12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ ਦੀ ਮੀਟਿੰਗ ਦੌਰਾਨ ’ਚ ਸ਼ਹਿਰ ਦੀਆਂ ਟਰੈਫ਼ਿਕ ਸਮੱਸਿਆਵਾਂ ’ਤੇ ਕੀਤੀ ਚਰਚਾ

ਸਮਰਾਲਾ, 11 ਅਕਤੂਬਰ (ਗੋਪਾਲ ਸੋਫਤ)-ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ ਸਮਰਾਲਾ ਦੀ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਫ਼ਰੰਟ ਦੇ ਮੀਤ ਪ੍ਰਧਾਨ ਦੀਪ ਦਿਲਬਰ ਨੇ ਕਿਹਾ ਕਿ ਨਗਰ ਕੌਂਸਲ ਸਮਰਾਲਾ ਨੂੰ ਸ਼ਹਿਰ ਵਿੱਚ ਥਾਂ ਥਾਂ ਲੱਗਦੀਆਂ ਫਲਾਂ ਅਤੇ ਸਬਜ਼ੀਆਂ ਦੀਆਂ ਰੇਹੜੀਆਂ ਨੂੰ ਕੋਈ ਢੁਕਵੀਂ ਥਾਂ ਦਿੱਤੀ ਜਾਵੇ।

ਅਜੀਤ ਡੈਸਕ 12-10-2026
ਸਮਰਾਲਾ, 11 ਅਕਤੂਬਰ (ਗੋਪਾਲ ਸੋਫਤ)-ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ ਸਮਰਾਲਾ ਦੀ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਫ਼ਰੰਟ ਦੇ ਮੀਤ ਪ੍ਰਧਾਨ ਦੀਪ ਦਿਲਬਰ ਨੇ ਕਿਹਾ ਕਿ ਨਗਰ ਕੌਂਸਲ ਸਮਰਾਲਾ ਨੂੰ ਸ਼ਹਿਰ ਵਿੱਚ ਥਾਂ ਥਾਂ ਲੱਗਦੀਆਂ ਫਲਾਂ ਅਤੇ ਸਬਜ਼ੀਆਂ ਦੀਆਂ ਰੇਹੜੀਆਂ ਨੂੰ ਕੋਈ ਢੁਕਵੀਂ ਥਾਂ ਦਿੱਤੀ ਜਾਵੇ। ਜਿਵੇਂ ਕਿ ਪੁਰਾਣੀ ਅਨਾਜ ਮੰਡੀ ਜਾਂ ਮਾਰਕੀਟ ਕਮੇਟੀ ਦਫ਼ਤਰ ਨੇੜੇ ਬਹਿਲੋਲਪੁਰ ਰੋਡ ਸਮਰਾਲਾ ਆਦਿ ਤਾਂ ਜੋ ਸ਼ਹਿਰ ਦੇ ਬਾਜ਼ਾਰਾਂ ਅਤੇ ਰਸਤਿਆਂ ਵਿਚੋਂ ਟਰੈਫ਼ਿਕ ਨੂੰ ਕੋਈ ਸਮੱਸਿਆ ਨਾ ਆਵੇ। ਇਸ ਤਰ੍ਹਾਂ ਹੀ ਉਨ੍ਹਾਂ ਨੇ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਥਾਂ-ਥਾਂ ਲੱਗਦੇ ਅਤੇ ਮੇਨ ਚੌਂਕ ਵਿੱਚ ਵੱਡੇ ਰੂਪ ਵਿਚ ਲੱਗੇ ਫਲੈਕਸ ਬੋਰਡ ਨੂੰ ਬੰਦ ਕਰਵਾਇਆ ਜਾਵੇ ਤਾਂ ਜੋ ਵਾਹਨ ਚਲਾਉਂਦੇ ਸਮੇਂ ਵਾਹਨ ਚਾਲਕਾਂ ਦਾ ਧਿਆਨ ਨਾ ਭਟਕੇ। ਇਸ ਦੇ ਨਾਲ਼ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਆਵਾਰਾ ਫਿਰਦੇ ਪਸ਼ੂਆਂ ਨੂੰ ਕਾਬੂ ਕਰ ਕੇ ਸ਼ਹਿਰ ਦੀਆਂ ਗਊਸ਼ਾਲਾ ਵਿਚ ਪਹੁੰਚਾਇਆ ਜਾਵੇ ਤਾਂ ਜੋ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਦੀ ਬੱਚਤ ਹੋ ਸਕੇ। ਕੇਵਲ ਸਿੰਘ ਮੰਜਾਲੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਹੋ ਕੇ ਇਕੱਠੇ ਹੋਣਾ ਚਾਹੀਦਾ ਹੈ ਤਾਂ ਜੋ ਸਰਕਾਰ ਤੋਂ ਸਾਰੇ ਕੰਮ ਸੁਚਾਰੂ ਢੰਗ ਨਾਲ਼ ਕਰਵਾਏ ਜਾ ਸਕਣ। ਫ਼ਰੰਟ ਦੇ ਪ੍ਰਧਾਨ ਨੇ ਸਰਕਾਰ ਨੂੰ ਖ਼ਾਲੀ ਪਏ ਰੈਸਟ ਹਾਊਸ ਵਿਚ ਨਵਾਂ ਬੱਸ ਸਟੈਂਡ ਬਣਾਉਣ ਦੀ ਮੰਗ ਕੀਤੀ ਅਤੇ ਮੇਜਰ ਚਰਨ ਸਿੰਘ ਸਮਰਾਲਾ ਵਲੋਂ ਫ਼ੌਜੀ ਹਸਪਤਾਲ ਅਤੇ ਫ਼ੌਜੀ ਕੰਟੀਨ ਲਈ ਕੀਤੀ ਜਾ ਰਹੀ ਜਗ੍ਹਾ ਦੀ ਮੰਗ ਦੀ ਵੀ ਹਮਾਇਤ ਕੀਤੀ। ਉਨ੍ਹਾਂ ਤੋਂ ਇਲਾਵਾ ਰਾਜਿੰਦਰ ਸਿੰਘ, ਕਰਨੈਲ ਸਿੰਘ, ਸੁਰਿੰਦਰ ਅੰਗਰੀਸ਼ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਜਗਜੀਤ ਸਿੰਘ ਘਰਖਣਾ, ਹਰਪ੍ਰੀਤ ਸਿੰਘ, ਚਰਨਜੀਤ ਸਿੰਘ ਮਹੱਦੀਪੁਰ, ਸ਼ੀਤਲ ਸਿੰਘ ਸਿਹਾਲਾ, ਪਰਮਜੀਤ ਸਿੰਘ ਮਾਛੀਵਾੜਾ ਸਾਹਿਬ, ਪ੍ਰਿਤਪਾਲ ਸਿੰਘ ਭਗਵਾਨਪੁਰਾ ਆਦਿ ਵੀ ਸ਼ਾਮਲ ਹੋਏ।
ਪਿਛਲੀ ਖ਼ਬਰ ਪੰਜਾਬੀ ਅਧਿਆਪਕਾ ਜਸਵੀਰ ਕੌਰ ਮਾਨਗੜ੍ਹ ਬੈੱਸਟ ਟੀਚਰ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਸੀ. ਐੱਚ. ਸੀ. ਵਿਖੇ ਮਾਨਸਿਕ ਸਿਹਤ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।