03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕੇਂਦਰ ਸਰਕਾਰ ਨੇ ਕਣਕ ਦੇ ਭਾਅ ਵਿਚ ਨਿਗੂਣਾ ਵਾਧਾ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ-ਘੁਡਾਣੀ

ਪਾਇਲ, 2 ਅਕਤੂਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਨੇ ਕਣਕ ਦੇ ਭਾਅ ਵਿੱਚ 25 ਰੁਪਏ ਦਾ ਵਾਧਾ ਕਰ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ ਕਿਉਂਕਿ ਡੀਜ਼ਲ, ਦਵਾਈਆਂ, ਖਾਦਾਂ ਦੇ ਰੇਟ ਅਸਮਾਨ ਨੂੰ ਛੂਹ ਰਹੇ ਹਨ। ਇਹ ਗੱਲਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਬੋਪਾਰਾਏ (ਘੁਡਾਣੀ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀਆਂ।

ਅਜੀਤ ਡੈਸਕ 03-10-2026
ਪਾਇਲ, 2 ਅਕਤੂਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਨੇ ਕਣਕ ਦੇ ਭਾਅ ਵਿੱਚ 25 ਰੁਪਏ ਦਾ ਵਾਧਾ ਕਰ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ ਕਿਉਂਕਿ ਡੀਜ਼ਲ, ਦਵਾਈਆਂ, ਖਾਦਾਂ ਦੇ ਰੇਟ ਅਸਮਾਨ ਨੂੰ ਛੂਹ ਰਹੇ ਹਨ। ਇਹ ਗੱਲਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਬੋਪਾਰਾਏ (ਘੁਡਾਣੀ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀਆਂ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਰਸਾਨੀ ਨੂੰ ਖ਼ਤਮ ਕਰਨ ‘ਤੇ ਤੁਲੀ ਹੋਈ ਹੈ, ਜੋ ਕਾਰਪੋਰੇਟ ਘਰਾਣਿਆਂ ਨੂੰ ਮਾਲੋ ਮਾਲ ਕਰਨ ਜਾ ਰਹੀ ਹੈ। ਘੁਡਾਣੀ ਨੇ ਕਿਹਾ ਕਿ ਭਾਜਪਾ ਵਪਾਰੀਆਂ ਦੀ ਸਰਕਾਰ ਹੋਣ ਕਰ ਕੇ ਲੋਕਾਂ ਦੇ ਢਿੱਡ ਭਰਨ ਵਾਲੇ ਅੰਨਦਾਤੇ ਕਿਸਾਨ ਨੂੰ ਬਣਦਾ ਹੱਕ ਨਹੀਂ ਦੇ ਰਹੀ। ਰਾਜਵੀਰ ਸਿੰਘ ਬੋਪਾਰਾਏ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਪਰ ਉਹ ਵੀ ਵਫ਼ਾ ਨਾ ਹੋਇਆ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਹ ਕਣਕ ਦੇ ਭਾਅ ਵਿਚ 25 ਰੁਪਏ ਦੇ ਕੀਤੇ ਨਿਗੂਣੇ ਵਾਧੇ ਨੂੰ ਰੱਦ ਕਰ ਕੇ ਅੱਤ ਦੀ ਮਹਿੰਗਾਈ ਨੂੰ ਮੁੱਖ ਰੱਖਦੇ ਹੋਏ 800 ਤੋਂ 1000 ਰੁਪਏ ਤੱਕ ਦਾ ਵਾਧਾ ਕਰੇ ਤਾਂ ਜੋ ਕਿਸਾਨ ਸੌਖਾ ਹੋ ਸਕੇ।
ਪਿਛਲੀ ਖ਼ਬਰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਪਾਵਰਕਾਮ ਦੇ ਐਕਸੀਅਨ ਸਮੇਤ 2 ਅਧਿਕਾਰੀਆਂ ਦਾ ਪੁਲਿਸ ਰਿਮਾਂਡ ਅਗਲੀ ਖ਼ਬਰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ 15 ਤੋਂ ਸੂਬੇ ਵਿਚ ‘ਕੰਮ ਮੰਗੋ ਅਭਿਆਨ’ਮੁਹਿੰਮ ਅਧੀਨ ਬਲਾਕਾਂ ’ਚ ਜਨ ਮੁਹਿੰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।