11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਲੈਕਚਰ ਨਸ਼ੀਲੇ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਤੇ ਨਸ਼ਿਆਂ ਦੀ ਰੋਕਥਾਮ ਸੰਬੰਧੀ ਕਰਵਾਇਆ ਜਾਣੂ

ਰਾੜਾ ਸਾਹਿਬ, 10 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਪ੍ਰਿੰਸੀਪਲ ਮੁਹੰਮਦ ਇਰਫਾਨ ਦੀ ਯੋਗ ਅਗਵਾਈ ਹੇਠ ਸਰਕਾਰੀ ਕਾਲਜ ਕਰਮਸਰ ਵਿਖੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਲੈਕਚਰ ਕਰਵਾਇਆ ਗਿਆ । ਇਸ ਸਮੇਂ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 11-10-2026
ਰਾੜਾ ਸਾਹਿਬ, 10 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਪ੍ਰਿੰਸੀਪਲ ਮੁਹੰਮਦ ਇਰਫਾਨ ਦੀ ਯੋਗ ਅਗਵਾਈ ਹੇਠ ਸਰਕਾਰੀ ਕਾਲਜ ਕਰਮਸਰ ਵਿਖੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਲੈਕਚਰ ਕਰਵਾਇਆ ਗਿਆ । ਇਸ ਸਮੇਂ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਲੈਕਚਰ ਦੌਰਾਨ ਨੌਜਵਾਨਾਂ ਦੀ ਨਸ਼ਿਆਂ ਵਿਰੁੱਧ ਭੂਮਿਕਾ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਨਸ਼ੇ ਦੀ ਲਤ ਤੋਂ ਬਚਾਅ ਲਈ ਸਹੀ ਮਾਰਗਦਰਸ਼ਨ ਦੀ ਮਹੱਤਤਾ ’ਤੇ ਵੀ ਚਰਚਾ ਕੀਤੀ ਗਈ। ਵਿਦਿਆਰਥੀਆਂ ਨੇ ਲੈਕਚਰ ਵਿੱਚ ਸਰਗਰਮੀ ਨਾਲ ਭਾਗ ਲਿਆ ਅਤੇ ਨਸ਼ਿਆਂ ਨਾਲ ਸਬੰਧਤ ਵੱਖ-ਵੱਖ ਸਵਾਲ ਵੀ ਪੁੱਛੇ। ਕਾਲਜ ਪ੍ਰਿੰਸੀਪਲ ਅਤੇ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਸਾਮਿਲ ਸਨ।
ਪਿਛਲੀ ਖ਼ਬਰ ਰਾਜ ਪੱਧਰੀ ਰਗਬੀ ਮੁਕਾਬਲਿਆਂ ਵਿਚ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਵਿਖੇ ਐਨ. ਐਸ. ਐਸ ਵਲੋਂ ਇੱਕ ਰੋਜ਼ਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।