ਭਾਜਪਾ ਦੇ ਸੂਬਾ ਬੁਲਾਰੇ ਚੰਨੀ ਦੀ ਹਰਿਆਣਾ ਦੇ ਕੈਬਨਿਟ ਮੰਤਰੀ ਬੇਦੀ ਨਾਲ ਮੁਲਾਕਾਤ
ਖੰਨਾ, 2 ਅਕਤੂਬਰ (ਹਰਜਿੰਦਰ ਸਿੰਘ ਲਾਲ)-ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਤੇ ਚੁੱਕਣ ਦੇ ਨਾਲ-ਨਾਲ ਸਮੇਂ ਸਿਰ ਅਦਾਇਗੀ ਲਈ ਮਾਨ ਸਰਕਾਰ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਬਿਜਲੀ ਅਤੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ।
ਖੰਨਾ, 2 ਅਕਤੂਬਰ (ਹਰਜਿੰਦਰ ਸਿੰਘ ਲਾਲ)-ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਤੇ ਚੁੱਕਣ ਦੇ ਨਾਲ-ਨਾਲ ਸਮੇਂ ਸਿਰ ਅਦਾਇਗੀ ਲਈ ਮਾਨ ਸਰਕਾਰ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਬਿਜਲੀ ਅਤੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਝੋਨੇ ਦੀ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿਲਿਆ ਹੈ। ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਰਪੇਸ਼ ਨਾ ਆਵੇ, ਇਸ ਲਈ ਬਾਰਦਾਨੇ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਮੰਤਰੀ ਸੌਂਦ ਨੇ ਭਰੋਸਾ ਦਿੱਤਾ ਕਿ ਫ਼ਸਲ ਦੀ ਚੁਕਾਈ ਅਤੇ ਭੁਗਤਾਨ ਨਾਲ-ਨਾਲ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੇ ਭੁਗਤਾਨ ਤੁਰੰਤ ਪਾ ਦਿੱਤੇ ਜਾਣਗੇ। ਉਨ੍ਹਾਂ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ, ਖ਼ਰੀਦ ਏਜੰਸੀਆਂ ਦੇ ਮੁਖੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਪਾਰਦਰਸ਼ਿਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿਚ ਕੰਮਕਾਜ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਸੌਂਦ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਨਿਰਦੇਸ਼ਾਂ ਦੇ ਮੁਤਾਬਿਕ ਉਹ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਉੱਥੇ ਚੱਲ ਰਹੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਚੈਕ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੌਂਦ ਨੇ ਅਧਿਕਾਰੀਆਂ ਦੇ ਨਾਲ ਮਾਰਕੀਟ ਕਮੇਟੀ ਦਫ਼ਤਰ ਖੰਨਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਆੜ੍ਹਤੀਆ ਨਾਲ ਮੀਟਿੰਗ ਕੀਤੀ ਅਤੇ ਝੋਨੇ ਦੇ ਸੁਚਾਰੂ ਖ਼ਰੀਦ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ‘ਤੇ ਆੜ੍ਹਤੀਆ ਐਸੋਸੀਏਸ਼ਨ ਖੰਨਾ ਵਲੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ, ਵਧੀਕ ਡਿਪਟੀ ਕਮਿਸ਼ਨਰ ਖੰਨਾ ਜਸ਼ਨਪ੍ਰੀਤ ਕੌਰ ਗਿੱਲ, ਨਾਇਬ ਤਹਿਸੀਲਦਾਰ ਖੰਨਾ ਗੁਰੂਚਰਨ ਸਿੰਘ, ਸਕੱਤਰ ਮਾਰਕੀਟ ਕਮੇਟੀ ਖੰਨਾ ਕਮਲਦੀਪ ਸਿੰਘ, ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਲਖਵੀਰ ਸਿੰਘ, ਏ.ਐੱਫ.ਐੱਸ.ਓ. ਹਰਭਜਨ ਸਿੰਘ, ਆੜ੍ਹਤੀਆ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਰਾਈਸ ਮਿੱਲ ਐਸੋਸੀਏਸ਼ਨ ਦੇ ਪ੍ਰਧਾਨ ਗੁਰਦਿਆਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ।