16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਅਹਿਮਦਗੜ੍ਹ ਰਿਹਾ ਮੁਕੰਮਲ ਬੰਦ, ਜਥੇਬੰਦੀਆਂ ਨੇ ਧਰਨਾ ਦੇ ਕੇ ਕੀਤਾ ਚੱਕਾ ਜਾਮ

ਅਹਿਮਦਗੜ੍ਹ, 15 ਅਕਤੂਬਰ (ਰਵਿੰਦਰ ਪੁਰੀ)-ਪੰਜਾਬ ਬੰਦ ਦੇ ਸੱਦੇ ਨੂੰ ਅੱਜ ਇਥੇ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ ਅਤੇ ਸ਼ਹਿਰ ਦੇ ਸਾਰੇ ਹੀ ਬਾਜ਼ਾਰਾਂ ਵਿਚ ਪੂਰੀ ਤਰ੍ਹਾਂ ਸੰਨਾਟਾ ਛਾਇਆ ਰਿਹਾ।

ਸਾਹਨੇਵਾਲ ਕੌਮੀ ਸ਼ਾਹ ਮਾਰਗ ’ਤੇ ਵਾਹਨਾਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ ਦਾ ਦ੍ਰਿਸ਼। ਤਸਵੀਰਾਂ : ਹਨੀ ਚਾਠਲੀ 16-10-2026
ਅਹਿਮਦਗੜ੍ਹ, 15 ਅਕਤੂਬਰ (ਰਵਿੰਦਰ ਪੁਰੀ)-ਪੰਜਾਬ ਬੰਦ ਦੇ ਸੱਦੇ ਨੂੰ ਅੱਜ ਇਥੇ ਭਰਵਾਂ ਹੁੰਗਾਰਾ ਮਿਲਿਆ। ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ ਅਤੇ ਸ਼ਹਿਰ ਦੇ ਸਾਰੇ ਹੀ ਬਾਜ਼ਾਰਾਂ ਵਿਚ ਪੂਰੀ ਤਰ੍ਹਾਂ ਸੰਨਾਟਾ ਛਾਇਆ ਰਿਹਾ। ਇਸ ਤੋਂ ਇਲਾਵਾ ਸ਼ਹਿਰ ਨਾਲ ਲੰਘਦੇ ਸਟੇਟ ਹਾਈਵੇਅ ਲੁਧਿਆਣਾ-ਮਲੇਰਕੋਟਲਾ ਸੜਕ ਤੇ ਜਗੇੜਾ ਨਹਿਰ ਪੁਲ ’ਤੇ ਵੱਖ-ਵੱਖ ਜਥੇਬੰਦੀਆਂ ਨੇ ਸਵੇਰੇ ਹੀ ਧਰਨਾ ਦੇ ਕੇ ਲੁਧਿਆਣਾ ਨੂੰ ਆਉਣ ਵਾਲਾ ਵੱਖ-ਵੱਖ ਰਾਜਾਂ ਤੋਂ ਸਾਰਾ ਟ੍ਰੈਫ਼ਿਕ ਮੁਕੰਮਲ ਤੌਰ ’ਤੇ ਬੰਦ ਕਰ ਦਿੱਤਾ, ਜਿਥੇ ਦੋਵੇਂ ਪਾਸੇ ਕਈ ਕਿੱਲੋਮੀਟਰ ਲੰਬੀਆਂ ਕਤਾਰਾਂ ਲੱਗ ਗਈਆਂ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਅਕਾਲੀ ਦਲ ਵਾਰਿਸ ਪੰਜਾਬ ਦੇ, ਭਾਰਤੀ ਕਿਸਾਨ ਯੂਨੀਅਨ ਆਜ਼ਾਦ ਵੱਖ ਵੱਖ ਨਿਹੰਗ ਜਥੇਬੰਦੀਆਂ ਤੇ ਹੋਰ ਕਈ ਮੁਲਾਜ਼ਮ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਧਰਨੇ ਵਿਚ ਸ਼ਾਮਿਲ ਹੋ ਕੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਸਖ਼ਤ ਰੋਸ ਪ੍ਰਗਟ ਕੀਤਾ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਜਥੇਦਾਰ ਪਰਮਜੀਤ ਸਿੰਘ, ਬਲਵੀਰ ਸਿੰਘ, ਨਿਹਾਲ ਸਿੰਘ ਖ਼ਾਲਸਾ, ਜਗਦੀਸ਼ ਸਿੰਘ ਡੀ. ਸੀ. ਬਲਾਕ ਪ੍ਰਧਾਨ, ਬਾਬਾ ਗਗਨਦੀਪ ਸਿੰਘ ਨਿਰਮਲੇ, ਗੁਰਮੇਲ ਸਿੰਘ ਅਹਿਮਦਗੜ੍ਹ ਛੰਨਾ, ਅਮਨ ਅਫਰੀਦੀ, ਗੁਰਦੀਪ ਸਿੰਘ ਸਾਬਕਾ ਸਰਪੰਚ ਛੰਨਾ, ਕੁਲਦੀਪ ਸਿੰਘ ਪੰਚ, ਨੰਬਰਦਾਰ ਗੁਰਮੇਲ ਸਿੰਘ, ਸਾਬਕਾ ਇੰਟੇਕ ਪ੍ਰਧਾਨ ਪਰਮੇਸ਼ਵਰ ਪਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੰਦ ਦੇ ਸੱਦੇ ਨੂੰ ਪਾਇਲ ਵਿਚ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਦਿਲਕਸ਼ ਬੈਨੀਪਾਲ ਨੇ ਗ੍ਰੀਕੋ ਰੋਮਨ ਕੁਸ਼ਤੀ ਚ ’ ਸਿਲਵਰ ਮੈਡਲ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।