10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਿੰਡ ਮਾਜਰੀ ਸਿੱਖਾਂ ਦੇ 61 ਪਰਿਵਾਰਾਂ ਨੂੰ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕਾਰਡ ਸੌਂਪੇ

ਮਾਛੀਵਾੜਾ ਸਾਹਿਬ, 9 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੋਜਨਾ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਅੱਜ ਨੇੜਲੇ ਪਿੰਡ ਮਾਜਰੀ ਸਿੱਖਾਂ ਵਿਖੇ 61 ਪਰਿਵਾਰਾਂ ਨੂੰ ਉਨ੍ਹਾਂ ਦੇ ਪ੍ਰਾਪਰਟੀ ਸਬੰਧੀ ਕਾਰਡ ਸੌਂਪੇ ਗਏ। ਸਮਾਰੋਹ ‘ਚ ਵਿਸ਼ੇਸ਼ ਤੌਰ ‘ਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਨਾਇਬ ਤਹਿਸੀਲਦਾਰ ਹਰਕੀਰਤ ਸਿੰਘ ਪੁੱਜੇ ਜਿਨ੍ਹਾਂ ਨੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਰਡ ਸੌਂਪੇ।

ਅਜੀਤ ਡੈਸਕ 10-10-2026
ਮਾਛੀਵਾੜਾ ਸਾਹਿਬ, 9 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਯੋਜਨਾ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਅੱਜ ਨੇੜਲੇ ਪਿੰਡ ਮਾਜਰੀ ਸਿੱਖਾਂ ਵਿਖੇ 61 ਪਰਿਵਾਰਾਂ ਨੂੰ ਉਨ੍ਹਾਂ ਦੇ ਪ੍ਰਾਪਰਟੀ ਸਬੰਧੀ ਕਾਰਡ ਸੌਂਪੇ ਗਏ। ਸਮਾਰੋਹ ‘ਚ ਵਿਸ਼ੇਸ਼ ਤੌਰ ‘ਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਨਾਇਬ ਤਹਿਸੀਲਦਾਰ ਹਰਕੀਰਤ ਸਿੰਘ ਪੁੱਜੇ ਜਿਨ੍ਹਾਂ ਨੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਰਡ ਸੌਂਪੇ। ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਪਿੰਡਾਂ ਵਿਚ ਲਾਲ ਲਕੀਰ ਅੰਦਰ ਘਰ ਬਣਾ ਕੇ ਰਹਿੰਦੇ ਮਾਲਕਾਂ ਨੂੰ ਰਜਿਸਟਰੀ ਕਰਵਾਉਣ ਦੇ ਹੱਕ ਦਿੱਤੇ ਜਾਣਗੇ ਜਿਸ ਤਹਿਤ ਜਿਸ ਪਿੰਡ ਵਿਚ ਪ੍ਰਸ਼ਾਸਨ ਵਲੋਂ ਲਾਲ ਲਕੀਰ ਦੀ ਪੈਮਾਇਸ਼ ਦਾ ਕੰਮ ਮੁਕੰਮਲ ਕਰ ਲਿਆ ਜਾਂਦਾ ਹੈ ਤਾਂ ਉਸ ਅਧੀਨ ਆਉਂਦੇ ਘਰਾਂ ਨੂੰ ਇਹ ਮਾਲਕੀ ਹੱਕ ਦਿੱਤੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲੋਕ ਆਪਣੇ ਘਰਾਂ ਨੂੰ ਖ਼ਰੀਦ ਤੇ ਵੇਚ ਸਕਣਗੇ। ਇੱਥੋਂ ਤੱਕ ਬੈਂਕਾਂ ਕਰਜ਼ਾ ਵੀ ਮੁਹੱਈਆ ਕਰਵਾ ਸਕਣਗੀਆਂ। ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਪ੍ਰਵੀਨ ਮੱਕੜ, ਗੁਰਵਿੰਦਰ ਸਿੰਘ ਛੌੜੀਆਂ ਵੀ ਮੌਜੂਦ ਸਨ।
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਪ੍ਰਧਾਨ ਬਣਾਏ ਜਾਣ ’ਤੇ ਕਾਂਗਰਸੀ ਆਗੂ ਤੇ ਵਰਕਰਾਂ ’ਚ ਭਾਰੀ ਉਤਸ਼ਾਹ-ਸਾਬਕਾ ਸਰਪੰਚ ਗਿੱਲ ਅਗਲੀ ਖ਼ਬਰ ਗੁਰਦੁਆਰਾ ਕੋਟਾਂ ਵਿਖੇ ਰਾਗੀ ਰਜਿੰਦਰ ਸਿੰਘ ਨੂੰ ਵਤਨ ਪਰਤਣ ’ਤੇ ਸੇਵਾਦਾਰਾਂ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।