08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੰਗਰੂਰ ਪਹੁੰਚੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿੰਯਕ ਕਾਨਗੋ ਕੇਂਦਰ ਤੋਂ ਪੈਸਾ ਆਉਣ ਦੇ ਬਾਵਜੂਦ ਆਂਗਣਵਾੜੀ ’ ਚ 30 ਹਜਾਰ ਤੋਂ ਵਧੇਰੇ ਬੱਚਿਆਂ ਨੂੰ ਨਹੀਂ ਮਿਲ ਰਿਹਾ ਖਾਣਾ - ਪ੍ਰਿੰਯਕ ਕਾਨਗੋ

ਸੰਗਰੂਰ, 7 ਅਕਤੂਬਰ (ਦਮਨਜੀਤ ਸਿੰਘ)– ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿੰਯਕ ਕਾਨਗੋ ਨੇ ਸੰਗਰੂਰ ਜ਼ਿਲ੍ਹੇ ਅੰਦਰ ਵੱਡੇ ਪੱਧਰ ’ਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੋਣ ਦੀ ਗੱਲ ਕਹੀ ਹੈ। ਸ੍ਰੀ ਕਾਨਗੋ ਅੱਜ ਇੱਥੇ ਜ਼ਿਲ੍ਹੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੀਖਿਆਂ ਮੀਟਿੰਗ ਕਰਨ ਉਪਰੰਤ ਭਾਜਪਾ ਸਪੋਰਟਸ ਸੈੱਲ ਪੰਜਾਬ ਦੇ ਇੰਚਾਰਜ ਕਰਮ ਲਹਿਲ ਦੀ ਰਿਹਾਇਸ਼ ਵਿਖੇ ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰ ਰਹੇ ਸਨ।

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿੰਯਕ ਕਾਨਗੋ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ – ਮੁਕੇਸ਼ ਕੁਮਾਰ 08-10-2026
ਸੰਗਰੂਰ, 7 ਅਕਤੂਬਰ (ਦਮਨਜੀਤ ਸਿੰਘ)– ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿੰਯਕ ਕਾਨਗੋ ਨੇ ਸੰਗਰੂਰ ਜ਼ਿਲ੍ਹੇ ਅੰਦਰ ਵੱਡੇ ਪੱਧਰ ’ਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੋਣ ਦੀ ਗੱਲ ਕਹੀ ਹੈ। ਸ੍ਰੀ ਕਾਨਗੋ ਅੱਜ ਇੱਥੇ ਜ਼ਿਲ੍ਹੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੀਖਿਆਂ ਮੀਟਿੰਗ ਕਰਨ ਉਪਰੰਤ ਭਾਜਪਾ ਸਪੋਰਟਸ ਸੈੱਲ ਪੰਜਾਬ ਦੇ ਇੰਚਾਰਜ ਕਰਮ ਲਹਿਲ ਦੀ ਰਿਹਾਇਸ਼ ਵਿਖੇ ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਜੋ ਆੰਕੜੇ ਸਾਹਮਣੇ ਆਏ ਹਨ, ਉਹ ਬਹੁਤ ਹੀ ਗੰਭੀਰ ਹਨ। ਪ੍ਰਿੰਯਕ ਕਾਨਗੋ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਆਂਗਣਵਾੜੀ ਕੇਂਦਰਾਂ ਵਿੱਚ ਰਜਿਸਟਰਡ 30 ਹਜਾਰ 521 ਬੱਚਿਆਂ ਨੂੰ ਪਿਛਲੇ 2 ਮਹੀਨਿਆਂ ਤੋਂ ਖਾਣਾ ਨਹੀਂ ਦਿੱਤਾ ਜਾ ਰਿਹਾ ਜਦਕਿ ਕੇਂਦਰ ਸਰਕਾਰ ਵਲੋਂ ਇਸ ਲਈ ਨਿਰੰਤਰ ਪੈਸੇ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ ਸਕੂਲਾਂ ਦੇ ਹੋਸਟਲਾਂ ਵਿੱਚ ਲੜਕੀਆਂ ਲਈ ਲਗਾਈਆਂ ਗਈਆਂ ਸੈਨਟਰੀ ਪੇਡਜ਼ ਵੰਡਣ ਵਾਲੀਆਂ ਮਸ਼ੀਨਾਂ ਖਰਾਬ ਹਨ ਜੋ ਸੂਬਾ ਸਰਕਾਰ ਦੀ ਇੱਕ ਵੱਡੀ ਅਤੇ ਖਤਰਨਾਕ ਲਾਪਰਵਾਹੀ ਹੈ। ਕਾਨਗੋ ਨੇ ਕਿਹਾ ਕਿ ਬੱਚੀਆਂ ਨੂੰ ਯੋਨ ਸ਼ੋਸ਼ਣ ਤੋਂ ਬਚਾਉਣ ਲਈ ਜ਼ਿਲ੍ਹੇ ਅੰਦਰ ਪੋਸਕੋ ਐਕਟ ਅਧੀਨ ਦਰਜ ਹੁੰਦੇ ਮਾਮਲਿਆਂ ਦੀ ਸਹੀ ਜਾਣਕਾਰੀ ਚਾਇਲਡ ਵੈਲਫੇਅਰ ਕਮੇਟੀ ਨੂੰ ਨਹੀਂ ਦਿੱਤੀ ਜਾ ਰਹੀ। ਸਾਲ 2025 ਦੌਰਾਨ ਪੁਲਿਸ ਵਲੋਂ ਕਮੇਟੀ ਨੂੰ ਸਿਰਫ 6 ਕੇਸਾਂ ਬਾਰੇ ਦੱਸਿਆ ਗਿਆ ਅਤੇ ਚੱਲ ਰਹੇ ਸਾਲ 2026 ਦੌਰਾਨ ਵੀ ਹੁਣ ਤੱਕ ਕਮੇਟੀ ਨੂੰ ਸਿਰਫ 30 ਪ੍ਰਤੀਸ਼ਤ ਕੇਸਾਂ ਬਾਰੇ ਹੀ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਅਪਣਾਇਆ ਜਾ ਰਿਹਾ ਇਹ ਰਵੱਈਆ ਸਿੱਧੇ ਤੌਰ ਉੱਤੇ ਇਹ ਇਸ਼ਾਰਾ ਕਰ ਰਹੇ ਹੈ ਕਿ ਸੰਗਰੂਰ ਪੁਲਿਸ ਅਪਰਾਧੀਆਂ ਦੀ ਮਦਦ ਕਰ ਰਹੀ ਹੈ। ਪ੍ਰਿੰਯਕ ਕਾਨਗੋ ਨੇ ਕਿਹਾ ਕਿ ਜ਼ਿਲ੍ਹਾ ਜੇਲ ਸੰਗਰੂਰ ਅੰਦਰ ਬੰਦ 19 ਬੰਦੀਆਂ ਦੀ ਮੌਤ ਹੋਈ ਹੈ ਜਿਨ੍ਹਾਂ ਦੀ ਮੌਤ ਦੇ ਮਾਮਲੇ ਵੀ ਜਾਂਚ ਅਧੀਨ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਨਿੱਜੀ ਸਕੂਲਾਂ ਵਿੱਚ ਆਰਥਿਕ ਪੱਖੋਂ ਕਮਜੋਰ ਪਰਿਵਾਰਾਂ ਦੇ ਬੱਚਿਆਂ ਲਈ 10 ਹਜਾਰ ਸੀਟਾਂ ਰਾਖਵੀਆਂ ਹਨ, ਜਿਨ੍ਹਾਂ ਰਾਹੀਂ ਬੱਚਿਆਂ ਦੀ ਫੀਸ ਸੂਬਾ ਸਰਕਾਰ ਰਾਹੀਂ ਵਾਪਸ ਹੁੰਦੀ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ 10 ਹਜਾਰ ’ਚੋਂ ਮਹਿਜ 11 ਬੱਚਿਆਂ ਨੂੰ ਨਿੱਜੀ ਸਕੂਲਾਂ ਵਿੱਚ ਦਾਖਲੇ ਮਿਲੇ ਹਨ। ਪਿਛਲੇ ਦਿਨਾਂ ਵਿੱਚ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਸ਼ੇਰੋਂ, ਕਨੋਈ ਅਤੇ ਤੂਰਬੰਨਜਾਰਾ ਵਿੱਚ ਵਾਪਰੀਆਂ ਘਟਨਾਵਾਂ ਦਾ ਜਿਕਰ ਕਰਦਿਆਂ ਪ੍ਰਿੰਯਕ ਕਾਨਗੋ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਨਾਲ ਮਨੁੱਖੀ ਅਧਿਕਾਰਾਂ ਦਾ ਜੰਮ ਕੇ ਘਾਣ ਹੋਇਆ ਹੈ ਪਰ ਹੁਣ ਤੱਕ ਇਨ੍ਹਾਂ ਵਿੱਚੋਂ ਇੱਕ ਵੀ ਮਾਮਲੇ ਸਬੰਧੀ ਸੰਤੁਸ਼ਟੀਜਨਕ ਜਵਾਬ ਸੰਗਰੂਰ ਪ੍ਰਸ਼ਾਸਨ ਵਲੋਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਨਹੀਂ ਭੇਜਿਆ ਗਿਆ।
ਪਿਛਲੀ ਖ਼ਬਰ ਭਾਜਪਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਕਾਕੜਾ ਦੀ ਸਹਿਕਾਰੀ ਸਭਾ ਦੀ ਚੋਣ ਦੌਰਾਨ 28 ਨਾਮਜ਼ਦਗੀ ਪੱਤਰਾਂ ’ਚੋਂ 19 ਰੱਦ 9 ਨੂੰ ਬਿਨ੍ਹਾਂ ਮੁਕਾਬਲਾ ਜੇਤੂ ਕਰਾਰ ਦਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।