04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਪ੍ਰੋ. ਚੀਮਾ ਗ੍ਰਹਿ ਮੰਤਰੀ ਸ਼ਾਹ ਨੂੰ ਮਿਲੇ, ਪੰਜਾਬ ਦੇ ਵੱਖ-ਵੱਖ ਮੁੱਦਿਆਂ ਬਾਰੇ ਦੱਸਿਆ

ਮਲੌਦ, 3 ਅਕਤੂਬਰ (ਸਹਾਰਨ ਮਾਜਰਾ)- ਭਾਜਪਾ ਦੇ ਸਾਬਕ ਜ਼ਿਲ੍ਹਾ ਪ੍ਰਧਾਨ ਪ੍ਰੋ. ਭੁਪਿੰਦਰ ਸਿੰਘ ਚੀਮਾ ਬੀਤੇ ਦਿਨੀਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ।

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸਵਾਗਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਅਤੇ ਬੁਲਾਰੇ ਪ੍ਰੋ. ਭੁਪਿੰਦਰ ਸਿੰਘ ਚੀਮਾ। ਅਜੀਤ ਤਸਵੀਰ ਰਾਹੀਂ ਸਹਾਰਨ ਮਾਜਰਾ 04-10-2026
ਮਲੌਦ, 3 ਅਕਤੂਬਰ (ਸਹਾਰਨ ਮਾਜਰਾ)- ਭਾਜਪਾ ਦੇ ਸਾਬਕ ਜ਼ਿਲ੍ਹਾ ਪ੍ਰਧਾਨ ਪ੍ਰੋ. ਭੁਪਿੰਦਰ ਸਿੰਘ ਚੀਮਾ ਬੀਤੇ ਦਿਨੀਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ। ਪ੍ਰੋ. ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਅਮਿਤ ਸ਼ਾਹ ਨੂੰ ਪੰਜਾਬ, ਪੰਜਾਬੀਅਤ, ਪੰਜਾਬ, ਬੰਦੀ ਸਿੰਘਾਂ ਦੀ ਰਿਹਾਈ, ਕਿਸਾਨੀ ਮਸਲਿਆਂ ਬਾਰੇ ਦੱਸਿਆ। ਪ੍ਰੋ. ਚੀਮਾ ਨੇ ਦਾਅਵਾ ਕੀਤਾ ਕਿ ਅਮਿਤ ਸ਼ਾਹ ਦੀ ਸਫਲ ਰੈਲੀ ਨੇ ਪੰਜਾਬ ਵਿੱਚ 2027 ਦੀ ਭਾਜਪਾ ਸਰਕਾਰ ਦੀ ਨੀਂਹ ਰੱਖ ਦਿੱਤੀ ਹੈ। ਚੀਮਾ ਨੇ ਆਦਮਪੁਰ ਹਵਾਈ ਅੱਡੇ ਤੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਲੰਬੇ ਸਮੇਂ ਤੋਂ ਗੰਭੀਰ ਮੁੱਦਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣ, ਸਪਲਾਈ ਚੇਨ ਤੋੜਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਖ-ਵੱਖ ਪੱਧਰਾਂ ’ਤੇ ਕੰਮ ਕਰ ਰਹੀ ਹੈ। ਚੀਮਾ ਨੇ ਕਿਹਾ ਕਿ ਜਲੰਧਰ ਦੀ ਰੈਲੀ ਨਾਲ ਭਾਜਪਾ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ । ਇਸ ਮੌਕੇ ਯੂਥ ਆਗੂ ਕੁਲਜੀਤ ਸਿੰਘ ਕਾਕਾ ਦੀਵਾ ਹਾਜ਼ਰ ਸਨ।
ਪਿਛਲੀ ਖ਼ਬਰ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਯੂਨੀਅਨ ਨੇ ਮੰਗਾਂ ਸੰਬੰਧੀ ਮੰਤਰੀ ਸੌਂਦ ਨੂੰ ਦਿੱਤਾ ਮੰਗ ਪੱਤਰ ਲੁਧਿਆਣਾ ਜ਼ਿਲ੍ਹੇ ਵਿ... ਅਗਲੀ ਖ਼ਬਰ ਖੰਨਾ ਹਲਕੇ ਦੇ ਸੰਗਠਨ ਇੰਚਾਰਜ ਅਵਤਾਰ ਸਿੰਘ ਨੇ ਦਹੇੜੂ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਕਿਹਾ, ਕੈਬਨਿਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।