14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪ੍ਰੋਫੈਸਰ ਕਾਲੋਨੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ ਮੰਤਰੀ ਸੌਂਦ ਨੇ 1.08 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਲਹੇੜੀ ਰੋਡ ਸਥਿਤ ਪ੍ਰੋਫੈਸਰ ਕਾਲੋਨੀ ਦੇ ਵਾਰਡ ਨੰਬਰ 6 ਵਿੱਚ 1 ਕਰੋੜ 8 ਲੱਖ 13 ਹਜਾਰ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਵੱਖ-ਵੱਖ ਗਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਕਾਰਜਾਂ ਨਾਲ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਵਾਰਡ ਵਾਸੀਆਂ ਨੂੰ ਰਾਹਤ ਪਹੁੰਚਾਉਣ ਵੱਲ ਅਹਿਮ ਪਹਿਲਕਦਮੀ ਕੀਤੀ ਗਈ ਹੈ।

ਅਜੀਤ ਡੈਸਕ 14-10-2026
ਖੰਨਾ, 13 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਲਹੇੜੀ ਰੋਡ ਸਥਿਤ ਪ੍ਰੋਫੈਸਰ ਕਾਲੋਨੀ ਦੇ ਵਾਰਡ ਨੰਬਰ 6 ਵਿੱਚ 1 ਕਰੋੜ 8 ਲੱਖ 13 ਹਜਾਰ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਵੱਖ-ਵੱਖ ਗਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਕਾਰਜਾਂ ਨਾਲ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਵਾਰਡ ਵਾਸੀਆਂ ਨੂੰ ਰਾਹਤ ਪਹੁੰਚਾਉਣ ਵੱਲ ਅਹਿਮ ਪਹਿਲਕਦਮੀ ਕੀਤੀ ਗਈ ਹੈ। 08.13 ਲੱਖ ਰੁਪਏ ਨਾਲ ਬਦਲੇਗੀ ਗਲੀਆਂ ਦੀ ਤਸਵੀਰ: ਪ੍ਰੋਫੈਸਰ ਕਾਲੋਨੀ ਵਿੱਚ ਵੱਖ-ਵੱਖ ਗਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਲਾਕੇ ਦਾ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਲ ਹੈ । ਵਿਕਾਸ ਕਾਰਜਾਂ ਰਾਹੀਂ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਵਾਰਡ ਵਾਸੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ ਅਤੇ ਖੰਨਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕੇ। ਇਸ ਮੌਕੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਪਿਤਾ ਭੁਪਿੰਦਰ ਸਿੰਘ ਸੌਂਦ, ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ, ਸੀਨੀਅਰ ਆਗੂ ਕਰਮਜੀਤ ਸਿਫਤੀ, ਕਾਰਜਸਾਧਕ ਅਫ਼ਸਰ (ਈ. ਓ.) ਚਰਨਜੀਤ ਸਿੰਘ, ਵਾਰਡ ਕੌਂਸਲਰ ਗੁਰਮੇਲ ਸਿੰਘ ਕਾਲਾ, ਐਡਵੋਕੇਟ ਮਨਰੀਤ ਸਿੰਘ ਨਾਗਰਾ ਸਮੇਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪ੍ਰੋਫੈਸਰ ਕਾਲੋਨੀ ਦੇ ਵਸਨੀਕ ਹਾਜ਼ਰ ਸਨ।
ਪਿਛਲੀ ਖ਼ਬਰ ਐਸ. ਆਈ. ਆਰ. ਵਿਚ ਖੰਨਾ ਦੀਆਂ ਵੋਟਾਂ 1,74,280 ਤੋਂ ਘੱਟ ਕੇ 1,61,347 ਰਹਿ ਗਈਆਂ, 12,993 ਵੋਟਾਂ ਘਟੀਆਂ ਸਮਾਜ ਸੇਵੀ... ਅਗਲੀ ਖ਼ਬਰ ਅਗਰਵਾਲ ਭਾਈਚਾਰੇ ਨੇ ਏਕਤਾ ਨਾਲ ਮਨਾਈ ਅਗਰਸੇਨ ਜੈਅੰਤੀ, ਮੀਂਹ ਦੇ ਬਾਵਜੂਦ ਸਮਾਗਮ ਸਫਲ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।