19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਦਾਅਵੇ ਨਹੀਂ, ਠੋਸ ਕਾਰਵਾਈ ਦੀ ਲੋੜ-ਬਾਜਵਾ

ਕੁਹਾੜਾ/ਸਾਹਨੇਵਾਲ, 18 ਅਕਤੂਬਰ (ਸੰਦੀਪ ਸਿੰਘ ਕੁਹਾੜਾ, ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਅੱਜ ਇੱਕ ਗੰਭੀਰ ਸਮੱਸਿਆ ਬਣ ਚੁੱਕਾ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ ਅਤੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ।

ਅਜੀਤ ਡੈਸਕ 19-10-2026
ਕੁਹਾੜਾ/ਸਾਹਨੇਵਾਲ, 18 ਅਕਤੂਬਰ (ਸੰਦੀਪ ਸਿੰਘ ਕੁਹਾੜਾ, ਅਮਰਜੀਤ ਸਿੰਘ ਮੰਗਲੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਅੱਜ ਇੱਕ ਗੰਭੀਰ ਸਮੱਸਿਆ ਬਣ ਚੁੱਕਾ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ ਅਤੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਨਸ਼ੇ ਖ਼ਤਮ ਕੀਤੇ ਜਾਣ ਦੇ ਸਿਰਫ਼ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਕੁੱਝ ਹੋਰ ਹੈ। ਬਾਜਵਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਿਰਫ਼ ਬਿਆਨਾਂ ਤੱਕ ਸੀਮਤ ਰੱਖਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਹਰ ਵਰਗ ਨੂੰ ਇੱਕਜੁੱਟ ਹੋ ਕੇ ਸਾਂਝੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਗੁਰਮੀਤ ਸਿੰਘ ਗਰੇਵਾਲ, ਇੰਦਰਜੀਤ ਸਿੰਘ, ਜੋਗਿੰਦਰ ਸਿੰਘ ਮੰਗਲੀ, ਰਾਜਦੀਪ ਸਿੰਘ ਬਿਲਗਾ ਸਾਬਕਾ, ਰੁਪਿੰਦਰ ਸਿੰਘ ਗਰਚਾ ਸਮੇਤ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਧਾਰਮਿਕ ਸੰਸਥਾ ਅਤੇ ਜਾਤੀ ਆਧਾਰਿਤ ਨਫ਼ਰਤੀ ਬਿਆਨ ਦੇਣ ਵਾਲੇ ਵਿਧਾਇਕ ਨੂੰ ਪਾਰਟੀ ਬਾਹਰਲਾ ਰਾਸਤਾ ਵਿਖਾਵੇ- ਰਮਨ ਚਾਂਦੀ ਅਗਲੀ ਖ਼ਬਰ ਹਨੂੰਮਾਨ ਜੀ ਦੇ ਲੰਕਾ ਪਹੁੰਚਣ ਅਤੇ ਅਸ਼ੋਕ ਵਾਟਿਕਾ ਉਜਾੜਨ ਦਾ ਦ੍ਰਿਸ਼ ਕੀਤਾ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।