04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਪੰਜਾਬ ਦੀਆਂ ਮੌਜੂਦਾ ਸਮੱਸਿਆਵਾਂ ਸਿਰਫ਼ ਰਾਜਨੀਤਿਕ ਬਿਆਨਾਂ ਨਾਲ ਹੱਲ ਨਹੀਂ ਹੋ ਸਕਦੀਆਂ-ਐਡਵੋਕੇਟ ਚਿਰਾਂਸ਼ੂ ਰਤਨ ਕਿਹਾ, ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਡਬਲ ਇੰਜਣ ਸਰਕਾਰ ਜ਼ਰੂਰੀ ਹੈ

ਖੰਨਾ, 3 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿੱਚ ਨਸ਼ੇ ਦੇ ਗੰਭੀਰ ਮੁੱਦੇ ਤੇ ਸਿਆਸੀ ਉਥਲ-ਪੁਥਲ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਇਸੇ ਸਿਲਸਿਲੇ ਵਿੱਚ ਅੱਜ ਸੀਨੀਅਰ ਭਾਜਪਾ ਆਗੂ ਐਡਵੋਕੇਟ ਚਿਰਾਂਸ਼ੂ ਰਤਨ ਨੇ ਸੂਬੇ ਦੀ ਸੱਤਾਧਾਰੀ ਆਪ ਸਰਕਾਰ ਤੇ ਤਿੱਖਾ ਹਮਲਾ ਬੋਲਿਆ।

ਐਡ.ਚਿਰਾਂਸ਼ੂ ਰਤਨ 04-10-2026
ਖੰਨਾ, 3 ਅਕਤੂਬਰ (ਅਜੀਤ ਬਿਊਰੋ)-ਪੰਜਾਬ ਵਿੱਚ ਨਸ਼ੇ ਦੇ ਗੰਭੀਰ ਮੁੱਦੇ ਤੇ ਸਿਆਸੀ ਉਥਲ-ਪੁਥਲ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਇਸੇ ਸਿਲਸਿਲੇ ਵਿੱਚ ਅੱਜ ਸੀਨੀਅਰ ਭਾਜਪਾ ਆਗੂ ਐਡਵੋਕੇਟ ਚਿਰਾਂਸ਼ੂ ਰਤਨ ਨੇ ਸੂਬੇ ਦੀ ਸੱਤਾਧਾਰੀ ਆਪ ਸਰਕਾਰ ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਸਿਰਫ਼ ਚਾਰ ਮਹੀਨਿਆਂ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਦਾ ਵਾਅਦਾ ਕਰਨ ਵਾਲੀ ਆਪ ਸਰਕਾਰ ਦੇ ਅਧੀਨ ਹੁਣ ਹਾਲਾਤ ਅਜਿਹੇ ਹੋ ਗਏ ਹਨ ਕਿ ਨਸ਼ੇ ਗਲੀਆਂ-ਮੁਹੱਲਿਆਂ ਵਿੱਚ ਖੁੱਲ੍ਹੇਆਮ ਵਿਕ ਰਹੇ ਹਨ। ਐਡਵੋਕੇਟ ਚਿਰਾਂਸ਼ੂ ਰਤਨ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਪਤਾ ਹੈ ਕਿ ਨਸ਼ੇ ਕਿੱਥੇ ਬਣਦੇ ਹਨ ਅਤੇ ਉਹ ਸਰਕਾਰ ਬਣਦੇ ਹੀ ਸਭ ਤੋਂ ਪਹਿਲਾ ਵੱਡੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦੇਣਗੇ। ਐਡ. ਚਿਰਾਂਸੂ ਰਤਨ ਨੇ ਦੋਸ਼ ਲਗਾਇਆ ਕਿ ਸਰਕਾਰ ਦੇ ਵੱਡੇ ਪੱਧਰ ਤੇ ਪ੍ਰਚਾਰ ਅਤੇ ਨਸ਼ਾ ਮੁਕਤੀ ਬਾਰੇ ਦਾਅਵਿਆਂ ਦੇ ਬਾਵਜੂਦ, ਜ਼ਮੀਨੀ ਪੱਧਰ ਤੇ ਕੋਈ ਠੋਸ ਸੁਧਾਰ ਨਹੀਂ ਦੇਖਿਆ ਗਿਆ ਹੈ ਅਤੇ ਸਰਕਾਰ ਇਸ ਮੋਰਚੇ ’ਤੇ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੀਆਂ ਔਰਤਾਂ ਨੇ ਸਰਕਾਰ ਤੋਂ ਕੋਈ ਦਾਨ ਨਹੀਂ ਮੰਗਿਆ, ਸਗੋਂ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਆਪਣੇ ਹੱਕ ਮੰਗੇ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਆਉਣ ਵਾਲੀਆਂ ਚੋਣਾਂ ਨੇੜੇ ਆਉਣ ’ਤੇ ਔਰਤਾਂ ਨੂੰ 3,000 ਰੁਪਏ ਦੀ ਪੇਸ਼ਕਸ਼ ਕਰਕੇ ਉਨ੍ਹਾਂ ਦੀ ਜ਼ਮੀਰ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵਿਕਾਸ ਦੀਆਂ ਧਾਰਾਵਾਂ ਨਾਲ ਜੋੜਨ ਲਈ ਭਾਜਪਾ ਸਰਕਾਰ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੌਜੂਦਾ ਸਮੱਸਿਆਵਾਂ ਨੂੰ ਸਿਰਫ਼ ਰਾਜਨੀਤਿਕ ਬਿਆਨਾਂ ਨਾਲ ਹੱਲ ਨਹੀਂ ਕੀਤਾ ਜਾ ਸਕਦਾ, ਸਗੋਂ ਕੇਂਦਰ ਅਤੇ ਰਾਜ ਸਰਕਾਰਾਂ ਵਿਚਕਾਰ ਪ੍ਰਭਾਵਸ਼ਾਲੀ ਨੀਤੀਆਂ ਅਤੇ ਬਿਹਤਰ ਤਾਲਮੇਲ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ,ਉਦਯੋਗਿਕ ਚੁਣੌਤੀਆਂ ਅਤੇ ਹੋਰ ਮੁੱਦਿਆਂ ਨੂੰ ਹੱਲ ਕੀਤਾ ਜਾਵੇਗਾ।ਨੌਜਵਾਨਾਂ ਦੇ ਵਿਦੇਸ਼ ਜਾਣ ਵਰਗੇ ਮੁੱਦਿਆਂ ਤੇ ਗੰਭੀਰਤਾ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਖੇਡਾਂ, ਸਿੱਖਿਆ ਅਤੇ ਹੁਨਰ ਵਿਕਾਸ ਨਾਲ ਜੋੜਨਾ ਸਮੇਂ ਦੀ ਲੋੜ ਹੈ।ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਸੂਬੇ ਵਿੱਚ ਉਦਯੋਗ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ ਲਈ ਅਨੁਕੂਲ ਮਾਹੌਲ ਪੈਦਾ ਕਰਨ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਸਕਦੇ ਹਨ ਅਤੇ ਨੌਜਵਾਨਾਂ ਨੂੰ ਆਪਣੇ ਸੂਬੇ ਵਿੱਚ ਕੰਮ ਕਰਨ ਦੇ ਮੌਕੇ ਮਿਲ ਸਕਦੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਤੇ ਗੰਭੀਰਤਾ ਨਾਲ ਵਿਚਾਰ ਕਰਨ ਅਤੇ ਵਿਕਾਸ ਅਤੇ ਲੋਕ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਆਪਣੇ ਫੈਸਲੇ ਲੈਣ।
ਪਿਛਲੀ ਖ਼ਬਰ ਪਾਇਲ ’ਚ ਸਮੂਹਿਕ ਵਿਆਹ 13 ਨੂੰ ਤੇ ਭਗਵਤੀ ਜਾਗਰਣ 14 ਨੂੰ ਅਗਲੀ ਖ਼ਬਰ ਸਹਿਕਾਰੀ ਖੇਤੀਬਾੜੀ ਸੇਵਾ ਸਭਾਵਾਂ ਯੂਨੀਅਨ ਨੇ ਮੰਗਾਂ ਸੰਬੰਧੀ ਮੰਤਰੀ ਸੌਂਦ ਨੂੰ ਦਿੱਤਾ ਮੰਗ ਪੱਤਰ ਲੁਧਿਆਣਾ ਜ਼ਿਲ੍ਹੇ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।