ਬਿਕਰਮਜੀਤ ਸਿੰਘ ਖ਼ਾਲਸਾ ਵਲੋਂ ਰੋੜੀਆਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ
ਸਾਹਨੇਵਾਲ, 2 ਅਕਤੂਬਰ (ਹਨੀ ਚਾਠਲੀ/ਅਮਰਜੀਤ ਸਿੰਘ ਮੰਗਲੀ)-ਮਾਰਕੀਟ ਕਮੇਟੀ ਸਾਹਨੇਵਾਲ ਦੇ ਅਧੀਨ ਆਉਂਦੀ ਅਨਾਜ ਮੰਡੀ ਸਾਹਨੇਵਾਲ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਰਸਮੀ ਸ਼ੁਰੂਆਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵਲੋਂ ਸ਼ੁਰੂ ਕਰਵਾਈ ਗਈ। ਮਾਰਕਫੈੱਡ, ਪਨਗਰੇਨ, ਵੇਅਰ ਹਾਊਸ, ਪਨਸਪ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਦੀ ਰਸਮੀ ਤੌਰ ‘ਤੇ ਸ਼ੁਰੂਆਤ ਕੀਤੀ ਗਈ।
ਪ
ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕਰਦੇ ਹੋਏ ਬਿਕਰਮਜੀਤ ਸਿੰਘ ਖ਼ਾਲਸਾ ਅਤੇ ਹੋਰ। ਤਸਵੀਰ : ਦਿਲਬਾਗ ਸਿੰਘ ਚਾਪੜਾ
03-10-2026
ਸਾਹਨੇਵਾਲ, 2 ਅਕਤੂਬਰ (ਹਨੀ ਚਾਠਲੀ/ਅਮਰਜੀਤ ਸਿੰਘ ਮੰਗਲੀ)-ਮਾਰਕੀਟ ਕਮੇਟੀ ਸਾਹਨੇਵਾਲ ਦੇ ਅਧੀਨ ਆਉਂਦੀ ਅਨਾਜ ਮੰਡੀ ਸਾਹਨੇਵਾਲ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਰਸਮੀ ਸ਼ੁਰੂਆਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵਲੋਂ ਸ਼ੁਰੂ ਕਰਵਾਈ ਗਈ। ਮਾਰਕਫੈੱਡ, ਪਨਗਰੇਨ, ਵੇਅਰ ਹਾਊਸ, ਪਨਸਪ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਦੀ ਰਸਮੀ ਤੌਰ ‘ਤੇ ਸ਼ੁਰੂਆਤ ਕੀਤੀ ਗਈ। ਇਸ ਮੌਕੇ ਮੰਤਰੀ ਮੁੰਡੀਆ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਇੱਕ ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮੰਡੀਆਂ ਵਿਚ ਝੋਨੇ ਦੀ ਫ਼ਸਲ ਸੁੱਕੀ ਅਤੇ ਪੱਕੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੇ ਝੋਨੇ ਦੀ ਫ਼ਸਲ ਸਮੇਂ ਸਿਰ ਖਰੀਦੀ ਜਾ ਸਕੇ। ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਨੇ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ। ਇਸ ਮੌਕੇ ਆੜ੍ਹਤੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੰਬੰਧੀ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਧਾਲੀਵਾਲ ਨੇ ਮੰਤਰੀ ਮੁੰਡੀਆ ਨੂੰ ਜਾਣੂ ਕਰਵਾਇਆ ਜਿਸ ‘ਤੇ ਮੰਤਰੀ ਮੁੰਡੀਆ ਨੇ ਪ੍ਰਧਾਨ ਧਾਲੀਵਾਲ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਹੁਣ ਕਿਸੇ ਵੀ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜ਼ਿਮੀਂਦਾਰਾ ਟਰੇਡਰਜ਼ ਦੇ ਮਾਲਕ ਸਰਬਜੀਤ ਸਿੰਘ ਗਰੇਵਾਲ, ਝੱਜ ਟਰੇਡਿੰਗ ਕੰਪਨੀ ਦੇ ਮਾਲਕ ਭਵਨਪ੍ਰੀਤ ਸਿੰਘ ਝੱਜ ਤੇ ਆਈ ਝੋਨੇ ਦੀ ਫ਼ਸਲ ਦੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਕੱਤਰ ਹਰਿੰਦਰ ਸਿੰਘ ਗਿੱਲ, ਸੁਖਬੀਰ ਸਿੰਘ ਲੇਖਾਕਾਰ, ਗੁਰਸਿਮਰਨਜੀਤ ਸਿੰਘ, ਹਿਤੇਸ਼ ਬਲੂਜਾ, ਇੰਸਪੈਕਟਰ ਸਵਰਨਜੀਤ ਸਿੰਘ, ਅਜਮੇਰ ਸਿੰਘ ਧਾਲੀਵਾਲ ਜ਼ਿਲ੍ਹਾ ਪ੍ਰਧਾਨ, ਸਰਬਜੀਤ ਸਿੰਘ ਗਰੇਵਾਲ, ਪ੍ਰਧਾਨ ਅੰਮ੍ਰਿਤਪਾਲ ਸਿੰਘ, ਜਸਬੀਰ ਸਿੰਘ ਚਹਿਲ ਖ਼ਾਨਪੁਰ, ਚੰਚਲ ਮਿਨਹਾਸ, ਪੱਪੂ ਤਲਵਾੜਾ, ਪ੍ਰਧਾਨ ਮਨਜਿੰਦਰ ਸਿੰਘ ਭੋਲਾ ਮਾਂਗਟ, ਜ਼ਿਲ੍ਹਾ ਪ੍ਰਧਾਨ ਲਾਲੀ ਹਰਾ, ਹਰਪ੍ਰੀਤ ਸਿੰਘ, ਕੌਂਸਲਰ ਕੁਲਵਿੰਦਰ ਸਿੰਘ ਕਾਲਾ ਬਿਮਰੋ, ਅਰੁਣ ਬਠਲਾ, ਕੁਲਵਿੰਦਰ ਸ਼ਾਰਦੇ, ਬੱਬੂ ਮੁੰਡੀਆਂ, ਪੁਸ਼ਪਿੰਦਰ ਸਿੰਘ ਹਾਜ਼ਰ ਸਨ।