ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ’ਚ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ’ਚ ਪੰਜਾਬ ਅੰਦਰ ਬਣੇਗੀ ਕਾਂਗਰਸ ਦੀ ਸਰਕਾਰ-ਕੌਂਸਲਰ ਸ਼ੇਰੀ
ਸਾਹਨੇਵਾਲ, 18 ਅਕਤੂਬਰ (ਹਨੀ ਚਾਠਲੀ)-ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ ਬੜੀ ਸੂਝਬੂਝ ਤੋਂ ਕੰਮ ਲੈਂਦਿਆਂ ਲੰਮੀ ਸੋਚ ਵਿਚਾਰ ਤੋਂ ਬਾਅਦ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਕਰ ਕੇ ਪਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਪਾਰਟੀ ਵਧੇਰੇ ਮਜ਼ਬੂਤ ਹੋਵੇਗੀ।
ਨਵ-ਨਿਯੁਕਤ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਗੁਲਦਸਤਾ ਭੇਟ ਕਰਦੇ ਹੋਏ ਕੌਂਸਲਰ ਸ਼ਮਸ਼ੇਰ ਸ਼ੇਰੀ, ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਬਾਜਵਾ ਤੇ ਹੋਰ। ਅਜੀਤ ਤਸਵੀਰ
19-10-2026