03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨੰਬਰਦਾਰਾ ਯੂਨੀਅਨ ਸਮਰਾ (ਗਰੁੱਪ) ਤਹਿਸੀਲ ਪਾਇਲ ਦੀ ਮੀਟਿੰਗ

ਪਾਇਲ, 2 ਅਕਤੂਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਨੰਬਰਦਾਰਾ ਯੂਨੀਅਨ ਸਮਰਾ (ਗਰੁੱਪ) ਤਹਿਸੀਲ ਪਾਇਲ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਘੁਡਾਣੀ ਖ਼ੁਰਦ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਪਾਇਲ ਵਿਖੇ ਹੋਈ। ਮੀਟਿੰਗ ਵਿਚ ਖ਼ਾਸ ਤੌਰ ‘ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਦੇਹੜਕੇ ਦੀ ਸ਼ਮੂਲੀਅਤ ਤੇ ਯੂਨੀਅਨ ਵਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।

ਨੰਬਰਦਾਰਾ ਯੂਨੀਅਨ ਦੇ ਮੈਂਬਰ ਮੀਟਿੰਗ ਸਮੇਂ ਪੰਜਾਬ ਸਰਕਾਰ ਵਿਰੁੱਧ ਰੋਸ ਜ਼ਾਹਿਰ ਕਰਦੇ ਹੋਏ। ਤਸਵੀਰ : ਰਾਜਿੰਦਰ ਸਿੰਘ 03-10-2026
ਪਾਇਲ, 2 ਅਕਤੂਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਨੰਬਰਦਾਰਾ ਯੂਨੀਅਨ ਸਮਰਾ (ਗਰੁੱਪ) ਤਹਿਸੀਲ ਪਾਇਲ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਘੁਡਾਣੀ ਖ਼ੁਰਦ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਪਾਇਲ ਵਿਖੇ ਹੋਈ। ਮੀਟਿੰਗ ਵਿਚ ਖ਼ਾਸ ਤੌਰ ‘ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਦੇਹੜਕੇ ਦੀ ਸ਼ਮੂਲੀਅਤ ਤੇ ਯੂਨੀਅਨ ਵਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।ਜ਼ਿਲ੍ਹਾ ਪ੍ਰਧਾਨ ਪਿਆਰਾ ਸਿੰਘ ਵਲੋਂ ਸੰਬੋਧਨ ਕੀਤਾ ਗਿਆ, ਜਿਨ੍ਹਾਂ ਜੋਰ ਦੇ ਕੇ ਆਖਿਆ ਕਿ 5 ਅਕਤੂਬਰ ਦੀ ਨੰਬਰਦਾਰਾਂ ਵਲੋਂ ਕੀਤੀ ਜਾਣ ਵਾਲੀ ਸੰਗਰੂਰ ਵਿਖੇ ਰੈਲੀ ਵਿਚ ਵੱਧ ਤੋਂ ਵੱਧ ਨੰਬਰਦਾਰ ਸ਼ਮੂਲੀਅਤ ਕਰਨ ਤਾਂ ਜੋ ਸਰਕਾਰ ਦੇ ਬੋਲੇ ਕੰਨਾਂ ਤੱਕ ਆਵਾਜ਼ ਪਹੁੰਚ ਸਕੇ ਕਿਉਂਕਿ ਹੁਣ ਤੱਕ ਸਾਢੇ ਚਾਰ ਸਾਲਾਂ ਵਿਚ ਸਰਕਾਰ ਵਲੋਂ ਨੰਬਰਦਾਰਾਂ ਦਾ ਨਾਮ ਤੱਕ ਵੀ ਨਹੀਂ ਲਿਆ ਗਿਆ। ਜਦੋਂ ਕਿ ਸਰਕਾਰ ਵਲੋਂ ਨੰਬਰਦਾਰਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਹੁਣ ਨੰਬਰਦਾਰਾਂ ਦਾ ਚੁੱਪ ਬੈਠਣ ਦਾ ਟਾਈਮ ਨਹੀਂ ਹੈ ਪੰਜਾਬ ਭਰ ਦੇ ਸਾਰੇ ਨੰਬਰਦਾਰਾਂ ਨੂੰ ਇੱਕ ਮੁੱਠ ਹੋ ਕੇ ਆਪਣੀਆਂ ਮੰਗਾਂ ਸਬੰਧੀ ਸਰਕਾਰ ਵਿਰੁੱਧ ਲੜਾਈ ਲੜਨੀ ਚਾਹੀਦੀ ਹੈ। ਅੰਤ ਵਿਚ ਤਹਿਸੀਲ ਪ੍ਰਧਾਨ ਬਲਦੇਵ ਸਿੰਘ ਘੁਡਾਣੀ ਖ਼ੁਰਦ ਨੇ ਜ਼ਿਲ੍ਹਾ ਪ੍ਰਧਾਨ ਨੂੰ ਯਕੀਨ ਦਵਾਇਆ ਕਿ 5 ਸਤੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਨੰਬਰਦਾਰ ਰੈਲੀ ਵਿਚ ਤਹਿਸੀਲ ਪਾਇਲ ਦੇ ਸਾਰੇ ਨੰਬਰਦਾਰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਮੀਟਿੰਗ ਨੂੰ ਹੋਰ ਵੀ ਵੱਖ-ਵੱਖ ਬੁਲਾਰਿਆਂ ਵਲੋਂ ਸੰਬੋਧਨ ਕੀਤਾ ਗਿਆ। ਜਿਨ੍ਹਾਂ ਵਲੋਂ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਨੂੰ ਨੰਬਰਦਾਰਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਸਬੰਧੀ ਕਾਫੀ ਰੋਸ ਜ਼ਾਹਿਰ ਕੀਤਾ ਗਿਆ। ਇਸ ਸਮੇਂ ਹਰਪਾਲ ਸਿੰਘ, ਪਰਮਿੰਦਰ ਸਿੰਘ, ਅਸ਼ੋਕ ਕੁਮਾਰ, ਜਗਜੀਤ ਸਿੰਘ, ਮੋਹਨ ਸਿੰਘ, ਹਰੀ ਸਿੰਘ, ਜ਼ੈਲ ਸਿੰਘ, ਚਰਨਜੀਤ ਸਿੰਘ, ਗੁਰਤੇਜ ਸਿੰਘ, ਗੁਰਦੀਪ ਸਿੰਘ, ਸਵਰਨ ਸਿੰਘ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ, ਦਰਸ਼ਨ ਸਿੰਘ, ਅਮਰਜੀਤ ਸਿੰਘ, ਸਸਬੀਰ ਸਿੰਘ ਕੋਟਆਗਾਂ, ਜਗਤਾਰ ਸਿੰਘ ਸਮਰਾਲਾ, ਦਲੀਪ ਸਿੰਘ ਸੋਹੀ, ਬਲਾਕ ਡੇਹਲੋਂ ਤੋਂ ਰਣਜੀਤ ਸਿੰਘ, ਹੇਮਰਾਜ ਸਿੰਘ, ਕਿਰਤਪਾਲ ਸਿੰਘ, ਰਮਨਦੀਪ ਸਿੰਘ, ਜਸਵੀਰ ਸਿੰਘ, ਹਰਬੰਸ ਸਿੰਘ, ਸੰਦੀਪ ਸਿੰਘ ਅਤੇ ਪੈ੍ਰੱਸ ਸਕੱਤਰ ਬਲਜਿੰਦਰ ਸਿੰਘ ਬੁਆਣੀ ਹਾਜ਼ਰ ਸਨ। ਇਸ ਸਮੇਂ ਸਟੇਜ ਸਕੱਤਰ ਦੀ ਭੂਮਿਕਾ ਸੈਕਟਰੀ ਗੁਰਤੇਜ ਸਿੰਘ ਨੰਬਰਦਾਰ ਬਰਮਾਲੀਪੁਰ ਵਲੋਂ ਨਿਭਾਈ ਗਈ।
ਪਿਛਲੀ ਖ਼ਬਰ ਸਾਹਨੇਵਾਲ ਦੀ ਅਨਾਜ ਮੰਡੀ ’ਚ ਮੰਤਰੀ ਮੁੰਡੀਆਂ ਨੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਰਸਮੀ ਸ਼ੁਰੂਆਤ ਕਰਵਾਈ ਅਗਲੀ ਖ਼ਬਰ ਵੋਟ ਹਰ ਯੋਗ ਭਾਰਤੀ ਨਾਗਰਿਕ ਦਾ ਅਧਿਕਾਰ ਹੈ ਕਾਗ਼ਜ਼ੀ ਕਾਰਵਾਈ ਦੇ ਨਾਂਅ ’ਤੇ ਲੋਕਾਂ ਨੂੰ ਵੋਟਰ ਸੂਚੀ ਤੋਂ ਬਾਹਰ ਨਾ ਰੱਖਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।