17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਗਰ ਕੌਂਸਲ ਵਲੋਂ 12 ਸਾਲਾਂ ਤੋਂ ਵੱਧ ਸਮਾਂ ਦੁਕਾਨਾਂ ਚਲਾਉਣ ਵਾਲੇ ਕਿਰਾਏਦਾਰਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ-ਕੁੰਦਰਾ ਮ੍ਰਿਤਕ ਕਿਰਾਏਦਾਰਾਂ ਦੇ ਵਾਰਿਸਾਂ ਨੂੰ ਮਿਲੇਗਾ ਮਾਲਕੀ ਹੱਕ

ਮਾਛੀਵਾੜਾ ਸਾਹਿਬ, 16 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਸਰਕਾਰਾ ਵਿਭਾਗ ਵਲੋਂ 12 ਸਾਲ ਤੋਂ ਵੱਧ ਨਗਰ ਕੌਂਸਲ ਦੀਆਂ ਦੁਕਾਨਾਂ ’ਤੇ ਕਿਰਾਏਦਾਰ ਵਜੋਂ ਕੰਮ ਕਰ ਰਹੇ ਦੁਕਾਨਦਾਰਾਂ ਨੂੰ ਵੱਡੀ ਸੌਗਾਤ ਦਿੱਤੀ ਜਾ ਰਹੀ ਹੈ ਜਿਸ ਦਾ ਕਰੀਬ 50 ਤੋਂ ਵੱਧ ਦੁਕਾਨਦਾਰਾਂ ਨੂੰ ਫ਼ਾਇਦਾ ਮਿਲੇਗਾ। ਪੱਤਰਕਾਰਾਂ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਜਿਨ੍ਹਾਂ ਦੁਕਾਨਦਾਰਾਂ ਨੂੰ 12 ਸਾਲ ਤੋਂ ਵੱਧ ਸਮਾਂ ਹੋ ਗਿਆ ਉਹ ਨਗਰ ਕੌਂਸਲ ਦੀਆਂ ਦੁਕਾਨਾਂ ’ਤੇ ਕਿਰਾਏਦਾਰ ਵਜੋਂ ਕਾਰੋਬਾਰ ਕਰ ਰਹੇ ਹਨ ਉਨ੍ਹਾਂ ਨੂੰ ਮਾਲਕੀ ਹੱਕ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦੇ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ। ਤਸਵੀਰ : ਰਾਜਦੀਪ ਅਲਬੇਲਾ 17-10-2026
ਮਾਛੀਵਾੜਾ ਸਾਹਿਬ, 16 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਸਰਕਾਰਾ ਵਿਭਾਗ ਵਲੋਂ 12 ਸਾਲ ਤੋਂ ਵੱਧ ਨਗਰ ਕੌਂਸਲ ਦੀਆਂ ਦੁਕਾਨਾਂ ’ਤੇ ਕਿਰਾਏਦਾਰ ਵਜੋਂ ਕੰਮ ਕਰ ਰਹੇ ਦੁਕਾਨਦਾਰਾਂ ਨੂੰ ਵੱਡੀ ਸੌਗਾਤ ਦਿੱਤੀ ਜਾ ਰਹੀ ਹੈ ਜਿਸ ਦਾ ਕਰੀਬ 50 ਤੋਂ ਵੱਧ ਦੁਕਾਨਦਾਰਾਂ ਨੂੰ ਫ਼ਾਇਦਾ ਮਿਲੇਗਾ। ਪੱਤਰਕਾਰਾਂ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਜਿਨ੍ਹਾਂ ਦੁਕਾਨਦਾਰਾਂ ਨੂੰ 12 ਸਾਲ ਤੋਂ ਵੱਧ ਸਮਾਂ ਹੋ ਗਿਆ ਉਹ ਨਗਰ ਕੌਂਸਲ ਦੀਆਂ ਦੁਕਾਨਾਂ ’ਤੇ ਕਿਰਾਏਦਾਰ ਵਜੋਂ ਕਾਰੋਬਾਰ ਕਰ ਰਹੇ ਹਨ ਉਨ੍ਹਾਂ ਨੂੰ ਮਾਲਕੀ ਹੱਕ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਛੀਵਾੜਾ ਨੇੜੇ ਬੱਸ ਸਟੈਂਡ ਮਾਰਕੀਟ, ਮੀਟ ਮਾਰਕੀਟ, ਖ਼ਾਲਸਾ ਚੌਂਕ ਨੇੜੇ ਦੁਕਾਨਾਂ ਅਤੇ ਕੁੱਝ ਚਰਨ ਕੰਵਲ ਚੌਂਕ ਵਿਖੇ ਦੁਕਾਨਾਂ ਹਨ ਜੋ ਯੋਜਨਾ ਅਧੀਨ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਲੋਂ ਕਿਰਾਏਦਾਰਾਂ ਦੀ ਸੂਚੀ ਤਿਆਰ ਕਰ ਦਿੱਤੀ ਹੈ ਅਤੇ ਉਹ ਆਪਣੀ ਜ਼ਰੂਰੀ ਦਸਤਾਵੇਜ਼ ਦਫ਼ਤਰ ਵਿਖੇ ਆ ਕੇ ਜਮ੍ਹਾਂ ਕਰਵਾ ਫਾਰਮ ਭਰਨ ਤਾਂ ਜੋ ਉਨ੍ਹਾਂ ਨੂੰ ਰਜਿਸਟਰੀ ਕਰਵਾ ਕੇ ਮਾਲਕੀ ਹੱਕ ਦਿੱਤੇ ਜਾ ਸਕਣ। ਪ੍ਰਧਾਨ ਕੁੰਦਰਾ ਨੇ ਕਿਹਾ ਕਿ ਸਥਾਨਕ ਸਰਕਾਰਾ ਵਿਭਾਗ ਦੀ ਯੋਜਨਾ ਨਾਲ ਮਾਛੀਵਾੜਾ ਵਿਚ ਪਿਛਲੇ 30-30 ਸਾਲਾਂ ਤੋਂ ਕਿਰਾਏਦਾਰ ਵਜੋਂ ਕੰਮ ਕਰ ਰਹੇ ਦੁਕਾਨਦਾਰਾਂ ਨੂੰ ਹੁਣ ਮਾਲਕੀ ਹੱਕ ਮਿਲ ਜਾਣਗੇ। ਉਨ੍ਹਾਂ ਕਿਹਾ ਕਿ ਸਬੰਧਿਤ ਦੁਕਾਨ ਦਾ ਪ੍ਰਾਪਰਟੀ ਟੈਕਸ, ਸੀਵਰੇਜ ਟੈਕਸ ਅਤੇ ਹੋਰ ਜੋ ਵੀ ਬਕਾਇਆ ਅਦਾਇਗੀਆਂ ਹਨ ਉਹ ਜਮ੍ਹਾਂ ਕਰਵਾ ਦੇਣ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵਲੋਂ ਬਹੁਤ ਹੀ ਘੱਟ ਰੇਟਾਂ ’ਤੇ ਇਨ੍ਹਾਂ ਦੁਕਾਨਾਂ ਦੇ ਕਿਰਾਏਦਾਰਾਂ ਨੂੰ ਮਾਲਕੀ ਹੱਕ ਦਿੱਤੇ ਜਾ ਰਹੇ ਹਨ। ਪ੍ਰਧਾਨ ਕੁੰਦਰਾ ਨੇ ਕਿਹਾ ਕਿ ਇਨ੍ਹਾਂ ਦੁਕਾਨਾਂ ਤੋਂ ਨਗਰ ਕੌਂਸਲ ਨੂੰ ਕਰੋੜਾਂ ਰੁਪਏ ਦੀ ਆਮਦਨ ਇਕੱਠੀ ਹੋਵੇਗੀ ਜੋ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਦਿੱਖ ਨੂੰ ਸੁੰਦਰ ਬਣਾਉਣ ’ਤੇ ਖ਼ਰਚੀ ਜਾਵੇਗੀ। ਇਸ ਤੋਂ ਇਲਾਵਾ ਪ੍ਰਧਾਨ ਕੁੰਦਰਾ ਨੇ ਕਿਹਾ ਕਿ ਨਗਰ ਕੌਂਸਲ ਦੇ ਰਿਕਾਰਡ ਵਿਚ ਕੁੱਝ ਦੁਕਾਨਾਂ ਦੇ ਕਿਰਾਏਦਾਰਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਮਾਲਕੀ ਹੱਕ ਲੈਣ ਲਈ ਉਨ੍ਹਾਂ ਦੇ ਵਾਰਿਸਾਂ ਨੂੰ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਉਣੇ ਪੈਣਗੇ ਜਿਸ ਤੋਂ ਬਾਅਦ ਉਨ੍ਹਾਂ ਦੇ ਨਾਮ ’ਤੇ ਰਜਿਸਟਰੀ ਹੋ ਜਾਵੇਗੀ। ਪ੍ਰਧਾਨ ਮੋਹਿਤ ਕੁੰਦਰਾ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਨਗਰ ਕੌਂਸਲ ਦਾ ਕੋਈ ਕਰਮਚਾਰੀ ਜਾਂ ਪ੍ਰਾਪਰਟੀ ਡੀਲਰ ਦੁਕਾਨ ਦੀ ਰਜਿਸਟਰੀ ਕਰਵਾਉਣ ਬਦਲੇ ਰਿਸ਼ਵਤ ਮੰਗਦਾ ਹੈ ਤਾਂ ਉਸ ਸਬੰਧੀ ਉਨ੍ਹਾਂ ਦੇ ਧਿਆਨ ਵਿਚ ਲਿਆਉਣ।
ਪਿਛਲੀ ਖ਼ਬਰ ਸੀ. ਐੱਚ. ਸੈਂਟਰ ਕੂੰਮ ਕਲਾਂ ਵਲੋਂ ਡੇਂਗੂ ਬੁਖ਼ਾਰ ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਸੀਤਾ ਸਵੰਬਰ ਦੇ ਮੌਕੇ ਖੰਨਾ ਵਿਚ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।