ਪਿੰਡ ਬੁਟਾਹਰੀ ਵਿਖੇ 18ਵਾਂ ਮੁਫ਼ਤ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਕੱਲ੍ਹ
ਡੇਹਲੋਂ, 2 ਅਕਤੂਬਰ (ਅੰਮ੍ਰਿਤਪਾਲ ਸਿੰਘ ਕੈਲੇ)-ਸ਼ੰਕਰਾ ਅੱਖਾਂ ਦੇ ਹਸਪਤਾਲ ਦੇ ਸਹਿਯੋਗ ਨਾਲ 18ਵਾਂ ਮੁਫ਼ਤ ਅੱਖਾਂ ਦਾ ਚੈੱਕਅਪ ਅਤੇਆਪ੍ਰੇਸ਼ਨ ਦਾ ਕੈਂਪ 4 ਅਕਤੂਬਰ ਨੂੰ ਪਿੰਡ ਬੁਟਾਹਰੀ ਵਿਖੇ ਲਗਾਇਆ ਜਾ ਰਿਹਾ ਹੈ। ਇਹ ਕੈਂਪ ਵੱਡਾ ਗੁਰਦੁਆਰਾ ਸਾਹਿਬ, ਪਿੰਡ ਬੁਟਾਹਰੀ ਵਿਖੇ ਸਵੇਰੇ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਚੱਲੇਗਾ।
ਅਜੀਤ ਡੈਸਕ
03-10-2026