11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਨਾਲ ਪਾਰਟੀ ਹੋਵੇਗੀ ਮਜ਼ਬੂਤ-ਪੱਪੂ/ਅਨੇਜਾ

ਸਾਹਨੇਵਾਲ, 10 ਅਕਤੂਬਰ (ਹਨੀ ਚਾਠਲੀ)-ਪੰਜਾਬ ਵਿਚ ਹੋਣ ਵਾਲੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਵਲੋਂ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜੋ ਪ੍ਰਧਾਨ ਨਿਯੁਕਤ ਕੀਤਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਅਤੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੋਵੇਗੀ ਅਤੇ 2027 ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹਿਰੀ ਕਾਂਗਰਸ ਦੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਪੱਪੂ ਅਤੇ ਆੜ੍ਹਤੀਆ ਐਸੋਸੀਏਸ਼ਨ ਸਾਹਨੇਵਾਲ ਦੇ ਪ੍ਰਧਾਨ ਕਰਨ ਅਨੇਜਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ।

ਅਜੀਤ ਡੈਸਕ 11-10-2026
ਸਾਹਨੇਵਾਲ, 10 ਅਕਤੂਬਰ (ਹਨੀ ਚਾਠਲੀ)-ਪੰਜਾਬ ਵਿਚ ਹੋਣ ਵਾਲੀਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਵਲੋਂ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜੋ ਪ੍ਰਧਾਨ ਨਿਯੁਕਤ ਕੀਤਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਅਤੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਨਾਲ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੋਵੇਗੀ ਅਤੇ 2027 ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਹਿਰੀ ਕਾਂਗਰਸ ਦੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਪੱਪੂ ਅਤੇ ਆੜ੍ਹਤੀਆ ਐਸੋਸੀਏਸ਼ਨ ਸਾਹਨੇਵਾਲ ਦੇ ਪ੍ਰਧਾਨ ਕਰਨ ਅਨੇਜਾ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ। ਰਮੇਸ਼ ਕੁਮਾਰ ਪੱਪੂ ਅਤੇ ਕਰਨ ਅਨੇਜਾ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਕੀਤਾ ਹੈ ਜੋ ਪਰਗਟ ਸਿੰਘ ਵਰਗੇ ਇਮਾਨਦਾਰ ਅਤੇ ਬੇਦਾਗ਼ ਆਗੂ ਨੂੰ ਪੰਜਾਬ ਕਾਂਗਰਸ ਦੀ ਵਾਗਡੋਰ ਸੌਂਪੀ ਹੈ, ਜਿਸ ਨਾਲ ਪਾਰਟੀ ਵਰਕਰਾਂ ਅਤੇ ਆਗੂਆਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹੋਏ ਹਨ ਅਤੇ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ਨਾਲ ਹੀ ਪੰਜਾਬ ਦਾ ਵਿਕਾਸ ਹੋਵੇਗਾ। ਪੱਪੂ ਤੇ ਕਰਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਬਾਜਵਾ ਦੀ ਅਗਵਾਈ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਮਿਲਾਂਗੇ ਤੇ ਹਲਕਾ ਸਾਹਨੇਵਾਲ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਬਾਰੇ ਪ੍ਰਧਾਨ ਪਰਗਟ ਸਿੰਘ ਨੂੰ ਜਾਣੂ ਕਰਵਾਵਾਂਗੇ।
ਪਿਛਲੀ ਖ਼ਬਰ ਪੰਜਾਬ ਦੇ ਖੇਤੀਬਾੜੀ ਡਾਇਰੈਕਟਰ ਵਲੋਂ ਸਮਰਾਲਾ ਦੇ ਖੇਤਾਂ ਦਾ ਦੌਰਾ, ਪਰਾਲੀ ਪ੍ਰਬੰਧਨ ਤਕਨੀਕਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਡੀ. ਆਈ. ਜੀ. ਸੰਦੀਪ ਗੋਇਲ ਵਲੋਂ ਪੁਲਿਸ ਜ਼ਿਲ੍ਹਾ ਖੰਨਾ ਦਾ ਦੌਰਾ, ਕਾਨੂੰਨ ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।