ਼ਸਲ ਕਣਕ ਦੇ ਸਮਰਥਨ ਮੁੱਲ ’ਚ 25 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਇਸ ਤੋਂ ਇਲਾਵਾ ਬਾਕੀ ਪੰਜ ਫਸਲਾਂ ਦੇ ਭਾਅ ’ਚ ਜੋ ਵਾਧਾ ਕੀਤਾ ਹੈ ਵੀ ਬਹੁਤ ਘੱਟ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਕਹਿ ਰਹੀ ਹੈ ਕਿ ਕਿਸਾਨ ਦੀ ਆਮਦਨ ਦੁੱਗਣੀ ਕੀਤੀ ਜਾਵੇਗੀ। ਪਰ ਕਣਕ ਦੀ ਮੁੱਖ ਫ਼ਸਲ ਚ 25 ਰੁਪਏ ਦਾ ਮਾਮੂਲੀ ਵਾਧਾ ਕਾਨ ਨਾਲ ਕਿਸਾਨ ਦੀ ਆਮਦਨ ਦੁੱਗਣੀ ਨਹੀਂ ਹੋਵੇਗੀ। ਇਸ ਨਿਗੂਣੇ ਵਾਧੇ ਨਾਲ ਕਿਸਾਨ ਨਿਰਾਸਤਾ ਦੇ ਅਲਮ ਵਿੱਚ ਹੈ। ਆਏ ਦਿਨ ਕਰਜ਼ੇ ਕਾਰਨ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ। ਪਰ ਕੇਂਦਰ ਸਰਕਾਰ ਦੀ ਕਿਸਾਨਾਂ ਪਰ ਨੀਅਤ ਤੇ ਨੀਤੀ ਸ਼ਾਫ ਦਿਖਾਈ ਨਹੀਂ ਦਿੰਦੀ। ਉਹਨਾਂ ਕਿਹਾ ਕਿ ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਤੈਅ ਕੀਤੇ ਜਾਣ।
ਪਿਛਲੀ ਖ਼ਬਰ ਘੁਡਾਣੀ ਕਲਾਂ ਵਿਖੇ ਨੌਜਵਾਨਾਂ ਸਮੇਤ ਬੀਬੀਆਂ ਤੇ ਬਜ਼ੁਰਗ ‘ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਕੋਟਾਂ ਕਾਲਜ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ‘ਗੁਰਮੁਖੀ ਦਿਹਾੜਾ’ ਬੜੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।